Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲੇ ਦੇ ਸਕੂਲਾਂ ਦਾ ਕੀਤਾ ਦੌਰਾ

Web Admin

Web Admin

5 Dariya News

ਪਟਿਆਲਾ , 16 Oct 2020

Last updated on: Oct 16, 2020, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ ਰਹੇ ਸਰਕਾਰੀ ਸਕੂਲਾਂ ‘ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿੱਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿੱਥੇ ਉਨਾਂ ਜਮਾਤਾਂ ਵਾਲੇ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦਾ ਬਹੁਤ ਹੀ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨਾਲ ਜ਼ਿਲਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ, ਪਿ੍ਰੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ , ਪਿ੍ਰੰ. ਵਰਿੰਦਰ ਬਾਤਿਸ਼, ਸੁਰਿੰਦਰ ਸਿੰਘ ਭਰੂਰ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਧਿਆਪਕਾਂ ਨੂੰ ਕਿਹਾ ਕਿ ਅਧਿਆਪਕਾਂ ਦਾ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਸਭ ਤੋਂ ਲਾਜ਼ਮੀ ਹੈ, ਜਿਸ ਤਹਿਤ ਮਾਸਕ ਦੀ ਲਾਜ਼ਮੀ ਵਰਤੋਂ, ਹੱਥਾਂ ਨੂੰ ਵਿਸ਼ਾਣੂ ਰਹਿਤ ਕਰਨਾ ਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਸਾਵਧਾਨੀਆਂ ਅਹਿਮ ਹਨ। ਉਨਾਂ ਕਿਹਾ ਕਿ ਅਧਿਆਪਕਾਂ ਨੂੰ ਕੋਵਿਡ-19 ਦੌਰਾਨ ਸਕੂਲ ਖੁੱਲਣ ਵਿਦਿਆਰਥੀਆਂ ਲਈ ਆਦਰਸ਼ ਬਣਕੇ ਵਿਚਰਨਾ ਪਵੇਗਾ ਜਿਸ ਸਦਕਾ ਹੀ ਵਿਦਿਆਰਥੀ ਕੋਵਿਡ ਸਬੰਧੀ ਸਾਵਧਾਨੀਆਂ ਵਰਤਣਗੇ। ਸ੍ਰੀ ਸਿੰਗਲਾ ਨੇ ਕਿਹਾ ਕਿ ਮਾਪਿਆਂ ਵੱਲੋਂ ਲਿਖਤੀ ਰੂਪ ‘ਚ ਦਿੱਤਾ ਗਿਆ ਸਹਿਮਤੀ ਪੱਤਰ ਹਰੇਕ ਵਿਦਿਆਰਥੀ ਕੋਲ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਕੂਲ ‘ਚ ਆਉਣ ਸਬੰਧੀ ਗਰੁੱਪ ਵਾਰ ਬੁਲਾਇਆ ਜਾਵੇ ਤਾਂ ਜੋ ਸਮਾਜਿਕ ਦੂਰੀ ਬਰਾਬਰ ਰੱਖੀ ਜਾ ਸਕੇ।ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਕੂਲਾਂ ਵੱਲੋਂ 19 ਅਕਤੂਬਰ ਨੂੰ ਸਕੂਲ ਖੋਲਣ ਸਬੰਧੀ ਵਿਆਪਕ ਸਫਾਈ ਤੇ ਸੈਂਟਾਈਜੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਉਮੀਦ ਹੈ ਕਿ ਬਾਕੀ ਰਹਿੰਦੇ ਦੋ ਦਿਨਾਂ ਦੌਰਾਨ ਇਹ ਮੁਹਿੰਮ ਨੇਪਰੇ ਚੜ ਜਾਵੇਗੀ। ਸਿੱਖਿਆ ਮੰਤਰੀ ਸਕੂਲਾਂ ਦੇ ਸਫਾਈ ਕਰਮਚਾਰੀਆਂ ਨੂੰ ਸੈਂਟਾਈਜੇਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਦੋਨਾਂ ਸਕੂਲਾਂ ਦੇ ਸਟਾਫ ਨਾਲ ਮੀਟਿੰਗਾਂ ਕੀਤੀਆਂ। ਉਨਾਂ ਦੋਹਾਂ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਪਿ੍ਰੰਸੀਪਲਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਹੋਰ ਜਰੂਰਤਾਂ ਸਬੰਧੀ ਚਰਚਾ ਕੀਤੀ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD