Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 9 ਸਕੂਲਾਂ ਦੇ ਐਨ.ਓ.ਸੀਜ਼. ਰੱਦ

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਸਖ਼ਤ ਕਾਰਵਾਈ

Web Admin

Web Admin

5 Dariya News

ਚੰਡੀਗੜ੍ਹ , 16 Oct 2020

Last updated on: Oct 16, 2020, 00:00 IST

ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ‘ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨਾਂ ਵੱਲੋਂ ਨਿੱਜੀ ਤੌਰ ‘ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ. [email protected] ਜਾਰੀ ਕੀਤੀ ਹੋਈ ਹੈ।ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ‘ ਸਰਟੀਫਿਕੇਟ ਰੱਦ ਕਰ ਦਿੱਤੇ ਗਏ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨਾਂ ਵਿੱਚ ਦੋ ਸਕੂਲ ਅੰਮਿ੍ਰਤਸਰ ਅਤੇ ਤਿੰਨ ਲੁਧਿਆਣਾ ਜ਼ਿਲੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ ਸਾਹਿਬ, ਹੁਸ਼ਿਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲਿਆਂ ਨਾਲ ਸਬੰਧਤ ਹੈ। ਇਨਾਂ ਵਿੱਚ ਅੰਮਿ੍ਰਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜ਼ਿਲੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮਿ੍ਰਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD