Sunday, 19 May 2024

 

 

ਖ਼ਾਸ ਖਬਰਾਂ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

 

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਉਤਸਵ ਮੌਕੇ ਰਾਜ ਪੱਧਰੀ ਸਮਾਗਮ ਦਾ ਆਯੌਜਨ

ਪੀ.ਏ.ਯੂ. ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ 'ਤੇ ਰੱਖੇ ਜਾਣ ਦੀ ਕੀਤੀ ਮੰਗ

Web Admin

Web Admin

5 Dariya News

ਮੁੱਲਾਂਪੁਰ/ਲੁਧਿਆਣਾ , 16 Oct 2020

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸਨ ਕੁਮਾਰ ਬਾਵਾ ਦੀ ਦੇਖ-ਰੇਖ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੜੀ ਸ਼ਰਧਾ ਤੇ ਸਨਮਾਨ ਨਾਲ ਮਨਾਇਆ ਗਿਆ। ਸਮਾਰੋਹ ਦਾ ਆਗਾਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਇਆ ਅਤੇ ਸਮਾਰੋਹ ਦੌਰਾਨ ਫੁੱਲਾਂ ਦੀ ਵਰਖਾ ਹੁੰਦੀ ਰਹੀ। ਬਾਬਾ ਬਲਬੀਰ ਸਿੰਘ ਲੰਮੇ ਜੱਟਪੁਰਾ, ਬਾਬਾ ਭੁਪਿੰਦਰ ਸਿੰਘ ਪਟਿਆਲਾ ਅਤੇ ਬਾਬਾ ਰਜਿੰਦਰ ਸਿੰਘ ਮਾਂਝੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ 'ਤੇ ਰੋਸ਼ਨੀ ਪਾਈ। ਢਾਡੀ ਬਲਬੀਰ ਸਿੰਘ ਫੁੱਲਾਂਵਾਲ ਵੱਲੋਂ ਬਾਬਾ ਜੀ ਦੀ ਬਹਾਦਰੀ ਦੀਆ ਵਾਰਾਂ ਦਾ ਗਾਇਨ ਕਰਕੇ ਸਭ ਨੂੰ ਮੰਤਰਮੁਗਧ ਕਰ ਦਿੱਤਾ। ਕਥਾ ਵਾਚਕ ਗਿਆਨੀ ਹਰਦੇਵ ਸਿੰਘ ਕਲਸੀਆਂ ਵਾਲਿਆਂ ਨੇ ਸਟੇਜ ਦੀ ਸੇਵਾ ਨਿਭਾਈ। ਸਾਂਸਦ ਮੁਹੰਮਦ ਸਦੀਕ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਸੰਗਤਾ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਦੇਸ਼ ਦੀ ਕਿਸਾਨੀ ਦੇ ਹਿੱਤ ਲਈ ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਬਾਬਾ ਬੰਦਾ ਬਹਾਦਰ ਸਿੰਘ ਨੌਜਵਾਨ ਪੀੜੀ ਲਈ ਰੋਲ ਮਾਡਲ ਹਨ।ਸਾਂਸਦ ਮੁੰਹਮਦ ਸਦੀਕ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਪਠਾਨਾ, ਵਿਧਾਇਕ ਲੱਖਬੀਰ ਸਿੰਘ ਲੱਖਾ, ਫਾਉਂਡੇਸ਼ਨ ਦੇ ਸਰਪਰਸਤ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਸਵ: ਮੇਘ ਸਿੰਘ ਨਾਗਰੀ ਦੀ ਯਾਦ ਵਿੱਚ ਸਤਰ ਕਿਸਾਨਾਂ ਸੁੱਚਾ ਸਿੰਘ ਤੁਗਲ, ਮਹਿੰਦਰ ਸਿੰਘ ਕੈਥਲ (ਹਰਿਆਣਾ), ਸਤੀਸ਼ ਰਾਏ ਕੈਥਲ (ਹਰਿਆਣਾ) ਸੋਹਣ ਸਿੰਘ ਕਿਰਤੀ ਰਕਬਾ, ਮਾੜੂ ਦਾਸ ਰੁੜਕੇ, ਬਲਵਿੰਦਰ ਸਿੰਘ ਅਤੇ ਹਰਦਿਆਲ ਸਿੰਘ ਗਦਰੀ ਬਾਬਾ ਖਾਨਦਾਨ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਸਰਵ-ਸਮਤੀ ਨਾਲ ਪ੍ਰਸਤਾਵ ਪਾਸ ਕਰਦੇ ਹੋਏ ਸਰਕਾਰ ਨੂੰ ਇਹ ਪੁਰਜ਼ੋਰ ਮੰਗ ਕੀਤੀ ਗਈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਹਲਵਾਰਾ ਏਅਰਪੋਰਟ ਅਤੇ ਦਿੱਲੀ ਤੋਂ ਜੰਮੂ ਐਕਸਪ੍ਰੈਸ ਵੇਅ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਜਾਵੇ।

ਸਮਾਗਮ ਵਿੱਚ ਪ੍ਰਮੁੱਖ ਤੌਰ 'ਤੇ ਵਜੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਪਠਾਣਾ, ਵਿਧਾਇਕ ਲੱਖਬੀਰ ਸਿੰਘ ਲੱਖਾ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਦਮਨਜੀਤ ਮੋਹੀ ਵੱਲੋਂ ਹਾਜ਼ਰੀ ਭਰਦੇ ਮੌਕੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਦੇ ਜੀਵਨ ਤੋਂ ਅੱਜ ਦੀ ਨੌਜਵਾਨ ਪੀੜੀ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ।ਫਾਊਂਡੇਸ਼ਨ ਦੇ ਸਰਪਰਸਤ ਮਲਕੀਤ ਸਿੰਘ ਦਾਖਾ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਰਵਿੰਦਰ ਨੰਦੀ ਬਾਵਾ, ਚੇਅਰਮੈਨ ਅਮਰਜੀਤ ਸਿੰਘ ਓਬਰਾਏ ਅਤੇ ਮਹਾਂਸਚਿਵ ਬਲਦੇਵ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ਦੀਆਂ ਸੰਗਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਾਬਾ ਜੀ ਦੀ ਬਹਾਦਰੀ ਦੀ ਮਿਸਾਲ ਇਸ ਗੱਲ ਤੋਂ ਪਤਾ ਲੱਗਦੀ ਹੈ ਉਨ੍ਹਾਂ ਨੇ ਸਰਹੰਦ ਦੀ ਇੱਟ ਨਾਲ ਇੱਟ ਖੜਕਾਉਂਦੇ ਹੋਏ ਇਤਹਾਸ ਰਚ ਦਿੱਤਾ। ਉਨ੍ਹਾਂ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ ਅਤੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ। ਉੁਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਵਿੱਚ ਕਿਤੇ ਵੀ ਨਹੀਂ ਮਿਲਦੀ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਦਾ ਸੜਕਾਂ 'ਤੇ ਕਿਸਾਨੀ ਵਿਰੋਧੀ ਆਰਡੀਨੈਂਸ ਦੇ ਖਿਲਾਫ ਉਤਰਨਾ ਦੇਸ਼ ਦੀ ਬਦਕਿਸਮਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਖੁਸ਼ਹਾਲੀ ਵਿੱਚ ਹੀ ਦੇਸ਼ ਦੀ ਖੁਸ਼ਹਾਲੀ ਹੈ। ਇਸ ਲਈ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤਿੰਨੋ ਖੇਤੀ ਆਰਡੀਨੈਂਸ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਵੇ।ਇਸ ਸਮਾਰੋਹ ਵਿੱਚ ਪ੍ਰਾਸ਼ਦ ਬਰਜਿੰਦਰ ਕੌਰ, ਭਗਵਾਨ ਦਾਸ ਬਾਵਾ, ਕਾਂਗਰਸੀ ਆਗੂ ਜਸਬੀਰ ਸਿੰਘ ਜੱਸਲ, ਫਾਊਂਡੇਸ਼ਨ ਦੇ ਪ੍ਰਚਾਰ ਸਚਿਵ ਰੇਸ਼ਮ ਸਿੰਘ ਸੱਗੁ, ਉਮਰਾਓ ਸਿੰਘ ਛੀਨਾ ਪ੍ਰਧਾਨ ਹਰਿਆਣਾ ਈਕਾਈ ਫਾਊਂਡੇਸ਼ਨ, ਪ੍ਰੋਫੈਸਰ ਨਿਰਮਲ ਜੌੜਾ, ਗਗਨਦੀਪ ਬਾਵਾ, ਅਰਜੁਨ ਬਾਵਾ, ਰਾਜੀਵ ਬਾਵਾ, ਗੁਲਸ਼ਨ ਬਾਵਾ ਲੁਧਿਆਣਾ ਸ਼ਹਿਰੀ ਪਧਾਨ, ਪਾਇਲ, ਨੰਦ ਕਿਸ਼ੋਰ ਬਾਵਾ, ਮਨੋਜ ਲਾਕੜਾ, ਪ੍ਰਦੀਵ ਬਾਵਾ, ਬਾਬਾ ਤਰਸੇਮ ਸਿੰਘ ਗੁਰਦਾਸ ਨੰਗਲ ਗੜ੍ਹੀ ਵਾਲੇ, ਪ੍ਰੀਤਮ ਸਿੰਘ ਜੌਹਲ ਸਾਬਕਾ ਏ.ਡੀ.ਸੀ., ਦਲਜੀਤ ਸਿੰਘ ਛੀਨਾ ਸਾਬਕਾ ਜ਼ਿਲ੍ਹਾ ਰੈਵਨਿਊ ਅਫ਼ਸਰ, ਸੁਸ਼ੀਲ ਕੁਮਾਰ ਸ਼ੀਲਾ, ਜਗਤਾਰ ਸਿੰਘ ਕਾਕਾ ਗਰੇਵਾਲ, ਅਮਨਦੀਪ ਬਾਵਾ, ਬੀਬੀ ਸਰਬਜੀਤ ਕੌਰ ਚੇਅਰਪਰਸਨ, ਪੰਜਾਬ ਪ੍ਰਧਾਨ ਕੰਚਨ ਬਾਵਾ, ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਰਿਪੂ ਗੱਲ, ਜਗਤਾਰ ਸਿੰਘ, ਰਣਜੀਤ ਸਿੰਘ, ਸੋਹਨ ਸਿਕੰਦਰ, ਜਗਦੀਸ਼ ਬਾਵਾ ਪਟਿਆਲਾ, ਸਵਰਣ ਕੌਰ ਸੱਗੂ, ਨਿਰਮਲ ਸਿੰਘ ਪਡੋਰੀ, ਪਵਨ ਗਰਗ, ਵਿਕਰਮ ਸਿੰਘ ਘੁੰਮਣ ਯੂਥ ਪ੍ਰਧਾਨ ਫਾਊਂਡੇਸ਼ਨ, ਸੇਵਾਦਾਸ ਸਰਪੰਚ ਸਲੇਮਪੁਰ ਸ਼ਾਮਲ ਹੋਏ।ਰਾਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਰਕਬਾ ਭਵਨ ਵਿਖੇ ਆਤਸ਼ਬਾਜੀ ਚਲਾ ਕੇ ਖੁਸ਼ੀ ਮਨਾਈ ਗਈ।

 

Tags: Krishan Kumar Bawa , Mohd Saddiq , Gurpreet Singh GP , Gurkirat Singh Kotli , Lakhbir Singh Lakha , Malkit Singh Dakha , Birth Anniversary Of Baba Banda Singh Bahadur Ji , Mullanpur , Ludhiana , Congress , Punjab CongressKrishan Kumar Bawa , Mohd Saddiq , Gurpreet Singh GP , Gurkirat Singh Kotli , Lakhbir Singh Lakha , Malkit Singh Dakha , Birth Anniversary Of Baba Banda Singh Bahadur Ji , Mullanpur , Ludhiana , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD