Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅੰਗਦ ਸਿੰਘ ਵੱਲੋਂ ਐਮ. ਪੀ ਮਨੀਸ਼ ਤਿਵਾੜੀ ਸਮੇਤ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ

ਨਵਾਂਸ਼ਹਿਰ ਵਿਖੇ ਵਿਸ਼ਾਲ ਖੇਡ ਕੰਪਲੈਕਸ ਨੂੰ ਜਲਦ ਹਕੀਕੀ ਰੂਪ ਦੇਣ ਦੀ ਕੀਤੀ ਅਪੀਲ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 16 Oct 2020

Last updated on: Oct 16, 2020, 00:00 IST

ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਐਮ. ਪੀ ਮਨੀਸ਼ ਤਿਵਾੜੀ ਸਮੇਤ ਨਵੀਂ ਦਿੱਲੀ ਵਿਖੇ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰੀ ਕਿਰਨ ਰਿਜੀਜੂ ਨਾਲ ਮੁਲਾਕਾਤ ਕਰ ਕੇ ਨਵਾਂਸ਼ਹਿਰ ਵਿਖੇ ਬਣਨ ਵਾਲੇ ਵਿਸ਼ਾਲ ਖੇਡ ਕੰਪਲੈਕਸ ਸਬੰਧੀ ਚਰਚਾ ਕੀਤੀ। ਇਸ ਦੌਰਾਨ ਉਨਾਂ ਵੱਲੋਂ ਕੇਂਦਰੀ ਮੰਤਰੀ ਨੂੰ ਇਲਾਕੇ ਦੇ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ’ਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਦੀ ਅਪੀਲ ਕੀਤੀ ਗਈ। ਉਨਾਂ ਕਿਹਾ ਕਿ 24 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਧਰਤੀ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋਵੇਗਾ, ਕਿਉਂਕਿ ਇਥੋਂ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਅਤੇ ਊਰਜਾ ਹੈ, ਪਰੰਤੂ ਖੇਡ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਉਨਾਂ ਨੂੰ ਆਪਣੀ ਪ੍ਰਤਿਭਾ ਉਜਾਗਰ ਕਰਨ ਵਿਚ ਭਾਰੀ ਦਿੱਕਤਾਂ ਆਉਂਦੀਆਂ ਹਨ। ਉਨਾਂ ਦੱਸਿਆ ਕਿ ਇਸ ਵਿਸ਼ਾਲ ਖੇਡ ਕੰਪਲੈਕਸ ਵਿਚ ਇਨਡੋਰ ਸਟੇਡੀਅਮ, ਸਵੀਮਿੰਗ ਪੂਲ, ਅਥਲੈਟਿਕਸ ਟਰੈਕ, ਸ਼ੂਟਿੰਗ ਰੇਂਜ ਤੋਂ ਇਲਾਵਾ ਲਾਅਨ ਟੈਨਿਸ, ਵਾਲੀਬਾਲ, ਬਾਸਕਿਟਬਾਲ, ਜਿਮਨਾਸਟਿਕ, ਜੂਡੋ, ਸਕੁਐਸ਼ ਸਮੇਤ ਦਰਜਨ ਦੇ ਕਰੀਬ ਇਨਡੋਰ ਖੇਡਾਂ ਦੀ ਸਹੂਲਤ ਉਪਲਬੱਧ ਹੋਵੇਗੀ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਵਾਂਸ਼ਹਿਰ ਇਕ ਖੇਡ ਹੱਬ ਵਜੋਂ ਉੱਭਰੇਗਾ, ਜਿਥੇ ਪ੍ਰੋਫੈਸ਼ਨਲ ਖੇਡਾਂ ਲਈ ਵਿਸ਼ਾਲ ਮੰਚ ਮੁਹੱਈਆ ਹੋਵੇਗਾ। ਉਨਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੀ ਸਿਹਤ ਅਤੇ ਸਰਵਪੱਖੀ ਵਿਕਾਸ ਨੂੰ ਦੇਖਦਿਆਂ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਹਕੀਕੀ ਰੂਪ ਦਿੱਤਾ ਜਾਵੇ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ। 

 

Tags: Manish Tewari , Rupnagar , Ropar , Punjab Pradesh Congress Committee , Congress , Indian National Congress , Punjab Congress , Punjab , Angad Singh , Kiren Rijiju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD