Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਮੰਡੀ ’ਚ ਬਣਾਇਆ ਬਾਥਰੂਮ ਬਲਾਕ ਲੋਕਾਂ ਨੂੰ ਕੀਤਾ ਸਪਰਪਿਤ

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Oct 2020

Last updated on: Oct 16, 2020, 00:00 IST

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਹਲਕੇ ਦੇ ਵਿਕਾਸ ਲਈ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਇਸੇ ਲੜੀ ਤਹਿਤ ਸਰਹਿੰਦ ਮੰਡੀ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਥਰੂਮ ਬਲਾਕ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਇਹ ਬਲਾਕ ਬਣਨ ਨਾਲ ਮੰਡੀਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਹੂਲਤ ਮਿਲੀ ਹੈ। ਪਹਿਲਾਂ ਇਨ੍ਹਾਂ ਬਾਥਰੂਮਾਂ ਦੀ ਅਣਹੋਂਦ ਕਾਰਨ ਮੰਡੀਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਰਪੇਸ਼ ਸਨ।ਸ. ਨਾਗਰਾ ਨੇ ਕਿਹਾ ਕਿ ਮੰਡੀਆਂ ਵਿੱਚ ਜਿਣਸ ਦੀ ਖ਼ਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮੰਡੀਆਂ ਵਿੱਚ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ।ਇਸ ਮੌਕੇ ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਕਿਸੇ ਵੀ ਹਾਲ ਅੱਗ ਨਾ ਲਾਉਣ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਤਾਵਰਨ ਦਾ ਦੂਸਿ਼ਤ ਹੁੰਦਾ ਹੀ ਹੈ, ਸਗੋਂ ਇਸ ਨਾਲ ਕੋਰੋਨਾ ਸਬੰਧੀ ਮੁਸ਼ਕਲਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਬਾਥਰੂਮ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਮਾਰਕਿਟ ਕਮੇਟੀ ਸਰਹਿੰਦ ਦੇ ਸਕੱਤਰ ਗਗਨਦੀਪ ਸਿੰਘ, ਚੇਅਰਮੈਨ ਗੁਲਸ਼ਨ ਰਾਏ ਬੌਬੀ, ਜਿ਼ਲ੍ਹਾ ਪ੍ਰਧਾਨ ਸੁਭਾਸ਼ ਸੂਦ, ਵਾਇਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਭਾਰਦਵਾਜ, ਆੜ੍ਹਤੀ ਐਸੋਸੀਏਸ਼ਨ ਦੇ ਜਿ਼ਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਦੇ ਪ੍ਰਧਾਨ ਭੁਪਿੰਦਰ ਸਿੰਘ, ਆੜ੍ਹਤੀ ਰਾਜਵੀਰ ਸਿੰਘ ਰਾਜਾ, ਸੁਸ਼ਾਂਤ ਭਾਰਦਵਾਜ, ਲੁਕੇਸ਼ ਸੂਦ, ਸੁਸ਼ੀਲ ਬਿੱਥਰ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD