Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

Web Admin

Web Admin

5 Dariya News

ਪਟਿਆਲਾ , 25 Oct 2020

Last updated on: Oct 25, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਦੇ ਨੀਂਹ ਪੱਥਰ ਰੱਖੇ।ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ 'ਤੇ ਅਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ, ਕਿਲਾ ਮੁੁਬਾਰਕ ਦੁਆਲੇ 43 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਣ ਵਾਲੀ ਵਿਰਾਸਤੀ ਲਾਂਘਾ (ਹੈਰੀਟੇਜ ਸਟਰੀਟ), ਰਾਜਪੁਰਾ ਰੋਡ 'ਤੇ 65 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤਿ ਆਧੁਨਿਕ ਬੱਸ ਸਟੈਂਡ ਅਤੇ ਰਾਜਪੁਰਾ ਰੋਡ ਨੂੰ ਚੌੜਾ ਕਰਨ ਦੇ 6.74 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।ਇਸ ਮੌਕੇ ਮੁੱਖ ਮੰਤਰੀ ਨੇ ਪੀ.ਡੀ.ਏ. ਵੱਲੋਂ ਇੱਥੇ ਹਾਜ਼ੀ ਮਾਜਰਾ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਉਸਾਰੇ ਗਏ ਨਵੇਂ 174 ਫਲੈਟਾਂ ਵਿੱਚੋਂ 124 ਫਲੈਟਾਂ ਦੀਆਂ ਚਾਬੀਆਂ ਅਤੇ ਦਸਤਾਵੇਜ ਲਾਭਪਾਤਰੀਆਂ ਨੂੰ ਸੌਂਪੇ। ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਪੀ.ਡੀ.ਏ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਅਤੇ ਨਵੇਂ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨਗੇ।ਮੁੱਖ ਮੰਤਰੀ ਨੇ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੂਰੀਆਂ ਸਾਵਧਾਨੀਆਂ ਰੱਖੀਆਂ ਜਾਣ ਕਿਉਂਕਿ ਨਵੰਬਰ ਤੇ ਦਸੰਬਰ ਮਹੀਨੇ ਕੋਵਿਡ ਦਾ ਦੂਜੀ ਲਹਿਰ ਪੈਦਾ ਹੋਣ ਦਾ ਖਦਸ਼ਾ ਹੈ।ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਵੇਗੀ, ਜਿਸ ਵਿੱਚੋਂ 60 ਕਰੋੜ ਰੁਪਏ ਇਸ ਦੇ ਪਹਿਲੇ ਪੜਾਅ ਨੂੰ ਵਿਕਸਤ ਕਰਨ 'ਤੇ ਖ਼ਰਚੇ ਜਾਣਗੇ, ਜਿਸ ਨਾਲ ਅਕਾਦਮਿਕ ਤੇ ਪ੍ਰਬੰਧਕੀ ਬਲਾਕ, ਲੜਕੇ ਤੇ ਲੜਕੀਆਂ ਲਈ ਹੋਸਟਲ ਅਤੇ ਅੰਦਰੂਨੀ ਸੜਕਾਂ ਸਮੇਤ ਚਾਰਦਿਵਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ, ਜਿਨਾਂ ਦੇ ਨਾਮ 'ਤੇ ਇਸ ਯੂਨੀਵਰਸਿਟੀ ਨੂੰ ਸਥਾਪਤ ਕੀਤਾ ਗਿਆ ਹੈ, ਦੇ ਅੱਜ ਦੁਸਹਿਰੇ ਵਾਲੇ ਦਿਨ 129ਵੇਂ ਜਨਮ ਦਿਵਸ ਮੌਕੇ ਉਨ੍ਹਾਂ ਵੱਲੋਂ ਖੇਡਾਂ ਪ੍ਰਤੀ ਦਿੱਤੀ ਗਈ ਦੇਣ ਨੂੰ ਸਾਂਝਾ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਵਿਗਿਆਨਕ ਵਿਕਾਸ ਕਰਨ 'ਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਖੇਡਾਂ ਦਾ ਧੁਰਾ ਬਣੇ ਅਤੇ ਸਾਡੇ ਖਿਡਾਰੀ ਤੇ ਕੋਚ ਵਿਗਿਆਨਕ ਸੋਚ ਨਾਲ ਲੈਸ ਹੋਣ। ਮੁੱਖ ਮੰਤਰੀ ਨੇ ਇਸ ਯੂਨੀਵਰਸਿਟੀ ਲਈ 100 ਕਿਲੇ ਦੇ ਕਰੀਬ ਜਮੀਨ ਮੁਫ਼ਤ ਪ੍ਰਦਾਨ ਕਰਨ ਵਾਲੇ ਪਿੰਡ ਸਿੱਧੂਵਾਲ ਦੇ ਸਰਪੰਚ ਤਰਸੇਮ ਸਿੰਘ, ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਨੇ ਪਹਿਲਾਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਲਈ ਮੁਫ਼ਤ ਜਮੀਨ ਪ੍ਰਦਾਨ ਕੀਤੀ। ਉਨ੍ਹਾਂ ਨੇ ਪਿੰਡ ਸਿੱਧੂਵਾਲ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।ਇਸ ਖੇਡ ਯੂਨੀਵਰਸਿਟੀ ਵਿਖੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਦਾਖਲਾ ਲਏ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇੱਥੋਂ ਦਾ ਅਮਲਾ ਤੇ ਵਿਦਿਆਰਥੀ 2022 ਤੱਕ ਇਸ ਦੇ ਨਵੇਂ ਕੈਂਪਸ ਵਿਖੇ ਆ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਥੇ ਪ੍ਰਦਾਨ ਕੀਤੇ ਜਾਣ ਵਾਲੇ ਬਹੁਤ ਸਾਰੇ ਕੋਰਸ ਕੌਮਾਂਤਰੀ ਪੱਧਰ ਦੇ ਹੋਣਗੇ ਜਿਹੜੇ ਕਿ ਯੂ.ਕੇ. ਦੀ ਵਿਸ਼ਵ ਦੀ ਬਿਹਤਰ ਯੂਨੀਵਰਸਿਟੀ ਲਾਫ ਬੋਰੋ ਯੂਨੀਵਰਸਿਟੀ ਦੀ ਤਰਜ 'ਤੇ ਵਿਕਸਤ ਕੀਤੇ ਗਏ ਹਨ। ਇਸ ਦੌਰਾਨ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਬਰਟ ਐਲੀਸਨ ਵੱਲੋਂ ਦਿੱਤਾ ਗਿਆ ਸੁਨੇਹਾ ਵੀ ਸੁਣਾਇਆ ਗਿਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸ ਯੂਨੀਵਰਸਿਟੀ ਨੂੰ ਜਲਦੀ ਮੁਕੰਮਲ ਲਈ ਹੋਰ ਵੀ ਫੰਡ ਮੁਹੱਈਆ ਕਰਵਾਏਗੀ।

ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਖੇਡ ਯੂਨੀਵਰਸਿਟੀ ਸਥਾਪਤ ਕਰਨੀ ਸਮੇਂ ਦੀ ਮੁੱਖ ਲੋੜ ਸੀ। ਪਰਨੀਤ ਕੌਰ ਨੇ ਪਟਿਆਲਾ ਵਾਸੀਆਂ ਨੂੰ ਇਸ ਯੂਨੀਵਰਸਿਟੀ ਦੀ ਸਥਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਚ ਤਾਂ ਸਹਾਈ ਹੋਵੇਗੀ ਹੀ ਸਗੋਂ ਰਾਜ ਅੰਦਰ ਖੇਡ ਸੱਭਿਆਚਾਰ ਵੀ ਵਿਕਸਤ ਕਰੇਗੀ।ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਪਾਸ ਕੀਤੇ ਗਏ ਨਵੇਂ ਕਾਨੂੰਨਾਂ ਸਮੇਤ ਪੰਜਾਬ ਤੇ ਪੰਜਾਬੀਅਤ ਲਈ ਨਿਭਾਏ ਗਈ ਅਹਿਮ ਭੂਮਿਕਾ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਆਪਣੇ ਦਾਦਾ ਜੀ ਦੇ ਨਾਮ 'ਤੇ ਇਸ ਯੂਨੀਵਰਸਿਟੀ ਦਾ ਨਾਮ ਰੱਖਣ ਦੇ ਹੱਕ ਵਿੱਚ ਨਹੀਂ ਸਨ ਪਰੰਤੂ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਨੇ ਇਹ ਫੈਸਲਾ ਲਿਆ।ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੇਡ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ ਪਰੰਤੂ ਹੁਣ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਭਵਿੱਖ ਸੰਵਾਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡ ਸਿੱਧੂਵਾਲ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਇੱਥੋਂ ਦੇ ਬੱਚਿਆਂ ਨੂੰ ਇਸ ਯੂਨੀਵਰਸਿਟੀ 'ਚ ਸਿੱਖਿਆ ਦੇਣ ਲਈ ਵਿਸ਼ੇਸ਼ ਤਵੱਜੋ ਦੇਵੇਗੀ। ਸ੍ਰੀ ਸੋਢੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਟਿਆਲਾ ਨੂੰ ਖੇਡਾਂ ਦੇ ਖੇਤਰ 'ਚ ਦੁਨੀਆਂ ਦੇ ਨਕਸ਼ੇ 'ਤੇ ਉਭਾਰੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡ ਸਿੱਧੂਵਾਲ ਵਿਖੇ ਦੋ ਯੂਨੀਵਰਸਿਟੀਆਂ ਸਥਾਪਤ ਹੋਣ ਨਾਲ ਇਸ ਪਿੰਡ ਨੂੰ ਮਾਡਲ ਗ੍ਰਾਮ ਪੰਚਾਇਤ ਵਜੋਂ ਵਿਕਸਤ ਕੀਤਾ ਜਾਵੇ। ਖੇਡ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਅੰਦਰ ਖੇਡਾਂ ਅਤੇ ਖੇਡ ਸਿੱਖਿਆ ਨੂੰ ਪ੍ਰਫੁਲਤ ਕਰਨ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ।ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਖਾਸ ਤੌਰ 'ਤੇ ਉਹਨਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਦੇ ਖੇਡਾਂ ਪ੍ਰਤੀ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਖੁਲਾਸਾ ਕੀਤਾ ਕਿ 142 ਵਿਦਿਆਰਥੀਆਂ ਦੀ ਕੁੱਲ ਸਮਰਥਾ ਵਿੱਚੋਂ 120 ਵਿਦਿਆਰਥੀ ਸਾਲ 2021-22 ਦੇ ਅਕਾਦਮਿਕ ਸੈਸ਼ਨ ਵਿੱਚ ਦਾਖਲਾ ਲੈ ਚੁੱਕੇ ਹਨ। ਉਹਨਾਂ ਨੇ ਸਪੋਰਟਸ ਯੂਨੀਵਰਸਿਟੀ ਨੂੰ ਵਿਕਸਤ ਕਰਨ ਲਈ ਆਲ੍ਹਾ ਦਰਜੇ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ।ਖੇਡ ਮੰਤਰੀ ਨੇ ਯੂਨੀਵਰਸਿਟੀ ਦੀ ਸਥਾਪਨਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਿਹਨਾਂ ਵਿੱਚ ਸ੍ਰੀਮਤੀ ਪਰਨੀਤ ਕੌਰ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਜੀਆ ਸੁਲਤਾਨਾ ਤੇ ਵਿਜੇ ਇੰਦਰ ਸਿੰਗਲਾ, ਬੀਬਾ ਜੈ ਇੰਦਰ ਕੌਰ, ਰਾਜਾ ਰਣਧੀਰ ਸਿੰਘ, ਰਾਜਾ ਮਾਲਵਿੰਦਰ ਸਿੰਘ, ਚੇਅਰਮੈਨ ਲਾਲ ਸਿੰਘ, ਸੀਨੀਅਰ ਸਲਾਹਕਾਰ/ਮੁੱਖ ਮੰਤਰੀ ਟੀ.ਐਸ. ਸ਼ੇਰਗਿੱਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ, ਰਾਜਿੰਦਰ ਸਿੰਘ ਸਮਾਣਾ ਅਤੇ ਸਰਪੰਚ ਤਰਸੇਮ ਸਿੰਘ, ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸੁਖਪਾਲ ਸਿੰਘ (ਸਿੱਧੂਵਾਲ ਪੰਚਾਇਤ) ਸ਼ਾਮਲ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 10-15 ਸਾਲਾਂ ਦੇ ਸ਼ਹਿਰ ਦੇ ਵਿਕਾਸ ਦੇ ਮੱਦੇਨਜ਼ਰ ਨਵੇਂ ਹਾਈ-ਟੈੱਕ ਬੱਸ ਸਟੈਂਡ ਨਾਲ ਪਟਿਆਲਾ ਦੇ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਹਨਾਂ ਕਿਹਾ ਕਿ ਇਹ ਬੱਸ ਸਟੈਂਡ 15 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਅਤੇ ਇਹ ਆਧੁਨਿਕ ਅਤੇ ਮੁਸਾਫਰ ਪੱਖੀ ਬੱਸ ਸਟੈਂਡ ਨਾਲ ਮੌਜੂਦਾ ਬੱਸ ਸਟੈਂਡ ਦਾ ਵਿਸਥਾਰ ਹੋਵੇਗਾ ਅਤੇ ਦੋਵੇਂ ਥਾਵਾਂ ਦਰਮਿਆਨ ਆਪਸੀ ਸੰਪਰਕ ਬਣਾਉਣ ਦੇ ਨਾਲ-ਨਾਲ ਸ਼ਹਿਰ ਦੇ ਹੋਰ ਹਿੱਸਿਆਂ ਨਾਲ ਜੋੜਨ ਲਈ ਲੋੜੀਦੀਂ ਯੋਜਨਾ ਉਲੀਕੀ ਜਾ ਰਹੀ ਹੈ। ਇਸੇ ਤਰ੍ਹਾਂ ਰਾਜਪੁਰਾ ਰੋਡ ਜਿੱਥੇ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ, ਨੂੰ ਵੀ ਅਗਲੇ ਸਾਲ ਤੱਕ ਚੌੜਾ ਕੀਤਾ ਜਾਵੇਗਾ।ਬਾਅਦ ਵਿੱਚ ਆਪਣੀ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਜਲ ਸਪਲਾਈ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਿਆਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ 24 ਘੰਟੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਜਿਸ ਦੀ ਆਬਾਦੀ 5 ਲੱਖ ਹੋ ਗਈ ਹੈ ਅਤੇ ਸਾਲ 2050 ਤੱਕ 9 ਲੱਖ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਮੌਜੂਦਾ ਪਟਿਆਲਾ ਨੈਵੀਗੇਸ਼ਨ ਚੈਨਲ ਰਾਹੀਂ ਭਾਖੜਾ ਨਹਿਰ ਤੋਂ ਪਾਣੀ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਵਾਟਰ ਵਰਕਸ ਅਬਲੋਵਾਲ ਵਿੱਚ ਬਣਾਏ ਜਾਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਪੂਰਾ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਨੂੰ ਚਲਾਉਣ ਅਤੇ ਰੱਖ-ਰਖਾਅ ਲਈ ਐਲ.ਐਂਡ. ਟੀ ਕੰਪਨੀ ਨੂੰ 10 ਸਾਲਾਂ ਦਾ ਠੇਕਾ ਦਿੱਤਾ ਗਿਆ ਹੈ।ਪਟਿਆਲਾ ਦੇ ਅਮੀਰ ਵਿਰਸੇ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਨੂੰ ਵਿਰਾਸਤੀ ਲਾਂਘੇ (ਹੈਰੀਟੇਜ ਸਟਰੀਟ) ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਅਤੇ ਦੁਕਾਨਾਂ ਆਦਿ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਦਿੱਖ ਵੀ ਸੰਵਾਰੀ ਜਾਵੇਗੀ। ਵਿਰਾਸਤੀ ਲਾਂਘੇ ਦਾ ਕਾਰਜ ਦਸੰਬਰ, 2021 ਤੱਕ ਮੁਕੰਮਲ ਹੋਣ ਦੀ ਆਸ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਿੰਦਰ ਟੈਂਕ (ਫੁਹਾਰੇ ਅਤੇ ਲਾਈਟਾਂ ਸਮੇਤ) ਦੀ ਮੁਰੰਮਤ ਦਾ ਕਾਰਜ ਕੋਵਿਡ ਕਾਰਨ ਦੇਰੀ ਹੋਣ ਦੇ ਬਾਵਜੂਦ ਛੇਤੀ ਹੀ ਮੁਕੰਮਲ ਕਰਕੇ ਦਸੰਬਰ ਵਿੱਚ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਕ ਹੋਰ ਪ੍ਰਾਜੈਕਟ ਤਹਿਤ ਮਹਿੰਦਰ ਕੋਠੀ (ਪੁਰਾਣੀ ਇਮਾਰਤ) ਨੂੰ ਮਿਊਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਪ੍ਰਸਿੱਧ ਮੈਡਲ ਗੈਲਰੀ ਕੁਲੈਕਸ਼ਨ ਨੂੰ ਸ਼ਿਫਟ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿ 200 ਕਰੋੜ ਦੀ ਲਾਗਤ ਨਾਲ ਪਟਿਆਲਾ ਅਤੇ ਛੋਟੀ ਨਦੀ ਦੀ ਕਾਇਆਕਲਪ ਕਰਨ ਸਮੇਤ ਹੋਰ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵੱਲੋਂ ਪਾਸੇ ਕੀਤੇ ਕਾਨੂੰਨ ਨੂੰ ਅਮਲ ਵਿੱਚ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਨੂੰ ਝੁੱਗੀ-ਝੌਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਕਾਰਜ ਛੇਤੀ ਸ਼ੁਰੂ ਕਰਨ ਲਈ ਆਖਿਆ।ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਮੰਤਰੀ ਵੱਲੋਂ ਪਟਿਆਲਾ ਲਈ ਦਿੱਤੇ ਗਏ ਪ੍ਰਾਜੈਕਟਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਪਟਿਆਲਾ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਗਿਆ ਪ੍ਰੰਤੂ ਕੈਪਟਨ ਸਰਕਾਰ ਅਤੇ ਐਮ.ਪੀ. ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ।ਇਸ ਮੌਕੇ ਬੀਬਾ ਜੈ ਇੰਦਰ ਕੌਰ, ਰਾਜਾ ਰਣਧੀਰ ਸਿੰਘ, ਐਮ.ਐਲ.ਏ. ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ, ਰਾਜਿੰਦਰ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਪਰਗਟ ਸਿੰਘ ਧੁੰਨਾ, ਵਾਈਸ ਚੇਅਰਮੈਨ ਵੇਦ ਕਪੂਰ ਤੇ ਰਾਜ ਕਮਲ ਲੱਕੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਡਾਂ ਤੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੀਵਰੇਜ ਅਜੋਏ ਸਿਨਹਾ ਤੇ ਸੀਈਓ ਅਜੋਏ ਸ਼ਰਮਾ, ਓਐਸਡੀ ਮੇਜਰ ਅਮਰਦੀਪ ਸਿੰਘ, ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਡਿਪਟੀ ਸਕੱਤਰ ਰਾਜੇਸ਼ ਕੁਮਾਰ, ਐਮ.ਪੀ. ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਵਾਈਸ ਚਾਂਸਲਰ ਪ੍ਰੋ. ਪੀ.ਐਸ. ਜੈਸਵਾਲ, ਡਾ. ਬੀ.ਐਸ. ਘੁੰਮਣ ਅਤੇ ਪ੍ਰੋ. ਕਰਮਜੀਤ ਸਿੰਘ, ਚੇਅਰਮੈਨ ਸੰਤ ਬਾਂਗਾ ਤੇ ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਤੇ ਅਨੁਜ ਖੋਸਲਾ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਆਈਜੀ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਐਮ.ਸੀ ਕਮਿਸ਼ਨਰ ਪੂਨਮਦੀਪ ਕੌਰ, ਪੀ.ਡੀ.ਏ ਦੀ ਪ੍ਰਸ਼ਾਸਕ ਸੁਰਭੀ ਮਲਿਕ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਕੈਪਟਨ ਅਮਰਜੀਤ ਸਿੰਘ ਜੇਜੀ, ਐਨ.ਆਰ.ਆਈ. ਮਨਜੀਤ ਸਿੰਘ ਨਿੱਝਰ ਸਮੇਤ ਉੱਘੇ ਖਿਡਾਰੀ, ਨਗਰ ਨਿਗਮ ਦੇ ਸਮੁੱਚੇ ਕੌਂਸਲਰ, ਸੀਨੀਅਰ ਆਗੂ ਅਤੇ ਵਰਕਰਾਂ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Captain Amarinder Singh , Amarinder Singh , Committee , Congress , Punjab Congress , Chandigarh , Chief Minister of Punjab , Punjab Government , Government of Punjab , Maharaja Bhupinder Singh Sports University , Rana Gurmeet Singh Sodhi , Brahm Mohindra , Vijay Inder Singla , Parneet Kaur , Razia Sultana , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD