Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਜਗ ਹੋਣ ਦੀ ਲੋੜ : ਮਨੀਸ਼ਾ ਗੁਲਾਟੀ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਲਾਈਨ ਵਿਖੇ ਲਗਾਈ ਲੋਕ ਅਦਾਲਤ

5 Dariya News

ਅੰਮ੍ਰਿਤਸਰ , 27 Oct 2020

Last updated on: Oct 27, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ। ਸ਼੍ਰੀਮਤੀ ਮਨੀਸ਼ਾ ਗੁਲਾਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋ ਲਗਾਈ ਗਈ ਲੋਕ ਅਦਾਲਤ ਵਿਚ ਪਤੀ-ਪਤਨੀ ਦੇ ਝਗੜਿਆਂ ਨੂੰ ਆਪਸੀ ਰਜ਼ਾਮੰਦੀ ਨਾਲ ਸੁਲਝਾਇਆ ਗਿਆ ਅਤੇ ਔਰਤਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਗੁਲਾਟੀ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਦੋਰਾਨ ਇਸ ਸਮੇ ਮਹਿਲਾ ਕਮਿਸ਼ਨ ਕੋਲ 30 ਹਜਾਰ ਤੋ ਵੱਧ ਪੈਡਿੰਗ ਕੇਸ ਪਏ ਹੋਏ ਹਨ ਅਤੇ ਇੰਨਾਂ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੜੀਆਂ ਲਿਖੀਆਂ ਔਰਤਾਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਣਕਾਰੀ ਨਹੀ ਹੈ,ਇਸ ਲਈ ਮਹਿਲਾ ਕਮਿਸ਼ਨ ਵਲੋ ਜਾਗਰੂਕਤਾ ਕੈਪ ਲਗਾ ਕੇ ਅੋਰਤਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਔਰਤਾਂ ਲਈ ਭਾਵੇ ਕਈ ਕਾਨੂੰਨ ਬਣਾਏ ਗਏ ਹਨ ਪਰ ਫਿਰ ਵੀ ਔਰਤ ਸੁਰੱਖਿਅਤ ਨਹੀ ਹੈ। ਮੈਡਮ ਗੁਲਾਈ ਨੇ ਪਿਛਲੇ ਦਿਨੀ  ਹੁਸ਼ਿਆਰਪੁਰ ਵਿਖੇ ਹੋਈ 6 ਸਾਲਾਂ ਬੱਚੀ ਨਾਲ ਬਲਾਤਕਾਰ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। 

ਉਨਾਂ ਸਾਰੀਆਂ ਰਾਜਨੀਤੀਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਮੁੱਦੇ ਉਤੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਪ੍ਰੋੜਤਾ ਕਰਨ। ਉਨਾਂ ਕਿਹਾ ਕਿ ਵੋਟਾਂ ਸਮੇ ਸਾਰੀਆਂ ਪਾਰਟੀਆਂ ਬੇਟੀਆਂ  ਦੀ ਸੁਰੱਖਿਆ ਨੂੰ ਮੁੱਦਾ ਬਣਾਉਦੀਆਂ ਹਨ ਪਰ ਵੋਟਾਂ ਤੋ ਬਾਅਦ ਸਭ ਇਸ ਮੁੱਦੇ ਨੂੰ ਭੁੱਲ ਜਾਂਦੀਆਂ ਹਨ। ਉਨਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਗੁਡ ਟੱਚ ਅਤੇ ਬੈਡ ਟੱਚ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ। ਮੈਡਮ ਗੁਲਾਟੀ ਨੇ ਕਿਹਾ ਕਿ ਉਹ ਪ੍ਰਧਾਨਮੰਤਰੀ ਨੂੰ ਪੱਤਰ ਲਿਖਣਗੇ ਕਿ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕੀਤਾ ਜਾਵੇ ਅਤੇ ਸ਼ੁਰੂ ਤੋ ਹੀ ਬੱਚਿਆਂ ਨੂੰ ਔਰਤਾਂ ਦੇ ਅਧਿਕਾਰਾਂ ਅਤੇ ਸਰੁੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਸਕੂਲਾਂ ਵਿਚ ਲੜਕੀਆਂ ਨੂੰ ਸਵੈ ਰੱਖਿਆ ਦੀ ਟਰੇਨਿੰਗ ਦਿੱਤੀ ਜਾਵੇ। ਮੈਡਮ ਗੁਲਾਟੀ ਨੇ ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਡੀ ਜੀ ਪੀ ਨੂੰ ਵੀ ਮਿਲਣਗੇ ਅਤੇ ਮਹਿਲਾ ਥਾਣਿਆਂ ਵਿਚ ਪੂਰਾ ਸਟਾਫ ਮੁਹੱਈਆ ਕਰਵਾਉਣ ਸਬੰਧੀ ਗੱਲਬਾਤ ਕਰਨਗੇ।ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਪੁਲਸ ਸਟੇਸ਼ਨਾਂ ਵਿਚੋ ਔਰਤਾਂ ਦੀਆਂ ਸ਼ਕਾਇਤਾਂ ਸਬੰਧੀ ਡਾਟਾ ਪ੍ਰਾਪਤ ਕੀਤਾ ਜਾਵੇਗਾ ਅਤੇ ਉਸ ਡਾਟੇ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਉਨਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਤੋ ਕੰਮ ਕਰਨ ਅਤੇ ਕੋਸ਼ਿਸ ਕਰਨ ਕਿ ਪਤੀ-ਪਤਨੀ ਦੇ ਝਗੜਿਆਂ ਨੂੰ ਆਪਣੀ ਪੱਧਰ ਤੇ ਹੀ ਆਪਸੀ ਰਜਾਮੰਦੀ ਦੇ ਨਾਲ ਨਿਪਟਾਉਣ। ਇਸ ਮੌਕੇ ਸ੍ਰੀ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਪੰਜਾਬ ਮਹਿਲਾ ਕਮਿਸ਼ਨ, ਸ੍ਰੀ ਵਿਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਹਾਜ਼ਰ ਸਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD