Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਤਿਮਾਹੀ ਮੀਟਿੰਗ

Web Admin

Web Admin

5 Dariya News

ਬਰਨਾਲਾ , 27 Oct 2020

Last updated on: Oct 27, 2020, 00:00 IST

ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਕਾਂ ਨੂੰ 6,180 ਕਰੋੜ ਰੁਪਏ ਦੇ ਕਰਜ਼ ਦੇਣ ਦੇ ਟੀਚੇ ’ਤੇ ਮੋਹਰ ਲਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਲੀਡ ਬੈਂਕ ਬਰਨਾਲਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ। ਮੀਟਿੰਗ ਦੌਰਾਨ ਸ੍ਰੀ ਫੂਲਕਾ ਨੇ ਕਿਹਾ ਕਿ ਨਾਬਾਰਡ ਵੱਲੋਂ ਜ਼ਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ’ਤੇ ਸੰਭਾਵਿਤ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕਰਦੇ ਹੋਏ ਬੈਂਕ ਦੇ ਕੰਮ-ਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣਾ  ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਕਰ ਸਕਣ। ਨਾਬਾਰਡ ਡੀਡੀਐੱਮ ਸ੍ਰੀ  ਮਾਨਵਪ੍ਰੀਤ ਸਿੰਘ ਨੇ ਦੱਸਿਆ ਕਿ ਰਿਜ਼ਰਵ ਬੈਕ ਆਫ ਇੰਡੀਆ ਦੀਆਂ ਹਦਾਇਤਾਂ ’ਤੇ ਨਾਬਾਰਡ ਵੱਲੋਂ ਹਰ ਸਾਲ ਹੀ ਜ਼ਿਲ੍ਹੇ ਦੀਆਂ ਬੈਕਾਂ ਨੂੰ ਕਰਜ਼ਾ ਦੇਣ ਲਈ ਅਗੇਤਾ ਕਰੈਡਿਟ ਪਲਾਨ ਤਿਆਰ ਕੀਤਾ ਜਾਂਦਾ ਹੈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਜ਼ਿਲ੍ਹਾ ਲੀਡ ਮੈਨੇਜਰ ਮਹਿੰਦਰ ਪਾਲ ਗਰਗ, ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਤਾਲਮੇਲ ਅਫ਼ਸਰ ਤੇ ਸਰਕਾਰੀ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala , NMMS , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD