Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਨਸ਼ਾ ਤਸ਼ਕਰਾਂ ਖਿਲਾਫ਼ ਸ਼ਖਤ ਕਾਰਵਾਈ ਦੇ ਆਦੇਸ਼

ਅਧਿਕਾਰੀਆਂ ਨੂੰ ਨਸ਼ਾ ਤਸ਼ਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ

Web Admin

Web Admin

5 Dariya News

ਜਲੰਧਰ , 28 Oct 2020

Last updated on: Oct 28, 2020, 00:00 IST

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਵਿੱਚ ਲਿਪਤ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਨੂੰ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ।  ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਸਮੱਗਲਿੰਗ ਸਬੰਧੀ ਹੋਈ ਕਿਸੇ ਵੀ ਗਤੀਵਿਧੀ ਲਈ ਉਨਾਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ।ਪੁਲਿਸ ਕਮਿਸ਼ਨਰ ਵਲੋਂ ਪੁਲਿਸ ਲਾਈਨ ਵਿਖੇ ਨਸ਼ਾਂ ਸਮੱਗਲਿੰਗ ਅਤੇ ਗੈਰ ਕਾਨੂੰਨੀ  ਸ਼ਰਾਬ  ਨੂੰ ਠੱਲ੍ਹ ਪਾਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕਰਨ ਸਮੇਂ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਨਰੇਸ਼ ਗੁਪਤਾ ਅਤੇ ਅਰੁਣ ਸੈਣੀ ਤੋਂ ਇਲਾਵਾ  ਵਧੀਕ ਡਿਪਟੀ ਕਮਿਸ਼ਨਰ ਪੁਲਿਸ , ਸਹਾਇਕ ਕਮਿਸ਼ਨਰ ਪੁਲਿਸ ਅਤੇ ਪੁਲਿਸ ਕਮਿਸ਼ਨਰੇਟ ਨਾਲ ਸਬੰਧਤ ਸਮੂਹ ਐਸ.ਐਚ.ਓਜ਼ ਮੌਜੂਦ ਸਨ।ਸ੍ਰੀ ਭੁੱਲਰ ਨੇ ਫੀਲਡ ਪੁਲਿਸ ਅਫ਼ਸਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰਨ ਤੌਰ 'ਤੇ ਤੋੜਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। 

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪੁਲਿਸ ਅਧਿਕਾਰੀਆ ਨੂੰ ਤਾੜਨਾ ਕੀਤੀ ਕਿ ਇਸ ਗੰਭੀਰ ਮੁੱਦੇ ਸਬੰਧੀ ਕੋਈ  ਲਾਪ੍ਰਵਾਹੀ ਨਾ ਕੀਤੀ ਜਾਵੇ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਕੇਸਾਂ ਵਿੱਚ ਯੋਜਨਾਬੱਧ ਢੰਗ ਨਾਲ ਵਿਸਥਾਰਪੂਰਵਕ ਪੜਤਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਉਨਾ ਖਿਲਾਫ਼ ਕਾਨੂੰਨ  ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪੁਆਇੰਟਾਂ ਅਤੇ ਖਾਸ ਕਰਕੇ ਜਨਤਕ ਥਾਵਾਂ ਦੇ ਸੁਰੱਖਿਆ ਪ੍ਰਬੰਧਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਪੁਲਿਸ ਪੈਟਰੋਲਿੰਗ ਪਾਰਟੀਆਂ ਨੂੰ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਗਸ਼ਤ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਲੋਕ ਸੁਰੱਖਿਆ ਪ੍ਰਬੰਧਾਂ ਦੀ ਚਿੰਤਾਂ ਤੋਂ ਮੁਕਤ ਹੋ ਕੇ ਬਿਨਾਂ ਕਿਸੇ ਡਰ ਦੇ ਤਿਉਹਾਰ ਮਨਾ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।

 

Tags: Commissioner of Police Jalandhar , Gurpreet Singh Bhullar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD