Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਚਨਾਲੋਂ ਫੋਕਲ ਪੁਆਇੰਟ ਵਿਖੇ ਹੁਣ ਸਫ਼ਰ ਵਿੱਚ ਨਹੀਂ ਆਵੇਗੀ ਦਿੱਕਤ

ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਦਾ ਕੰਮ ਮਾਰਚ 2021 ਹੋ ਜਾਵੇਗਾ ਮੁਕੰਮਲ : ਮਨੀਸ਼ ਤਿਵਾੜੀ

Web Admin

Web Admin

5 Dariya News

ਕੁਰਾਲੀ , 28 Oct 2020

Last updated on: Oct 28, 2020, 00:00 IST

ਚਨਾਲੋਂ ਫੋਕਲ ਪੁਆਇੰਟ ਵਿਖੇ ਹੁਣ ਸਫ਼ਰ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਕਿਉਂਕਿ ਬੁਨਿਆਦੀ ਢਾਂਚੇ ਦੀ ਅਪਗੇ੍ਰਡੇਸ਼ਨ ਦਾ ਕੰਮ ਮਾਰਚ 2021 ਤੱਕ ਮੁਕੰਮਲ ਹੋ ਜਾਵੇਗਾ।ਇਹ ਗੱਲ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਫੋਕਲ ਪੁਆਇੰਟ ਵਿਖੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਤੋਂ ਬਾਅਦ ਕਹੀ।ਕੰਮ ਦੀ ਰਫ਼ਤਾਰ `ਤੇ ਤਸੱਲੀ ਜ਼ਾਹਰ ਕਰਦਿਆਂ ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਲੰਬੀਆਂ ਕੰਕਰੀਟ ਦੀਆਂ ਸੜਕਾਂ ਬਣਾਉਣ `ਤੇ ਲਗਭਗ 480 ਲੱਖ ਰੁਪਏ ਦਾ ਖਰਚ ਆਵੇਗਾ ਜਦੋਂ ਕਿ ਬਾਉਂਡਰੀ ਬਣਾਉਣ, ਗਰੀਨ ਬੈਲਟ ਵਿਕਸਿਤ ਕਰਨ `ਤੇ 90 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, `ਬੇਸ਼ਕ ਮਹਾਂਮਾਰੀ ਫੈਲਣ ਕਰਕੇ ਕੰਮਕਾਜ ਪ੍ਰਭਾਵਿਤ ਹੋਇਆ ਹੈ ਪਰ ਅਧਿਕਾਰੀਆਂ ਨੇ ਤਕਰੀਬਨ ਪੰਜ ਮਹੀਨਿਆਂ ਵਿਚ ਕੰਮ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।``ਤਾਜ਼ੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਸਬੰਧੀ 107 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ। ਇਸਦੇ ਨਾਲ ਹੀ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਤੋਂ ਸੁਧਾਈ ਤੋਂ ਬਾਅਦ ਬਾਗਬਾਨੀ ਦੇ ਉਦੇਸ਼  ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਲਈ ਪਾਈਪਾਂ ਪਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਜਿਸ `ਤੇ ਲਗਭਗ 70 ਲੱਖ ਰੁਪਏ ਦਾ ਖ਼ਰਚਾ ਆਇਆ ਹੈ।ਮੈਂਬਰ ਪਾਰਲੀਮੈਂਟ ਨੇ ਨਾ ਸਿਰਫ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਸਗੋਂ ਸਥਾਨਕ ਉਦਯੋਗਿਕ ਇਕਾਈਆਂ ਦੇ ਮਾਲਕਾਂ ਨਾਲ ਗੱਲਬਾਤ ਵੀ ਕੀਤੀ। 

ਉਦਯੋਗਪਤੀਆਂ ਦੀ ਮੰਗ ਅਨੁਸਾਰ, ਸ੍ਰੀ ਤਿਵਾੜੀ ਨੇ ਸਬੰਧਤ ਅਧਿਕਾਰੀਆਂ ਨੂੰ ਫੋਕਲ ਪੁਆਇੰਟ ਖੇਤਰ 'ਚ ਐਲ.ਈ.ਡੀ ਸਟ੍ਰੀਟ ਲਾਈਟਾਂ ਲਗਾਉਣ ਨੂੰ ਚੱਲ ਰਹੇ ਨਵੀਨੀਕਰਣ ਕਾਰਜਾਂ ਵਿਚ ਸ਼ਾਮਲ ਕਰਨ ਅਤੇ ਜਲਦ ਤੋਂ ਜਲਦ ਕੰਮ ਸ਼ੁਰੂ ਕਰਨ ਲਈ ਕਿਹਾ।ਇਸ ਤੋਂ ਪਹਿਲਾਂ ਸੰਸਦ ਮੈਂਬਰ ਨੇ ਬਡਾਲੀ ਰੋਡ ਕੁਰਾਲੀ, ਤਹਿਸੀਲ ਖਰੜ ਵਿੱਚ ਕੱਚੀ ਮੰਡੀ ਦਾ ਦੌਰਾ ਕੀਤਾ। ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸੰਤੁਸ਼ਟੀ ਜ਼ਾਹਰ ਕੀਤੀ ਅਤੇ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮੇਂ ਸਿਰ ਚੁੱਕਾਈ ਨੂੰ ਯਕੀਨੀ ਬਣਾਉਣ ਤਾਂ ਜੋ ਮਾਰਕੀਟ ਵਿਚ ਭੀੜ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡਸਟਰੀ ਐਸੋਸੀਏਸ਼ਨ ਫੋਕਲ ਪੁਆਇੰਟ ਚਨਾਲੋਂ ਦੇ ਮੈਂਬਰ ਰਮੇਸ਼ ਭੋਗਲ, ਬਲਵੰਤ ਸਿੰਘ, ਏ.ਆਰ.ਚੌਧਰੀ, ਰਣਜੀਤ ਸਿੰਘ, ਅਮਰੀਕ ਸਿੰਘ, ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਇਸ ਚੇਅਰਮੈਨ ਇੰਫੋਟੈਕ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ, ਪਵਨ ਦੀਵਾਨ ਚੇਅਰਮੈਨ, ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ, ਕਮਲਦੀਪ ਸੈਣੀ ਚੇਅਰਮੈਨ, ਕਮਲਜੀਤ ਚਾਵਲਾ ਵਾਈਸ ਚੇਅਰਮੈਨ, ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਮਸੀ ਕੁਰਾਲੀ, ਭਦੂਰ ਸਿੰਘ ਸਾਬਕਾ ਐਮਸੀ, ਰਾਕੇਸ਼ ਕਾਲੀਆ ਸਕੱਤਰ ਪੀਪੀਸੀਸੀ, ਪਰਦੀਪ ਸਾਬਕਾ ਐਮਸੀ, ਪੀਐਸਆਈਈਸੀ, ਨੰਦੀਪਾਲ ਬਾਂਸਲ ਪ੍ਰਧਾਨ ਸਿਟੀ ਕਾਂਗਰਸ, ਕਿਰਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਵਿਜੇ ਸ਼ਰਮ ਟਿੰਕੂ ਚੇਅਰਮੈਨ ਯੋਜਨਾਬੰਦੀ ਬੋਰਡ ਮੁਹਾਲੀ, ਕੰਵਲਜੀਤ ਚਾਵਲਾ, ਰਾਕੇਸ਼ ਕਾਲੀਆ, ਜੀਤੀ ਪਡਿਆਲਾ, ਅਤੇ ਰਮਾਕਾਂਤ ਕਾਲੀਆ ਮੌਜੂਦ ਸਨ।

 

Tags: Manish Tewari , Kurali , Punjab Pradesh Congress Committee , Congress , Indian National Congress , Punjab Congress , Punjab , Focal Point Channalon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD