Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚੀ ਨਾਲ ਘਿਨੌਣੀ ਘਟਨਾ ਬਰਦਾਸ਼ਤ ਯੋਗ ਨਹੀਂ : ਕੇਵਲ ਸਿੰਘ ਢਿੱਲੋਂ

ਡਿਪਟੀ ਕਮਿਸ਼ਨਰ ਸਮੇਤ ਸਿਵਲ ਹਸਪਤਾਲ ਵਿਖੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

Web Admin

Web Admin

5 Dariya News

ਬਰਨਾਲਾ , 29 Oct 2020

Last updated on: Oct 29, 2020, 00:00 IST

ਜ਼ਿਲ੍ਹਾ ਬਰਨਾਲਾ ਦੇ ਪਿੰਡ ਵਿੱਚ 4 ਸਾਲਾ ਬੱਚੀ ਨਾਲ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ’ਚ ਫੌਰੀ ਕਾਰਵਾਈ ਕਰਦਿਆਂ ਜਿੱਥੇ ਪੁਲੀਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ ਤੇ ਬਣਦਾ ਮੁਆਵਜ਼ਾ ਯਕੀਨੀ ਬਣਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਪੀੜਤ ਬੱਚੀ ਅਤੇ ਪਰਿਵਾਰ ਦਾ ਹਾਲ ਜਾਣਨ ਸਿਵਲ ਹਸਪਤਾਲ ਬਰਨਾਲਾ ਪੁੱਜੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੀ ਮੌਜੂਦ ਸਨ, ਜਿਨ੍ਹਾਂ ਨੇ ਆਖਿਆ ਕਿ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਨਾਲ ਨਾਲ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਇਹ ਅਣਹੋਣੀ ਬਹੁਤ ਹੀ ਦੁਖਦਾਈ ਹੈ ਤੇ ਪਰਿਵਾਰ ਨੂੰ ਹਰ ਪੱਖ ਤੋਂ ਇਨਸਾਫ ਦਿਵਾਇਆ ਜਾਵੇਗਾ ਤੇ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪੀੜਤ ਪਰਿਵਾਰ ਦੀ ਹਰ ਤਰੀਕੇ ਦੀ ਮਦਦ ਕੀਤੀ ਜਾਵੇਗੀ। ਸ. ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਗੱੱਲਬਾਤ ਕਰ ਕੇ ਘਟਨਾ ਦਾ ਜਾਇਜ਼ਾ ਲਿਆ ਹੈ ਤੇ ਇਸ ਮਾਮਲੇ ਵਿੱਚ ਪੁਲੀਸ ਨੇ ਫੌਰੀ ਕਾਰਵਾਈ ਕਰਦੇ ਹੋਏ ਜਿੱਥੇ ਮੁਲਜ਼ਮ ਨੂੰ ਗ੍ਰਿ੍ਫਤਾਰ ਕੀਤਾ ਹੈ, ਉਥੇ ਪੁਲੀਸ ਸਟੇਸ਼ਨ ਧਨੌਲਾ ਵਿਚ ਧਾਰਾ 376 ਏ ਬੀ ਆਈਪੀਸੀ, ਧਾਰਾ 6 ਪੌਕਸੋ ਐਕਟ, ਧਾਰਾ 3(2) (ਵੀ) ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਸਿਵਲ ਹਸਪਤਾਲ ਵਿੱਚ ਬੱਚੀ ਦਾ ਮੈਡੀਕਲ ਕਰਾਇਆ ਗਿਆ ਹੈ।ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਆਖਿਆ ਕਿ ਇਹ ਕੇਸ ਫਾਸਟ ਟਰੈਕ ਅਦਾਲਤ ਰਾਹੀਂ ਲਗਵਾ ਕੇ ਛੇਤੀ ਤੋਂ ਛੇਤੀ ਨਿਆਂ ਦਿਵਾਇਆ ਜਾਵੇਗਾ ਅਤੇ ਐਸਸੀ/ਐਸਟੀ ਐਕਟ ਤਹਿਤ ਬਣਦਾ ਮੁਆਵਜ਼ਾ ਜਲਦ ਦਿੱਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਐਸਸੀ/ਐਸਟੀ ਐਕਟ ਤਹਿਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਹੋਰ ਵੀ ਬਣਦੀ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਨੂੰ ਛੇਤੀ ਤੋਂ ਛੇਤੀ ਨਿਆਂ ਮਿਲ ਸਕੇ।ਇਸ ਮੌਕੇ ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਅਮਲਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ, ਤਹਿਸੀਲ ਭਲਾਈ ਅਫਸਰ ਸੁਨੀਤਾ ਰਾਣੀ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Congress , Punjab Congress , Kewal Singh Dhillon , Barnala , Tej Pratap Singh Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD