Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਡਾ. ਰਾਜ ਕੁਮਾਰ

ਵਿਸ਼ਵ ਸਟ੍ਰੋਕ ਦਿਵਸ ਤੇ ਸਾਈਕਲ ਰੈਲੀ ਕੱਢੀ

Web Admin

Web Admin

5 Dariya News

ਸੰਗਰੂਰ , 29 Oct 2020

Last updated on: Oct 29, 2020, 00:00 IST

ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੀ ਅਗਵਾਈ ਵਿੱਚ ਵਿਸ਼ਵ ਸਟਰੋਕ ਦਿਵਸ ਮੌਕੇ ਇਕ ਸਾਈਕਲ ਰੈਲੀ ਕੱਢੀ ਗਈ । ਸਿਵਲ ਸਰਜਨ ਡਾ ਰਾਜ ਕੁਮਾਰ ਵੱਲੋਂ ਇਸ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਸਿਵਲ ਹਸਪਤਾਲ ਤੋਂ ਸ਼ੁਰੂ ਹੋ ਕੇ ਬਰਨਾਲਾ ਕੈਂਚੀਆਂ ਅਤੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਵਿਖੇ ਸਮਾਪਤ  ਹੋਈ।ਡਾ. ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਟ੍ਰੋਕ ਇੱਕ ਖਤਰਨਾਕ ਤੇ ਲਾਚਾਰਤਾ ਵਾਲੀ ਬਿਮਾਰੀ ਹੈ ਅਤੇ ਵਿਸ਼ਵ ਪੱਧਰ ’ਤੇ ਹਰ 4 ਵਿਅਕਤੀਆਂ ਵਿਚੋਂ 1 ਵਿਅਕਤੀ ਇਸ ਨਾ-ਮੁਰਾਦ ਰੋਗ ਦਾ ਸ਼ਿਕਾਰ ਹੋ ਰਿਹਾ ਹੈ। ਮੈਡੀਕਲ ਮਾਹਿਰਾਂ ਮੁਤਾਬਕ ਚਿਹਰੇ ਵਿੱਚ ਇੱਕ ਦਮ ਟੇਢਾਪਣ ਆਉਣਾ, ਬਾਂਹ ਜਾਂ ਲੱਤਾਂ ਦੀ ਕਮਜ਼ੋਰੀ ਅਤੇ ਬੋਲਣ ਜਾਂ ਬੋਲੀ ਸਮਝਣ ਵਿੱਚ ਤਕਲੀਫ ਆਉਣਾ ਇਸਦੇ ਮੁੱਖ ਲੱਛਣ ਮੰਨੇ ਜਾਂਦੇ ਹਨ। ਸਟ੍ਰੋਕ ਇੱਕ ਮੈਡੀਕਲ ਐਮਰਜੈਂਸੀ ਹੈ ਅਤੇ ਲੱਛਣ ਪਤਾ ਲੱਗਣ ਤੋਂ ਸਾਢੇ ਚਾਰ ਘੰਟੇ ਵਿਚਕਾਰ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ, ਇਸ ਸਮੇਂ (ਪਹਿਲੇ ਸਾਢੇ ਚਾਰ ਘੰਟੇ) ਨੂੰ ਗੋਲਡਨ ਪੀਰੀਅਡ ਜਾਂ ਵਿੰਡੋ ਪੀਰੀਅਡ ਕਿਹਾ ਜਾਂਦਾ ਹੈ।ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਅੱਜ ਕੱਲ ਨਵੀਂ  ਪੀੜੀ ਵਿੱਚ ਵੀ ਸਟ੍ਰੋਕ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਉਨਾਂ ਸਟ੍ਰੋਕ ਤੋਂ ਬਚਣ ਲਈ ਕੁਝ ਪਰਹੇਜ਼ਾਂ ਦੀ ਸਲਾਹ ਦਿੱਤੀ ਜਿਨਾਂ ਵਿੱਚ ਰੋਜ਼ਾਨਾ ਕਸਰਤ ਕਰਨਾ, ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ’ਤੇ ਨਿਯੰਤਰਨ  ਕਰਨਾ, ਸਿਗਰਟਨੋਸ਼ੀ ਤੋਂ ਪਰਹੇਜ਼, ਰਿਸ਼ਟ-ਪੁਸ਼ਟ ਖੁਰਾਕ ਲੈਣਾ ਅਤੇ ਤਣਾਅ ਰਹਿਤ ਜੀਵਨ ਬਤੀਤ ਕਰਨਾ ਸ਼ਾਮਲ ਹੈ। ਉਨਾਂ ਕਿਹਾ ਕਿ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਇਸ ਗੰਭੀਰ ਰੋਗ ਤੋਂ ਬਚਿਆ ਜਾ ਸਕਦਾ ਹੈ ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਜਗਮੋਹਨ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ . ਪਰਮਿੰਦਰ ਕੌਰ,  ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਐਨ.ਪੀ.ਸੀ.ਡੀ.ਸੀ.ਐੱਸ. ਡਾ. ਰਵਿੰਦਰ ਕਲੇਰ,  ਜ਼ਿਲਾ ਸਿਹਤ ਅਫਸਰ ਡਾ. ਐਸ. ਜੇ. ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ. ਹਰਮਿੰਦਰ ਸਿੰਘ, ਡਾ. ਰਾਹੁੁਲ ਮੈਡੀਕਲ ਅਫਸਰ, ਪ੍ਰਨੀਤ ਕੌਰ ਜ਼ਿਲਾ ਕੋਆਰਡੀਨੇਟਰ, ਪੁਨੀਤਾ ਸ਼ਰਮਾ ਸਟਾਫ਼ ਨਰਸ ਆਦਿ ਹਾਜ਼ਰ ਸਨ।

   

 

Tags: Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD