Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਦੋ ਸਾਲਾਂ ਵਿੱਚ 460 ਕਰੋੜ ਦੀ ਸਬਸਿਡੀ 'ਤੇ ਦਿੱਤੀਆਂ 51000 ਖੇਤੀ ਮਸ਼ੀਨਾ : ਅਨਿਰੁੱਧ ਤਿਵਾਰੀ

ਇਸ ਸਾਲ ਕਿਸਾਨਾਂ ਨੂੰ 300 ਕਰੋੜ ਦੀ ਸਬਸਿਡੀ 'ਤੇ ਦਿੱਤੀ ਜਾ ਰਹੀ ਹੈ 23 ਹਜਾਰ 500 ਖੇਤੀ ਮਸ਼ੀਨਰੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Oct 2020

Last updated on: Oct 29, 2020, 00:00 IST

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਉਸ ਨੂੰ ਖੇਤ ਵਿੱਚ ਹੀ ਵਹੁਣ ਲਈ ਵੱਡੀ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਇਸ ਸਾਲ ਕਿਸਾਨਾਂ ਨੂੰ 300 ਕਰੋੜ ਰੁਪਏ ਦੀ ਸਬਸਿਡੀ 'ਤੇ 23,500 ਖੇਤੀ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ (ਵਿਕਾਸ) ਸ਼੍ਰੀ ਅਨਿਰੁੱਧ ਤਿਵਾਰੀ ਨੇ ਜਿਲ੍ਹੇ ਦੇ ਬਲਾਕ ਖੇੜਾ ਦੇ ਪਿੰਡ ਘੇਲ ਵਿਖੇ ਪਰਾਲੀ ਪ੍ਰਬੰਧਨ ਦਾ ਜਾਇਜਾ ਲੈਣ ਸਬੰਧੀ ਕੀਤੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਉਥੇ ਹੀ ਸਾਹ ਦੇ ਮਰੀਜਾਂ ਤੇ ਬਜੁਰਗਾਂ ਲਈ ਵੀ ਇਹ ਕਾਫੀ ਘਾਤਕ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।ਸ਼੍ਰੀ ਤਿਵਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਬਿਨਾਂ ਹੀ ਖੇਤਾਂ ਵਿੱਚ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਪਿਛਲੇ ਦੋ ਸਾਲਾਂ ਵਿੱਚ 460 ਕਰੋੜ ਦੀ ਸਬਸਿਡੀ ਨਾਲ 51,000 ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਅਕਤੀਗਤ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪਾਂ, ਕਸਟਮ ਹਾਈਰਿੰਗ ਸੈਂਟਰਾਂ, ਪੰਚਾਇਤਾਂ ਜਾਂ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਾ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਕੰਬਾਇਨਾਂ 'ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਇਲਾਵਾ ਹੈਪੀ ਸੀਡਰ, ਚੌਪਰ, ਮਲਚਰ, ਆਰ.ਐਮ.ਬੀ. ਪਲੋਅ, ਜੀਰੋ ਟਿੱਲ ਡਰਿੱਲ ਮਸ਼ੀਨ, ਸੁਪਰ ਸੀਡਰ ਵਰਗੀਆਂ ਅਤਿ ਆਧੁਨਿਕ ਖੇਤੀ ਮਸ਼ੀਨਰਾ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਸਾਂਝੀਆਂ ਥਾਵਾਂ, ਕੈਟਲ ਪੌਂਡ ਅਤੇ ਗਊਸ਼ਾਲਾਵਾਂ ਵਿੱਚ ਪਰਾਲੀ ਇਕੱਠੀ ਕਰਨ ਲਈ ਜ਼ਿਲ੍ਹਿਆਂ ਵਿੱਚ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਥੇ ਕਿਸਾਨ ਜਾਂ ਕੋਈ ਵੀ ਉਦਮੀ ਆਪਣੀ ਪਰਾਲੀ ਭੰਡਾਰ ਕਰ ਸਕਦਾ ਹੈ। ਇਹ ਭੰਡਾਰ ਕੀਤੀ ਬਾਸਮਤੀ ਦੀ ਪਰਾਲੀ ਨੂੰ ਉਨ੍ਹਾਂ ਥਾਵਾਂ 'ਤੇ ਲਜਾਇਆ ਜਾ ਸਕਦਾ ਹੈ ਜਿਥੇ ਇਸ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ।

ਇਸ ਮੌਕੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ਼੍ਰੀ ਰਾਜੇਸ਼ ਕੁਮਾਰ ਵਸ਼ਿਸਟ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 27 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਗਾਇਆ ਗਿਆ ਹੈ ਜਿਸ ਵਿੱਚ 7 ਲੱਖ ਹੈਕਟੇਅਰ ਬਾਸਮਤੀ ਦੀ ਪੈਦਾਵਾਰ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤਾਂ ਵਿੱਚ ਝੋਨੇ ਦੀ 16,150 ਮਿਲੀਅਨ ਟਨ ਪਰਾਲੀ ਹੋਣ ਦੀ ਸੰਭਾਵਨਾਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਸਾਊਣੀ ਸੀਜ਼ਨ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਝੋਨਾ ਲਗਾਉਣ ਵਾਲੇ ਪਿੰਡਾਂ ਲਈ 8,000 ਨੋਡਲ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਨੋਡਲ ਅਫਸਰ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਕਾਰੀ ਪਿੰਡ ਪੱਧਰੀ ਕੈਂਪ ਲਗਾ ਕੇ, ਪੈਂਫਲਿਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕਾ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾ ਰਹੇ ਹਨ ਤਾਂ ਜੋ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਲਈ ਬਣਾਏ ਗਏ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ ਕੀਤੀ ਹੋਈ ਹੈ ਜੋ ਟੋਲ ਫਰੀ ਨੰ: 1800-180-1551 ਰਾਹੀਂ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੇ ਸਵਾਲਾਂ ਅਤੇ ਸ਼ੰਕਿਆਂ ਦਾ ਫੌਰੀ ਨਿਵਾਰਨ ਕੀਤਾ ਜਾ ਸਕੇ। ਂਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਯੁਕਤ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਿਸਥਾਰ ਅਤੇ ਸਿਖਲਾਈ ਅਤੇ ਸੰਯੁਕਤ ਡਾਇਰੈਕਟਰ ਇੰਜ: ਮਨਮੋਹਨ ਕਾਲੀਆ ਵੀ ਮੌਜੂਦ ਸਨ। ਇਸ ਤੋਂ ਇਲਾਵਾ ਡਾ. ਹਰਸੰਗੀਤ ਸਿੰਘ ਖੇਤੀਬਾੜੀ ਅਫਸਰ, ਇੰਜ: ਮੇਵਾ ਸਿੰਘ, ਡਾ. ਗੁਰਪ੍ਰੇਮ ਸਿੰਘ ਬੇਦੀ ਪ੍ਰੋਜੈਕਟ ਡਾਇਰੈਕਟਰ, ਸ਼੍ਰੀ ਸੁਖਦੇਵ ਸਿੰਘ ਖੇਤੀਬਾੜੀ ਉਪ ਨਰੀਖਕ, ਸ਼੍ਰੀਮਤੀ ਮਨਦੀਪ ਕੌਰ ਖੇਤੀਬਾੜੀ ਉਪ ਨਰੀਖਕ, ਡਾ. ਸਤੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਡਾ. ਜਤਿੰਦਰ ਸਿਘ ਉਪ ਪ੍ਰੋਜੈਕਟ ਡਾਇਰੈਕਟਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

 

Tags: Punjab Admin , Additional Chief Secretary Punjab , Anirudh Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD