Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਲਾਹੇਵੰਦ ਸਿੱਧ ਹੋਣਗੇ : ਜੋਗਿੰਦਰ ਸਿੰਘ ਮਾਨ

ਕਿਹਾ, ਕੈਪਟਨ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਤੋਂ ਕੱਢਣ ਲਈ ਵਚਨਬੱਧ

Web Admin

Web Admin

5 Dariya News

ਚੰਡੀਗੜ੍ਹ , 29 Oct 2020

Last updated on: Oct 29, 2020, 00:00 IST

ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਤਕਦੀਰ ਬਦਲ ਸਕਦੇ ਹਨ।ਅੱਜ ਇੱਥੇ ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 246 ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ, ਜਿਨ੍ਹਾਂ ਨਾਲ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਜੇ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਨੂੰ ਅਪਣਾਉਂਦੇ ਹਨ ਤਾਂ ਉਨ੍ਹਾਂ ਨੂੰ ਕਾਫ਼ੀ ਫਾਇਦਾ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਖਪਤਕਾਰਾਂ ਵੱਲੋਂ ਸਿੱਧੇ ਖੇਤਾਂ ਚੋਂ ਖੇਤੀਬਾੜੀ ਉਤਪਾਦਾਂ ਦੀ ਖਰੀਦ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਫ਼ਸਲ ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ, ਗਤੀਸ਼ੀਲ ਅਤੇ ਯੋਗ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਚੋਂ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਜੋ ਕਿ ਰਾਜ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਇਕ ਨੋਡਲ ਏਜੰਸੀ ਹੈ, ਇਹ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਮਿਲੇ।ਸ੍ਰੀ ਮਾਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਵਿਰੋਧੀ ਕਾਨੂੰਨ ਕਿਸਾਨਾਂ ਦਾ ਲੱਕ ਤੋੜਨ `ਤੇ ਤੁਲੇ ਹੋਏ ਹਨ, ਤਾਂ ਕਾਰਪੋਰੇਸ਼ਨ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੱਲਾਸ਼ੇਰੀ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੋਸ ਯਤਨ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰ ਸ੍ਰੀ ਕਿਰਨਜੀਤ ਸਿੰਘ ਮਿੱਠਾ ਅਤੇ ਸ੍ਰੀ ਰਣਜੀਤ ਸਿੰਘ ਮੌਜੂਦ ਸਨ।

 

Tags: Chairman of Punjab Agro Industries Corporation , Joginder Singh Mann , Congress , Punjab Congress , PAIC , Punjab Agro Industries Corporation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD