Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ : ਮਨੀਸ਼ ਤਿਵਾੜੀ

ਦੋਸ਼ੀਆਂ ਖਿਲਾਫ਼ ਭਾਰੀ ਜ਼ੁਰਮਾਨੇ, ਲਾਇਸੈਂਸ ਰੱਦ ਕਰਨ ਅਤੇ ਅਪਰਾਧਿਕ ਕਾਰਵਾਈ ਦੀ ਕੀਤੀ ਵਕਾਲਤ

Web Admin

Web Admin

5 Dariya News

ਐਸ.ਏ.ਐਸ.ਨਗਰ , 29 Oct 2020

ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਵਕਾਲਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਬਿਲਡਰਾਂ/ਡਿਵੈਲਪਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਜੋ ਨਾਗਰਿਕਾਂ ਨਾਲ ਧੋਖਾ ਕਰ ਰਹੇ ਹਨ।ਸ੍ਰੀ ਤਿਵਾੜੀ ਨੇ ਕਿਹਾ, 'ਕਬਜ਼ਾ ਦੇਣ ਵਿੱਚ ਜਾਣ-ਬੁੱਝ ਕੇ ਦੇਰੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਰੀਅਲ ਅਸਟੇਟ ਗ੍ਰਾਹਕਾਂ ਨੂੰ ਨਾ ਸਿਰਫ਼ ਮਾਨਸਿਕ ਅਤੇ ਵਿੱਤੀ ਤੌਰ 'ਤੇ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਸਗੋਂ ਉਨ੍ਹਾਂ ਦੇ ‘ਜੀਵਨ ਅਤੇ ਰੋਜ਼ੀ-ਰੋਟੀ ਦੇ ਅਧਿਕਾਰ’ ਦੀ ਉਲੰਘਣਾ ਵੀ ਹੁੰਦੀ ਹੈ।' ਉਨ੍ਹਾਂ ਨੇ ਧੋਖਾ ਕਰ ਰਹੇ ਬਿਲਡਰਾਂ /ਕਾਲੋਨੀਆਂ ਵਾਲਿਆਂ ‘ਤੇ ਭਾਰੀ ਜ਼ੁਰਮਾਨੇ, ਲਾਇਸੈਂਸ ਰੱਦ ਕਰਨ ਅਤੇ ਅਪਰਾਧਿਕ ਕਾਰਵਾਈ ਕਰਨ ਦਾ ਸੁਝਾਅ ਦਿੱਤਾ।ਉਹਨਾਂ ਅਧਿਕਾਰੀਆਂ ਨੂੰ ਇੱਕ ਅਜਿਹਾ "ਮਾਡਲ ਬਿਲਡਰ ਬਾਇਅਰ ਐਗਰੀਮੈਂਟ" ਲਿਆਉਣ ਲਈ ਸੁਝਾਅ ਵੀ ਦਿੱਤਾ ਜਿਸ ਵਿੱਚ ਜੁਰਮਾਨੇ ਦੀ ਧਾਰਾ ਨੂੰ ਉਚਿਤ ਢੰਗ ਨਾਲ ਸ਼ਾਮਲ ਕੀਤਾ ਗਿਆ ਹੋਵੇ। ਸ੍ਰੀ ਤਿਵਾੜੀ ਨੇ ਕਿਹਾ, “ਆਮ ਤੌਰ 'ਤੇ ਸਮਝੌਤੇ ਬਿਲਡਰਾਂ ਦੇ ਹੱਕ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ।”ਮੌਜੂਦਾ ਸਮੇਂ ਵਿੱਚ  ਰੀਅਲ ਅਸਟੇਟ ਉਦਯੋਗ ਦੇਸ਼ ਭਰ ਵਿਚ ਸਭ ਤੋਂ ਵੱਧ ਪ੍ਰਫੁੱਲਤ ਹੋ ਰਿਹਾ ਹੈ। ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਮੰਗ ਨਿਰੰਤਰ ਵੱਧ ਰਹੀ ਹੈ ਅਤੇ ਇਸ ਤਰ੍ਹਾਂ ਬਿਲਡਰਾਂ ਅਤੇ ਡਿਵੈਲਪਰਾਂ ਦੀ ਗਿਣਤੀ ਵੀ ਵੱਧ ਰਹੀ ਹੈ ਜੋ ਸੰਭਾਵਿਤ ਖਰੀਦਦਾਰਾਂ ਨੂੰ ਆਕਰਸ਼ਿਤ ਕਰਨ ਲਈ ਵਿਸ਼ੇਸ਼ ਸੁਵਿਧਾਵਾਂ ਦੇ ਵਾਅਦੇ ਕਰਦੇ ਹਨ। ਪਰ ਕਈ ਮਾਮਲਿਆਂ ਵਿੱਚ ਉਹ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰਦੇ।ਸੰਸਦ ਮੈਂਬਰ ਨੇ ਕਿਹਾ ਕਿ ਨਿਰਧਾਰਤ ਸਮਾਂ ਅਵਧੀ ਦੇ ਅੰਦਰ ਪ੍ਰਾਜੈਕਟ ਮੁਕੰਮਲ ਨਾ ਕਰਨ ਵਿੱਚ ਅਸਫ਼ਲ ਰਹਿਣ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਬਿਜਲੀ, ਪਾਣੀ ਦੀ ਸਪਲਾਈ ਆਦਿ ਵਿੱਚ ਕਮੀ, ਸੇਵਾਵਾਂ ਦੀ ਘਾਟ, ਅਢੁਕਵੀਆਂ ਸਹੂਲਤਾਂ, ਛੱਤ ਦੀ ਲੀਕੇਜ, ਸਹੀ ਢੰਗ ਨਾਲ ਨਿਕਾਸੀ ਨਾ ਕਰਨ, ਅਧੂਰਾ ਫਾਈਰ ਸੇਫਟੀ ਸਿਸਟਮ, ਬਿਜਲੀ ਦੀਆਂ ਤਾਰਾਂ ਦੀ ਘਟੀਆ ਕੁਆਲਟੀ, ਪਾਣੀ ਦੀ ਵਿਵਸਥਾ, ਰਿਹਾਇਸ਼ ਸਬੰਧੀ ਸਰਟੀਫਿਕੇਟ ਮੁਹੱਈਆ ਨਾ ਕਰਾਉਣ ਬਾਰੇ ਪ੍ਰਮੋਟਰਾਂ / ਬਿਲਡਰਾਂ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲਦੀਆਂ ਹਨ, ਜਿਸ ਨਾਲ ਬਿਲਡਰਾਂ ਅਤੇ ਖਰੀਦਦਾਰਾਂ ਵਿਚਾਲੇ ਟਕਰਾਅ ਪੈਦਾ ਹੁੰਦਾ ਹੈ ਜਿਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਲਡਰਾਂ ਖ਼ਿਲਾਫ਼ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਕਮੇਟੀ ਗਠਿਤ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖਰੀਦਦਾਰਾਂ ਦੇ ਵਿੱਤੀ ਨੁਕਸਾਨ ਤੇ ਮਾਨਸਿਕ ਪ੍ਰੇਸ਼ਾਨੀ ਨੂੰ ਘਟਾਉਣ ਲਈ ਅਤੇ ਬਿਲਡਰਾਂ ਅਤੇ ਰੀਅਲ ਅਸਟੇਟ ਡਿਵੈਲਪਰਾਂ ਦੇ ਅਣਉਚਿਤ ਅਮਲਾਂ ਨੂੰ ਠੱਲ ਪਾਉਣ ਲਈ ਗਮਾਡਾ ਨੂੰ ਉਚਿਤ ਉਪਾਵਾਂ ਨਾਲ ਅੱਗੇ ਆਉਣਾ ਚਾਹੀਦਾ ਹੈ।ਸ੍ਰੀ ਮਨੀਸ਼ ਤਿਵਾੜੀ ਨੇ ਮੋਹਾਲੀ ਦੇ ਪੁੱਡਾ ਭਵਨ ਵਿਖੇ ਗਮਾਡਾ ਵੱਲੋਂ ਕੀਤੀਆਂ ਗਤੀਵਿਧੀਆਂ ਬਾਰੇ ਜਾਣੂ ਹੋਣ ਲਈ ਅਧਿਕਾਰੀਆਂ ਨਾਲ ਮੀਟਿੰਗ ਅਤੇ ਗੱਲਬਾਤ ਕੀਤੀ। ਉਨ੍ਹਾਂ ਨਾਲ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਿੰਦਰ ਪਾਲ ਸਿੰਘ ਪਾਲੀ ਅਤੇ ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ ਵੀ ਸਨ।

 

Tags: Manish Tewari , S.A.S. Nagar , Mohali , Punjab Pradesh Congress Committee , Congress , Indian National Congress , Punjab Congress , Punjab , S.A.S. Nagar Mohali , GAMADA , Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD