Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸੀ-ਫਾਰਮ ਦਾ ਮੁੱਦਾ ਸੁਲਝਾਉਣ ਲਈ ਲਿਆਂਦੀ ਜਾਵੇਗੀ ਵਨ ਟਾਈਮ ਸੈਟਲਮੈਂਟ ਨੀਤੀ : ਸੁੰਦਰ ਸ਼ਾਮ ਅਰੋੜਾ

ਮੁੱਖ ਮੰਤਵ ਉਦਯੋਗਾਂ ਅਤੇ ਉਦਯੋਗਪਤੀਆਂ ਨੂੰ ਰਾਹਤ ਪਹੁੰਚਾਉਣ ਲਈ ਲਿਆ ਗਿਆ ਫ਼ੈਸਲਾ

Web Admin

Web Admin

5 Dariya News

ਜਲੰਧਰ , 29 Oct 2020

Last updated on: Oct 29, 2020, 00:00 IST

ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਪਤੀਆਂ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਸੀ-ਫਾਰਮ ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਪੰਜਾਬ ਸਰਕਾਰ ਵਲੋਂ ਕੁਝ ਦਿਨਾਂ ਵਿੱਚ ਹੀ ਵਨ ਟਾਈਮ ਸੇਟੈਲਮੈਂਟ ਨੀਤੀ ਲਿਆਂਦੀ ਜਾ ਰਹੀ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਬੋਲਦਿਆਂ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਨ ਟਾਈਮ ਸੈਟਲਮੈਂਟ ਨੀਤੀ ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਏਗੀ ਅਤੇ ਜਿਸ ਦੀ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਨੀਤੀ ਸਬੰਧੀ ਸ਼ਰਤਾਂ ਨੂੰ ਮੁਕੰਮਲ ਕਰਨ ਸਬੰਧੀ ਲਗਾਇਆ ਗਿਆ ਹੈ ਤਾਂ ਜੋ ਉਦਯੋਗਪਤੀਆਂ ਨੂੰ ਸੀ-ਫਾਰਮ ਕਰਕੇ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਦੁਆ ਕੇ ਸਹੂਲਤ ਪ੍ਰਦਾਨ ਕੀਤੀਆਂ ਜਾ ਸਕਣ। ਕੈਬਨਿਟ ਮੰਤਰੀ ਜਿਨਾਂ ਦੇ ਨਾਲ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਵੀ ਮੌਜੂਦ ਸਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉਦਯੋਗਪਤੀਆ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਇਹ ਮੁੱਖ ਮੰਤਰੀ ਵਲੋਂ ਬਣਾਏ ਗਏ ਦਬਾ ਸਦਕਾ ਹੀ ਹੈ ਕਿ ਰੇਲਵੇ ਮੰਤਰਾਲੇ ਵਲੋਂ ਪੰਜਾਬ ਵਿੱਚ ਮਾਲ ਗੱਡੀਆਂ ਮੁੜ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੂੰ ਮਾਲ ਗੱਡੀਆਂ ਨਾ ਚੱਲਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ 2000 ਕਰੋੜ ਰੁਪਏ ਦੇ ਮੁੱਲ ਦਾ ਨਿਰਯਾਤ ਅਤੇ ਆਯਾਤ ਕਰਨ ਵਾਲਾ ਸਮਾਨ ਅਟਕਿਆ ਪਿਆ ਹੈ। ਉਦਯੋਗਾਂ ਨੂੰ ਸੂਬੇ ਦੀ ਰੀੜ ਦੀ ਹੱਡੀ ਦਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਦਯੋਗਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਦੀ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦਯੋਗਾਂ ਦੀ ਹਰ ਸਮੱਸਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਸਾਲ 2017 ਵਿੱਚ ਉਦਯੋਗ ਨੀਤੀ ਵੀ ਬਣਾਈ ਗਈ ਹੈ ਜੋ ਕਿ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਅਤੇ ਉਦਯੋਗਾਂ ਨੂੰ ਮੁੜ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਹੈਂਡ ਟੂਲਜ਼, ਲੈਦਰ, ਸਪੋਰਟਸ, ਆਟੋ ਪਾਰਟਸ, ਸਰਜੀਕਲ , ਟੈਕਸਟਾਈਲ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫੈਕਟਰੀਜ਼, ਪੀ.ਐਸ.ਆਈ.ਈ.ਸੀ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਹੋਰਨਾਂ ਵਿਭਾਗਾਂ ਨੂੰ ਇਨਾਂ ਦੀਆਂ ਸਮੱਸਿਆਂਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰੁਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਐਸ.ਡੀ.ਐਮ. ਰਾਹੁਲ ਸਿੰਧੂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਜਨਰਲ ਮੇਨੈਜਰ ਜ਼ਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ, ਖਾਦੀ ਬੋਰਡ ਡਾਇਰੈਕਟਰ ਮੇਜਰ ਸਿੰਘ, ਮਾਲਵਿੰਦਰ ਸਿੰਘ ਲੱਕੀ ਅਤੇ ਹੋਰ ਵੀ ਹਾਜ਼ਰ ਸਨ।

 

Tags: Sunder Sham Arora , Congress , Chandigarh , Punjab Congress , Government of Punjab , Punjab Government , Punjab , Hoshiarpur , one-time settlement policy , OTS , OTS Policy , Jalandhar , Chaudhary Santokh Singh , Santokh Singh Chaudhary , Pargat Singh , Sushil Kumar Rinku , Rajinder Beri , Avtar Singh Junior Bawa Henry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD