ਲੋਟੂ ਨਿਜ਼ਾਮ ਤੋਂ ਨਿਜਾਤ ਦਿਵਾਉਣ ਲਈ ਨਵੇਂ ਅਹੁਦੇਦਾਰਾਂ ਨੂੰ ਭਗਵੰਤ ਮਾਨ ਨੇ ਸਹੁੰ ਚੁਕਾਈ
ਸਾਰੇ ਜ਼ਿਲਿਆਂ ਦੇ ਪ੍ਰਧਾਨਾਂ, ਸਕੱਤਰਾਂ ਤੇ ਸੰਯੁਕਤ ਸਕੱਤਰਾਂ ਨੇ ਲਿਆ ਹਿੱਸਾ
Web Admin
5 Dariya News
ਚੰਡੀਗੜ੍ਹ , 30 Oct 2020
Last updated on: Oct 30, 2020, 00:00 IST
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਸੰਯੁਕਤ ਸਕੱਤਰਾਂ ਨੂੰ ਵਚਨਬੱਧਤਾ ਅਤੇ ਦ੍ਰਿੜਤਾ ਨਾਲ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣ ਅਤੇ ਮਾਫ਼ੀਆ ਰਾਜ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਦਿਵਾਇਆ।ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦਾ ਇੰਚਾਰਜ ਜਰਨੈਲ ਸਿੰਘ (ਐਮਐਲਏ), ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਸੂਬਾ ਜਨਰਲ ਸਕੱਤਰ, ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਮੌਜੂਦ ਸਨ।