Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜ਼ਿਲ੍ਹੇ 'ਚ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ 1 ਤੋਂ 3 ਨਵੰਬਰ ਤੱਕ

420 ਟੀਮਾਂ ਪਿਲਾਉਣਗੀਆਂ 40163 ਮਾਈਗ੍ਰੇਟ ਬੱਚਿਆਂ ਨੂੰ ਬੂੰਦਾਂ, ਸਿਵਲ ਸਰਜਨ ਵਲੋਂ ਮੁਹਿੰਮ ਸਬੰਧੀ ਰਿਕਸ਼ਾ ਜਾਗਰੂਕਤਾ ਰੈਲੀ ਰਵਾਨਾ

Web Admin

Web Admin

5 Dariya News

ਜਲੰਧਰ , 30 Oct 2020

Last updated on: Oct 30, 2020, 00:00 IST

ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 40163 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ 1 ਤੋਂ 3 ਨਵੰਬਰ ਤੱਕ ਚਲਾਈ ਜਾ ਰਹੀ ਹੈ, ਜਿਸ ਤਹਿਤ 420 ਟੀਮਾਂ ਜਿਨਾਂ ਵਿੱਚ 355 ਘਰ-ਘਰ ਜਾਣ ਵਾਲੀਆਂ ਟੀਮਾਂ, 6 ਟਰਾਂਸਜਿਟ ਟੀਮਾ ਅਤੇ 59 ਮੋਬਾਇਲ ਟੀਮਾਂ ਸ਼ਾਮਿਲ ਹਨ ਵਲੋਂ 78067 ਘਰਾਂ ਨੂੰ ਕਵਰ ਕੀਤਾ ਜਾਵੇਗਾ।ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਸਮੁੱਚੀ ਮੁਹਿੰਮ ਦੀ ਨਿਗਰਾਨੀ ਲਈ 97 ਸੁਪਰਵਾਈਜਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਬਾਇਲ ਟੀਮਾਂ ਵਲੋਂ ਬੱਚਿਆ ਨੂੰ ਸੈਮੀ ਅਰਬਨ ਇਲਾਕਿਆਂ, ਸਲੱਮ ਖੇਤਰਾਂ, ਵੱਡੀਆਂ ਅਤੇ ਛੋਟੀਆਂ ਫੈਕਟਰੀਆਂ ਅਤੇ ਟਰਾਂਸਜਿਟ ਟੀਮਾਂ ਵਲੋਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਪੋਲੀਓ ਟੀਮਾਂ ਵਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਬਜ਼ਾਰਾਂ ਤੋਂ ਇਲਾਵਾ ਇੱਟਾਂ ਦੇ ਭੱਠਿਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਅਤੇ ਹੋਰ ਥਾਵਾਂ 'ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਨੇ ਕਿਹਾ ਕਿ ਸਲੱਮ ਖੇਤਰਾਂ ਅਤੇ ਇੱਟਾਂ ਦੇ ਬੱਚਿਆਂ 'ਤੇ ਰਹਿੰਦੀ ਮਾਈਗ੍ਰੇਟਰੀ ਵਸੋਂ ਨੂੰ ਖਾਸ ਕਰਕੇ ਕਵਰ ਕੀਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਮੁਹਿੰਮ ਨੂੰ ਸਫ਼ਲਤਾ ਪੂਰਵਕ ਪੂਰਾ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਮਾਈਗ੍ਰੇਟਰੀ ਪਲੱਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਵਲੋਂ ਜਿਲ੍ਹੇ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਲਈ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

 

Tags: Civil Surgeon Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD