Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਭਗਾਵਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਹੋਏ ਸ਼ਾਮਲ

ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮਹੱਲਾ ਨੂੰ 5 ਲੱਖ ਅਤੇ ਕੇਂਦਰੀ ਵਾਲਮੀਕਿ ਮੰਦਿਰ ਨੂੰ 10 ਲੱਖ ਰੁਪੈ ਦੇਣ ਦਾ ਕੀਤਾ ਐਲਾਨ

Web Admin

Web Admin

5 Dariya News

ਅੰਮ੍ਰਿਤਸਰ , 30 Oct 2020

Last updated on: Oct 30, 2020, 00:00 IST

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਵੱਖ ਵੱਖ ਥਾਂਵਾਂ ਤੇ ਕੱਢੀਆਂ ਗਈਆਂ ਸ਼ੋਭਾ ਯਾਤਰਾ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਮੌਕੇ ਸ੍ਰੀ ਸੋਨੀ ਨੇ ਰੱਥ ਖਿੱਚ ਕੇ ਸ਼ੋਭਾ ਯਾਤਰਾ ਦਾ ਆਗਾਜ ਕੀਤਾ। ਇਸ ਮੌਕੇ ਸ੍ਰੀ ਸੋਨੀ ਵੱਲੋਂ ਕੇਂਦਰੀ ਵਾਲਮੀਕਿ ਮੰਦਿਰ ਵਿਖੇ ਮੱਥਾ ਵੀ ਟੇਕਿਆ ਗਿਆ। ਸ੍ਰੀ ਸੋਨੀ ਨੇ ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮਹੱਲਾ ਨੂੰ 5 ਲੱਖ ਅਤੇ ਕੇਂਦਰੀ ਵਾਲਮੀਕਿ ਮੰਦਿਰ ਨੂੰ 10 ਲੱਖ ਰੁਪੈ ਦੇਣ ਦਾ ਕੀਤਾ ਐਲਾਨ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ  ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਕਈ ਗ੍ਰੰਥਾਂ ਦੀ ਰਚਨਾ ਹੋਈ ਹੈ। ਉਨਾਂ ਕਿਹਾ ਕਿ ਅਸੀਂ ਸਾਰੇ ਬੜੇ ਭਾਗਸ਼ਾਲੀ ਹਾਂ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ। ਉਨਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਗਏ ਉਪਦੇਸ਼ਾਂ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਈਏ। ਸ੍ਰੀ ਸੋਨੀ ਨੇ ਕਿਹਾ ਕਿ ਸਾਨੂੰ ਸਭ ਲੋਕਾਂ ਨੂੰ ਮਿਲਜੁਲ ਕੇ ਆਪਣੇ ਤਿਓਹਾਰ ਮਨਾਉਣੇ ਚਾਹੀਦੇ ਹਨ। ਅਸੀਂ ਸਾਰੇ ਇਕ ਹਾਂ ਅਤੇ ਕੁਦਰਤ ਨੇ ਵੀ ਸਾਨੂੰ ਸਾਰੀਆਂ ਨੂੰ ਇਕ ਬਣਾਇਆ ਹੈ। ਇਸ ਮੌਕੇ ਸ੍ਰੀ ਸੋਨੀ ਨੈ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਸ੍ਰੀ ਸੋਨੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। 

ਇਸ ਉਪਰੰਤ ਸ੍ਰੀ ਸੋਨੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਖਜਾਨਾ ਗੇਟ ਵਿਖੇ ਲਗਾਏ ਲੰਗਰ ਦੀ ਸ਼ੁਰੂਆਤ ਕੀਤੀ ਅਤੇ ਸੰਗਤਾਂ ਨੂੰ ਲੰਗਰ ਵੰਡਿਆ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਭਲਕੇ 31 ਅਕਤੂਬਰ ਨੂੰ ਸੂਬੇ ਭਰ ਵਿਚ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਰਾਮਤੀਰਥ ਵਿਖੇ ਹੋਵੇਗਾ। ਉਨਾਂ ਦੱਸਿਆ ਕਿ ਇਸ ਦੌਰਾਨ ਸੂਬੇ ਭਰ ਵਿਚ ਆਨਲਾਈਨ ਵਰਚੂਅਲ ਸਮਾਗਮ ਕਰਵਾਏ ਜਾਣਗੇ ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸ਼ੁੱਭ ਦਿਹਾੜੇ ਦੀ ਵਧਾਈ ਦੇਣਗੇ ਅਤੇ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨਾਂ ਦੱਸਿਆ ਕਿ ਇਸ ਸ਼ੁੱਭ ਦਿਹਾੜੇ 'ਤੇ 31 ਅਕਤੂਬਰ ਨੂੰ ਸਵੇਰੇ 11.45 ਵਜੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਵੱਖ-ਵੱਖ ਥਾਵਾਂ 'ਤੇ ਇਸ ਸ਼ੁੱਭ ਦਿਹਾੜੇ 'ਤੇ ਵਰਚੂਅਲ ਸਮਾਗਮ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਸ੍ਰੀ ਰਾਮਤੀਰਥ ਵਿਖੇ ਵੱਖ ਵੱਖ ਭਜਨ ਮੰਡਲੀਆਂ ਭਗਵਾਨ ਵਾਲਮੀਕਿ ਜੀ ਦੇ ਕੀਤਰਨ ਦਾ ਗੁਣਗਾਨ ਕਰਨਗੀਆਂ। ਇਸ ਮੌਕੇ ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਸ੍ਰੀ ਮਹੇਸ ਖੰਨਾ, ਸ੍ਰੀ ਸੁਨੀਲ ਕਾਉਂਟੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਅਸ਼ਵਨੀ ਪੱਪੂ, ਸ੍ਰੀ ਤਾਹਿਰ ਸ਼ਾਹ, ਚੇਅਰਮੈਨ ਸ੍ਰੀ ਵਿਮਲ ਕੁਮਾਰ, ਪ੍ਰਧਾਨ ਸ੍ਰੀ ਯੋਗਰਾਜ, ਸ੍ਰੀ ਵਿਸ਼ਾਲ ਗਿੱਲ, ਸ੍ਰੀ ਰਿੰਕੂ ਪਹਿਲਵਾਨ, ਸ੍ਰੀ ਮਦਨ ਲਾਲ, ਸ੍ਰੀ ਰਾਕੇਸ਼ ਗਿੱਲ, ਸ੍ਰੀ ਰੋਸ਼ਨ ਲਾਲ ਸ੍ਰੀ ਇੰਦਰਜੀਤ ਮੱਟੂ, ਸ੍ਰੀ ਗੋਪੀ ਅਟਵਾਲ, ਸ੍ਰੀ ਸੁਭਾਸ਼ ਅਟਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD