Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ : ਸੁਨੀਲ ਜਾਖੜ

ਭਾਜਪਾ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ

Web Admin

Web Admin

5 Dariya News

ਟਾਂਡਾ (ਹੁਸ਼ਿਆਰਪੁਰ) , 30 Oct 2020

Last updated on: Oct 30, 2020, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ ਸਿੱਧ ਹੋ ਰਹੀ ਹੈ। ਉਨਾਂ ਨੇ ਕਿਹਾ ਕਿ ਨੋਟਬੰਦੀ, ਜੀਐਸਟੀ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਨੇ ਛੋਟੋ ਵਪਾਰੀ ਨੂੰ ਤਬਾਹ ਕਰ ਦਿੱਤਾ ਸੀ ਅਤੇ ਹੁਣ ਕਾਲੇ ਖੇਤੀ ਕਾਨੂੰਨਾਂ ਨਾਲ ਇਸ ਨੇ ਦੇਸ਼ ਦੇ ਪੇਟ ਪਾਲਕ ਕਿਸਾਨ ਦੀ ਬਰਬਾਦੀ ਦੀ ਇਬਾਰਤ ਲਿਖ ਦਿੱਤੀ ਹੈ।ਅੱਜ ਹੁਸ਼ਿਆਰਪੁਰ ਜ਼ਿਲੇ ਵਿਚ ਟਾਂਡਾ ਵਿਖੇ ਕਿਸਾਨ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਨੂੰ ਅਲਗ ਥਲਗ ਕਰਨ ਦੀ ਸਾਜਿਸ ਤਹਿਤ ਗੱਲਬਾਤ ਲਈ ਕੇਵਲ ਪੰਜਾਬ ਦੇ ਕਿਸਾਨਾਂ ਨੂੰ ਬੁਲਾਇਆ ਅਤੇ ਫਿਰ ਗੱਲਬਾਤ ਵੀ ਨਾ ਕਰਕੇ ਪੰਜਾਬ ਦਾ ਅਪਮਾਨ ਕੀਤਾ ਸੀ। ਉਨਾਂ ਨੇ ਕਿਹਾ ਕਿ ਗੁਰੂਆਂ ਵੱਲੋਂ ਵਰਸੋਇਆ ਪੰਜਾਬ ਕੇਂਦਰ ਸਰਕਾਰ ਦੀ ਕਿਸੇ ਧੱਕੇਸ਼ਾਹੀ ਨੂੰ ਬਰਦਾਸਤ ਨਹੀਂ ਕਰੇਗਾ। ਉਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦਾ ਨੁਕਸਾਨ ਕਰਨ ਦੀ ਕੇਂਦਰ ਦੀ ਸਾਜਿਸ ਦਾ ਅਸਰ ਦੇਸ਼ ਦੇ ਸਮੂਚੇ ਅਰਥਚਾਰੇ ਤੇ ਪਵੇਗਾ। ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਵਿਕਾਸ ਦਰ ਵੀ ਬਰਕਰਾਰ ਰੱਖੀ ਅਤੇ ਮੁਸਕਿਲ ਦੌਰ ਵਿਚ ਵੀ ਦੇਸ਼ ਦੇ ਵਿਕਾਸ ਨੂੰ ਰੁਕਣ ਨਹੀਂ ਸੀ ਦਿੱਤਾ। ਬਲਕਿ ਮਗਨਰੇਗਾ, ਭੋਜਨ ਸੁਰੱਖਿਆ ਦਾ ਅਧਿਕਾਰ ਵਰਗੇ ਕਾਨੂੰਨ ਲਿਆ ਕੇ ਕਮਜੋਰ ਵਰਗਾਂ ਦਾ ਹੱਥ ਫੜਿਆ ਸੀ, ਜਦ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਤੇ ਲੱਗੇ ਹੋਏ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਕਿਸਾਨਾਂ ਨੂੰ ਬਹੁ ਰਾਸ਼ਟਰੀ ਕੰਪਨੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨਾਂ ਨੇ ਸੁਚੇਤ ਕਰਦਿਆਂ ਕਿਹਾ ਕਿ ਜਦ ਕਿਸਾਨ ਕੋਲ ਪੈਸਾ ਆਉਂਦਾ ਹੈ ਤਾਂਹੀ ਆਰਥਿਕਤਾ ਦਾ ਪਹੀਆ ਘੁੰਮਦਾ ਹੈ। ਉਨਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਨੇ ਕੇਂਦਰ ਸਰਕਾਰ ਨੂੰ ਚੇਤਾ ਕਰਵਾਇਆ ਕਿ ਪੰਜਾਬ ਸੁੱਤਾ ਨਹੀਂ ਹੈ ਬਲਕਿ ਇਹ ਨਾ ਕੇਵਲ ਆਪਣੀ ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਿਹਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਜੇਕਰ ਕਾਰਪੋਰੇਟ ਅਦਾਰੇ ਇੰਨੇ ਹੀ ਕਿਸਾਨਾਂ ਦੇ ਹਿੱਤੂ ਹਨ ਤਾਂ ਉੱਤਰ ਪ੍ਰਦੇਸ਼ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਖੜਾ 12000 ਕਰੋੜ ਰੁਪਈਆਂ ਪਹਿਲਾਂ ਕਿਸਾਨਾਂ ਨੂੰ ਦੁਆਇਆ ਜਾਵੇ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜਿੱਦ ਪੁਗਾਉਣ ਲਈ ਪੰਜਾਬ ਦੀ ਆਰਥਿਕ ਘੇਰਾਬੰਦੀ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਜੀਐਸਟੀ ਦਾ ਹਿੱਸਾ ਰੋਕਣ ਤੋਂ ਬਾਅਦ ਹੁਣ ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਗੱਲ ਕੇਂਦਰ ਸਰਕਾਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਹੋਏ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਿਉਂ ਨਹੀਂ ਕਰਵਾਉਂਦੀ। ਉਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਗਲ ਕਰਦਿਆਂ ਕਿਹਾ ਕਿ ਸਾਰੀ ਉਮਰ ਕਿਸਾਨਾਂ ਦੇ ਨਾਂਅ ਤੇ ਰਾਜਨੀਤੀ ਕਰਨ ਵਾਲੇ ਸ: ਸੁਖਬੀਰ ਸਿੰਘ ਬਾਦਲ ਹਾਲੇ ਵੀ ਕੇਂਦਰ ਸਰਕਾਰ ਖਿਲਾਫ ਨਹੀਂ ਬੋਲ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ ਵਿਚ ਪੰਜਾਬ ਵਿਚ ਭਾਜਪਾ ਦੇ ਏਂਜਟ ਵਜੋਂ ਕੰਮ ਕਰ ਰਹੇ ਹਨ।ਇਸ ਮੌਕੇ  ਮੁੱਖ ਮੰਤਰੀ ਦੇ ਸਲਾਹਕਾਰ ਵਿਧਾਇਕ ਸ: ਸੰਗਤ ਸਿੰਘ ਗਿਲਜੀਆਂ, ਵਿਧਾਇਕ ਸ੍ਰੀ ਅਰੁਣ ਡੋਗਰਾ, ਵਿਧਾਇਕ ਸ੍ਰੀਮਤੀ ਇੰਦੂ ਬਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ, ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਰਵਿੰਦਰ ਪਾਲ, ਅਵਤਾਰ ਸਿੰਘ, ਸਿਮਰਨ ਸੈਣੀ, ਰਾਕੇਸ਼ ਵੋਹਰਾ, ਸੁਖਵਿੰਦਰਜੀਤ ਸਿੰਘ ਝਾਵਰ, ਦਵਿੰਦਰਜੀਤ ਸਿੰਘ, ਲਖਵੀਰ ਸਿੰਘ, ਹਰੀ ਕ੍ਰਿਸ਼ਨ ਸੈਣੀ, ਗੁਰਸੇਵਕ ਮਾਰਸ਼ਲ, ਰਮੇਸ਼ ਕੁਮਾਰ ਮੁਕੇਰੀਆਂ, ਐਡਵੋਕੇਟ ਸਭਿਆ ਸਾਂਚੀ, ਠਾਕੁਰ ਜਗਦੇਵ ਸਿੰਘ, ਕਿਸ਼ੋਰ ਲਾਲ, ਨਰਿੰਦਰ ਟੱਪੂ, ਮਣੀ, ਜਗਦੀਸ਼ ਖਰਲ, ਕਿਸ਼ਨ ਲਾਲ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਕਿਸਾਨ ਸਭਾ ਤੋਂ ਬਾਅਦ ਸ੍ਰੀ ਸੁਨੀਲ ਜਾਖੜ ਨੇ ਨਜਦੀਕੀ ਪਿੰਡ ਜਲਾਲਪੁਰ ਜਾ ਕੇ 6 ਸਾਲ ਦੀ ਬੱਚੀ ਨਾਲ ਬਲਤਕਾਰ ਕਰਕੇ ਹੱਤਿਆ ਦੀ ਖੌਫਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਮਦਰਦੀ ਵੀ ਪ੍ਰਗਟ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ।

 

Tags: Sunil Jakhar , Punjab Pradesh Congress Committee President , PPCC President , PPCC , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD