Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਮਿ੍ਰਤਸਰ ਦੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਹਰਿਧਾਨ ਕਪੂਰ, ਸਮਰੀਨ ਕੌਰ ਅਤੇ ਸਰਕਾਰੀ ਸਕੂਲ ’ਚ ਪੜਦੇ ਰਾਹੁਲ ਨੇ ਅੰਮਿ੍ਰਤਸਰ ਜ਼ਿਲੇ ’ਚੋਂ ਕ੍ਰਮਵਾਰ ਜਿੱਤੇ ਪਹਿਲੇ ਤਿੰਨ ਇਨਾਮ

Web Admin

Web Admin

5 Dariya News

ਅੰਮ੍ਰਿਤਸਰ , 30 Oct 2020

Last updated on: Oct 30, 2020, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਅੰਮਿ੍ਰਤਸਰ ਜ਼ਿਲੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਦੇ ਪਠਾਨਕੋਟ ਸਥਿਤ ਰੈਸਟ ਹਾਊਸ ਵਿਖੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸੰਖੇਪ ਇਨਾਮ ਵੰਡ ਸਮਾਰੋਹ ’ਚ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਅੰਮਿ੍ਰਤਸਰ ਜ਼ਿਲੇ ’ਚੋਂ 13,862 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਪੰਜਵੀਂ ਜਮਾਤ ’ਚ ਪੜਦੇ ਹਰਿਧਾਨ ਕਪੂਰ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ’ਚ ਦਸਵੀਂ ਜਮਾਤ ’ਚ ਪੜਦੀ ਸਮਰੀਨ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਆਸ ’ਚ 10ਵੀਂ ਜਮਾਤ ’ਚ ਪੜਦੇ ਰਾਹੁਲ ਕੁਮਾਰ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।

ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਰਿਧਾਨ ਕਪੂਰ ਨੇ ਦੱਸਿਆ ਕਿ ਉਹ ਬੜੀ ਤਨਦੇਹੀ ਨਾਲ ਇਨਾਮ ਮਿਲਣ ਦਾ ਇੰਤਜ਼ਾਰ ਕਰ ਰਿਹਾ ਸੀ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੱਥੋਂ ਇਨਾਮ ਮਿਲਣ ਕਰਕੇ ਇਹ ਦਿਨ ਉਸ ਲਈ ਸਦਾ ਲਈ ਯਾਦਗਾਰੀ ਬਣ ਗਿਆ ਹੈ। ਇਸੇ ਤਰਾਂ ਤੀਜਾ ਸਥਾਨ ਹਾਸਲ ਕਰਨ ਵਾਲੀ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਮਾਰਟ ਸਕੂਲ ਮੁਹਿੰਮ ਕਾਰਨ ਹੀ ਉਹ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਹੋ ਸਕਿਆ ਹੈ ਕਿਉਕਿ ਆਪਣੇ ਸਕੂਲ ’ਚ ਮਿਲੀ ਤਕਨੀਕੀ ਸਿੱਖਿਆ ਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਸਦਕਾ ਹੀ ਉਸਨੇ ਮੁਕਾਬਲੇ ’ਚ ਤੀਜਾ ਸਥਾਨ ਜਿੱਤਿਆ ਹੈ।

 

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Ambassadors of Hope , School , Education , Jalandhar , Pathankot , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD