Friday, 17 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ

 

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਸਨਮਾਨਤ ਕੀਤਾ

ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਹਰ ਹੀਲਾ ਵਰਤਾਂਗੇ: ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਪਠਾਨਕੋਟ/ ਜਲੰਧਰ , 30 Oct 2020

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੰਖੇਪ ਸਮਾਗਮ ਕਰਵਾ ਕੇ ਛੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਨਾਲ ਸਨਮਾਨਿਤ ਕੀਤਾ। ਰਿਕਾਰਡਤੋੜ ਆਨਲਾਈਨ ਮੁਕਾਬਲੇ ਦਾ ਗਵਾਹ ਬਣੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਪੁਰਸਕਾਰ ਪ੍ਰਦਾਨ ਕਰਨ ਲਈ ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਪਠਾਨਕੋਟ ਅਤੇ ਜਲੰਧਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਕੂਲੀ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸਿੱਖਿਆ ਮੰਤਰੀ ਨੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਤਰਨ ਤਾਰਨ, ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਪਹਿਲੇ, ਦੂਜੇ ਅਤੇ ਤੀਜੇ ਇਨਾਮ ਜੇਤੂਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਕੁਝ ਨਵਾਂ ਸਿੱਖਣ ਦੀ ਇੱਛਾ ਰੱਖਣੀ ਚਾਹੀਦੀ ਹੈ ਤੇ ਗ਼ਲਤੀਆਂ ਤੋਂ ਡਰਨਾ ਨਹੀਂ ਚਾਹੀਦਾ ਅਤੇ ਆਪਣੇ ਉਦੇਸ਼ ਦੀ ਪੂਰਤੀ ਲਈ ਸਦਾ ਸਾਕਾਰਾਤਮਕ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਅੰਬੈਸਡਰ ਆਫ਼ ਹੋਪ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੋਵਿਡ-19 ਦੇ ਨਾਕਾਰਾਤਮਕ ਮਾਹੌਲ ਵਿੱਚ ਉਸਾਰੂ ਗਤੀਵਿਧੀਆਂ ਵਿੱਚ ਮਸਰੂਫ਼ ਰੱਖਣਾ ਸੀ, ਜੋ ਕਾਰਗਰ ਸਾਬਤ ਹੋਇਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਖ਼ਤਰੇ ਕਾਰਨ ਉਨ੍ਹਾਂ ਨੇ ਜੇਤੂਆਂ ਨੂੰ ਪੜਾਅਵਾਰ ਢੰਗ ਨਾਲ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਸੀ। ਸੰਗਰੂਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ 7 ਜ਼ਿਲ੍ਹਿਆਂ ਬਰਨਾਲਾ, ਬਠਿੰਡਾ, ਫ਼ਰੀਦਕੋਟ, ਮਾਨਸਾ, ਪਟਿਆਲਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜੇਤੂਆਂ ਨੂੰ ‘ਅੰਬੈਸਡਰ ਆਫ਼ ਹੋਪ’ ਵਜੋਂ ਸਨਮਾਨਤ ਕੀਤਾ ਗਿਆ, ਜਦੋਂ ਕਿ ਪੰਜ ਹੋਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਐਸ.ਏ.ਐਸ. ਨਗਰ, ਰੂਪਨਗਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਦੇ ਜੇਤੂਆਂ ਨੂੰ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿੱਚ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹਿਆਂ ਵਿੱਚ ਹੋਰ ਸਥਾਨਾਂ ’ਤੇ ਵੀ ਅਜਿਹੇ ਸੰਖੇਪ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਅੰਬੈਸਡਰ ਆਫ਼ ਹੋਪ’ ਤਹਿਤ ਕੁੱਲ 66 ਮੁੱਖ ਇਨਾਮਾਂ ਤੋਂ ਇਲਾਵਾ ਸਾਰੇ 22 ਜ਼ਿਲ੍ਹਿਆਂ ਦੇ ਤਕਰੀਬਨ 1000 ਜੇਤੂਆਂ ਨੂੰ ਹੌਸਲਾ ਵਧਾਊ ਇਨਾਮ ਵੀ ਦਿੱਤੇ ਜਾ ਰਹੇ ਹਨ।ਸ੍ਰੀ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਲਾਬੰਦੀ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਲਈ ਆਪਣੀ ਰਚਨਾਤਮਕਤਾ ਨੂੰ ਸਾਂਝਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸਕੂਲ ਜਾਣ ਵਾਲੇ 1,05,898 ਵਿਦਿਆਰਥੀਆਂ ਵੱਲੋਂ ‘ਅੰਬੈਸਡਰ ਆਫ਼ ਹੋਪ’ ਲਈ ਆਪਣੀਆਂ ਵੀਡੀਉਜ਼ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ, “ਜੇਤੂਆਂ ਦੀ ਚੋਣ ਨਿਰੋਲ ਮੈਰਿਟ ਦੇ ਅਧਾਰ 'ਤੇ ਕੀਤੀ ਗਈ ਹੈ।"

ਕੈਬਨਿਟ ਮੰਤਰੀ ਨੇ ਕਿਹਾ ਕਿ 8 ਦਿਨਾਂ ਤੱਕ ਨਿਰੰਤਰ ਜਾਰੀ ਰਹੀ ਇਸ ਮੁਹਿੰਮ ਨੇ ਇਕ ਵਿਸ਼ਵ ਰਿਕਾਰਡ ਬਣਾਇਆ ਕਿਉਂਕਿ ਇਸ ਆਨਲਾਈਨ ਵੀਡਿਉ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਉੱਭਰਦੇ ਸਿਤਾਰਿਆਂ ਅਤੇ ਉਨ੍ਹਾਂ ਦੀ ਰਚਨਾਤਮਕਤਾ ਬਾਰੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ, “ਬੱਚਿਆਂ ਤੋਂ ਭਰਪੂਰ ਹੁੰਗਾਰਾ ਮਿਲਣ ਨਾਲ ਸਾਨੂੰ ਬਹੁਤ ਖ਼ੁਸ਼ੀ ਹੋਈ ਹੈ। ਮੇਰੇ ਲਈ ਹਰ ਬੱਚਾ ਹੀ ਜੇਤੂ ਹੈ। ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਿਰਫ਼ ਇਕ ਕਾਲ 'ਤੇ ਵੀਡੀਉ ਜ਼ਰੀਏ ਨਵੇਂ ਤੇ ਰਚਨਾਤਮਕ ਵਿਚਾਰ ਸਾਂਝੇ ਕੀਤੇ।" ਸ੍ਰੀ ਸਿੰਗਲਾ ਨੇ ਵਿਦਿਆਰਥੀਆਂ ਦਾ ਸਹੀ ਮਾਰਗ-ਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਕੀਤੇ ਯਤਨਾਂ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਉਚੇਚੇ ਤੌਰ 'ਤੇ ਸ਼ਲਾਘਾ ਕੀਤੀ।‘ਅੰਬੈਸਡਰ ਆਫ਼ ਹੋਪ' ਦੇ ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਪਹਿਲੇ ਇਨਾਮ ਜੇਤੂ ਕ੍ਰਮਵਾਰ ਇਸ ਤਰ੍ਹਾਂ ਹਨ; ਕ੍ਰਾਈਸਟ ਦਿ ਕਿੰਗ ਕਾਨਵੈਂਟ ਸਕੂਲ ਦਾ 5ਵੀਂ ਜਮਾਤ ਦਾ ਵਿਦਿਆਰਥੀ ਆਰਿਤ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 5ਵੀਂ ਜਮਾਤ ਦਾ ਵਿਦਿਆਰਥੀ ਰਿਦਾਨ ਕਪੂਰ, ਏ.ਪੀ.ਜੇ. ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਗੋਪੇਸ਼ ਗੁਪਤਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਚੌਥੀ ਜਮਾਤ ਦਾ ਵਿਦਿਆਰਥੀ ਜਸਨੂਰ ਸਿੰਘ, ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੁੰਜ ਅਤੇ ਮੈਰੀਗੋਲਡ ਪਬਲਿਕ ਸਕੂਲ, ਅਲੀਵਾਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੂੰ ਐਪਲ ਆਈਪੈਡ ਦਿੱਤੇ ਗਏ। ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਦੂਜੇ ਇਨਾਮ ਦੇ ਹੱਕਦਾਰ ਸੇਂਟ ਜੋਜ਼ੇਫ਼ ਕਾਨਵੈਂਟ ਸਕੂਲ ਦਾ 8ਵੀਂ ਜਮਾਤ ਦਾ ਵਿਦਿਆਰਥੀ ਯਤੀ, ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਮਰੀਨ ਕੌਰ, ਐਮ.ਜੀ.ਐਨ. ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਵਿਦਿਆਰਥੀ ਰਮਨਜੋਤ ਸਿੰਘ, ਸਰਕਾਰੀ ਹਾਈ ਸਕੂਲ ਗਾਜੀ ਗੁਡਾਨਾ ਦੇ 8ਵੀਂ ਜਮਾਤ ਦੇ ਦੋ ਵਿਦਿਆਰਥੀ ਕੁਲਵੰਤ ਸਿੰਘ ਅਤੇ ਰਾਜਪਾਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ ਦਾ 12ਵੀਂ ਜਮਾਤ ਦਾ ਵਿਦਿਆਰਥੀ ਅਜਾਦਵਿੰਦਰ ਸਿੰਘ ਅਤੇ ਸੇਂਟ ਫ਼ਰਾਂਸਿਸ ਸਕੂਲ, ਬਟਾਲਾ ਦੇ ਚੌਥੀ ਜਮਾਤ ਦੇ ਵਿਦਿਆਰਥੀ ਲਹਿਰ ਗੁਪਤਾ ਨੂੰ ਲੈਪਟਾਪ ਦੇ ਕੇ ਸਨਮਾਨਤ ਕੀਤਾ ਗਿਆ।ਇਸੇ ਤਰ੍ਹਾਂ ਤੀਸਰਾ ਇਨਾਮ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਧਾਨੀ ਦੀ 11ਵੀਂ ਜਮਾਤ ਦੀ ਵਿਦਿਆਰਥਣ ਭਾਰਤੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਿਆਸ ਦਾ 10ਵੀਂ ਜਮਾਤ ਦਾ ਵਿਦਿਆਰਥੀ ਰਾਹੁਲ ਕੁਮਾਰ, ਆਰ.ਕੇ.ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਮੋਨਾ ਕਸ਼ਯਪ, ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ, ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੀ ਦੂਜੀ ਜਮਾਤ ਦੀ ਵਿਦਿਆਰਥਣ ਨਿਮਰਤ ਬਾਵਾ ਅਤੇ ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੀ 11ਵੀਂ ਜਮਾਤ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੂੰ ਐਂਡਰਾਇਡ ਟੈਬਲੇਟ ਨਾਲ ਸਨਮਾਨਤ ਕੀਤਾ ਗਿਆ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Ambassadors of Hope , School , Education , Jalandhar , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD