Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿਹਤ ਵਿਭਾਗ ਨੇ ਗੈਰ ਸੰਚਾਰਿਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਕਰਵਾਈ ਆਯੋਜਿਤ

ਡਾਇਰੈਕਟਰ ਸਿਹਤ ਸੇਵਾਵਾਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News

ਐਸ.ਏ.ਐਸ. ਨਗਰ , 31 Oct 2020

Last updated on: Oct 31, 2020, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਲੋਕਾਂ ਨੂੰ ਗੈਰ ਸੰਚਾਰਿਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਫੇਜ਼-5, ਤੋਂ ਲੈ ਕੇ ਫੇਜ਼-11 ਤੱਕ ਕੱਢੀ ਗਈ। ਇਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਨੇ ਹਿੱਸਾ ਲਿਆ ਅਤੇ ਬੱਚਿਆਂ ਨੇ ਵੀ ਇਸ ਰੈਲੀ ਵਿੱਚ ਉਤਸਾਹ ਦਿਖਾਇਆ। ਇਸ ਰੈਲੀ ਨੂੰ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਦੌਰਾਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਵਿੱਚ ਗੈਰ ਸੰਚਾਰਿਤ ਬਿਮਾਰੀਆਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਸਟਰੋਕ, ਦਿਲ ਦੀਆਂ ਬਿਮਾਰੀਆਂ ਆਦਿ ਵੱਧ ਰਹੀਆਂ ਹਨ। ਇਸ ਤੋਂ ਬਚਣ ਲਈ ਲੋਕਾਂ ਨੂੰ ਕਸਰਤ ਦੇ ਨਾਲ ਨਾਲ ਸਾਇਕਲ ਦੀ ਵਰਤੋਂ ਜਿਆਦਾ ਕਰਨ ਦੀ ਜ਼ਰੂਰਤ ਹੈ। ਇਸ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਮੰਤਵ ਨਾਲ ਹੀ ਅੱਜ ਸਾਇਕਲ ਰੈਲੀ ਕੱਢੀ ਗਈ ਹੈ ਤਾਂ ਜੋ ਲੋਕਾਂ ਨੂੰ ਸਾਇਕਲ ਚਲਾਉਣ ਸੰਬੰਧੀ ਪ੍ਰੇਰਿਤ ਕੀਤਾ ਜਾ ਸਕੇ।ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮਰੀਜਾਂ ਨੂੰ ਘਰ-ਘਰ ਚਿੱਠੀ ਰਾਹੀਂ ਸੁਨੇਹਾ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ, 2020 ਨੂੰ ਵਿਸ਼ਵ ਸਟਰੋਕ ਦਿਵਸ, 7 ਨਵੰਬਰ, 2020 ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਅਤੇ 14 ਨਵੰਬਰ, 2020 ਨੂੰ ਵਰਲਡ ਡਾਇਬਟੀਸ ਡੇ ਮਨਾਇਆ ਜਾਂਦਾ ਹੈ। ਇਨ੍ਹਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮੇਂ ਰਹਿੰਦੇ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਸ ਸਾਇਕਲ ਰੈਲੀ ਵਿੱਚ ਟ੍ਰੈਫਿਕ ਪੁਲਿਸ ਮੁਲਾਜਮਾਂ ਨੇ ਵੀ ਖਾਸ ਤੌਰ ਤੇ ਹਿੱਸਾ ਲਿਆ। ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਟੀ-ਸ਼ਰਟ, ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਟੇਟ ਪ੍ਰੋਗਰਾਮ ਅਫ਼ਸਰ-ਐਨ.ਪੀ.ਸੀ.ਡੀ.ਸੀ.ਐਸ. ਡਾ. ਸੰਦੀਪ ਸਿੰਘ ਤੇ ਸਿਵਲ ਸਰਜਨ ਮੋਹਾਲੀ ਡਾ. ਜੀ.ਬੀ. ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD