Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਸਕੂਲੀ ਬੱਚੀਆਂ ਨੂੰ ਐਸ.ਸੀ ਸਕਾਲਰਸਿ਼ਪ ਸਰਟੀਫਿਕੇਟ ਦੇ ਕੇ ਵਜੀਫਾ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਪੱਧਰ ਦੀ ਇਸ ਨਿਵੇਲੀ ਸਕੀਮ ਦੀ ਸ਼ੁਰੂਆਤ ਕਰਨ ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 31 Oct 2020

Last updated on: Oct 31, 2020, 00:00 IST

ਮਹਾਕਵਿ ਰਮਾਇਣ ਦੇ ਪੂਜਨੀਕ ਕਰਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਤੇ ਜਿ਼ਲ੍ਹਾ ਪੱਧਰ ਦਾ ਸਮਾਗਮ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤੀ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਜਗਮੋਹਨ ਸਿੰਘ ਮਾਨ ਜਿ਼ਲ੍ਹਾ ਸਮਾਜਿਕ ਨਿਆ ਅਧਿਕਾਰਤਾ ਅਫਸਰ, ਸ੍ਰੀ ਹਰਚਰਨ ਸਿੰਘ ਸੋਥਾ ਜਿ਼ਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸ੍ਰੀ ਭਿੰਦਰ ਸ਼ਰਮਾ, ਸ੍ਰੀ ਮਲਕੀਤ ਸਿੰਘ ਖੋਸਾ ਜਿ਼ਲ੍ਹਾ ਸਿੱਖਿਆ ਅਫਸਰ ਨੇ ਭਾਗ ਲਿਆ।ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਤੇ ਵਧਾਈ ਦਿੰਦਿਆ ਸ.ਅਜਾਇਬ ਸਿੰਘ ਭੱਟੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦਾ ਇਸ ਸਮਾਗਮ ਸਬੰਧੀ ਲਾਇਵ ਪ੍ਰੋਗਰਾਮ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੇਖਣ ਉਪਰੰਤ ਪੰਜਾਬ ਦੇ ਉਹਨਾਂ ਵਿਦਿਆਰਥੀਆ ਜਿਹਨਾਂ ਨੂੰ ਸਰਕਾਰ ਵਲੋਂ ਪੜ੍ਹਣ ਲਈ ਡਾ.ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਤਹਿਤ ਵਜ਼ੀਫਾ ਮਿਲਣਾ ਹੈ, ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਆਪਾਂ ਸਾਰਿਆਂ ਨੂੰ ਖਾਸ ਤੌਰ ਤੇ ਨੌਜਵਾਨ ਬੱਚੇ ਬੱਚੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਗਏ ਮਾਰਗ ਤੇ ਚੱਲਣ ਦੀ ਲੋੜ ਹੈ। ਸ੍ਰੀ ਭੱਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ  ਰਾਮ ਤੀਰਥ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਗਵਾਨ ਵਾਲਮੀਕਿ ਤੀਰਥ  ਸਥਲ  ਦੇ  ਸੁੰਦਰੀਕਰਨ ਲਈ ਹੋਰ 55 ਕਰੋੜ ਰੁਪਏ  ਜਾਰੀ ਕਰਨ, ਰਾਮ ਤੀਰਥ ਆਈ.ਟੀ.ਆਈ. ਦੇ ਉਦਘਾਟਨ ਕਰਨ ਅਤੇ ਦਲਿਤ ਬੱਚਿਆ ਨੂੰ ਉਚੱ ਮੁਕਾਬਲੇ ਦੀਆ ਪ੍ਰੀਖਿਆਵਾਂ ਲਈ ਸਕਿਲ ਡਿਵੈਲਪਮੈਂਟ ਸੈਂਟਰ ਨੂੰ ਜਲਦ ਸ਼ੁਰੂ ਕਰਨ ਦਾ ਵੀ ਧੰਨਵਾਦ ਕੀਤਾ।ਸ੍ਰੀ ਭੱਟੀ ਨੇ ਉਚੇਚੇ ਤੌਰ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ ਪੰਜ ਵਿਦਿਆਰਥੀਆਣਾ ਨੂੰ ਅੱਜ ਸ਼ੁਰੂ ਕੀਤੀ ਗਈ ਸਕਾਲਰਸਿ਼ਪ ਸਕੀਮ ਦੇ ਸਰਟੀਫਿਕੇਟ ਵੀ ਵੰਡੇ।

 

Tags: Ajaib Singh Bhatti , Congress , Punjab Congress , Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD