Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਂਟ

ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਦੇਸ਼ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿ ਰਹੇ ਹਨ - ਕੈਪਟਨ ਸੰਦੀਪ ਸਿੰਘ ਸੰਧੂ

Web Admin

Web Admin

5 Dariya News

ਲੁਧਿਆਣਾ , 31 Oct 2020

Last updated on: Oct 31, 2020, 00:00 IST

ਅੱਜ ਦਫਤਰ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ, ਨੇੜੇ ਘੰਟਾ ਘਰ ਵਿਖੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਸੋਨੀ ਗਾਲਿਬ ਦੀ ਅਗਵਾਈ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦਾ ਸ਼ਰਧਾਂਜਲੀ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਲਕਾ ਗਿੱਲ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।ਇਸ ਮੌਕੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਵੱਲੋਂ ਤਿੰਨ ਘੰਟੇ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤੱਕ ਭੁੱਖ ਹੜਤਾਲ ਅਤੇ ਮੌਨ ਵਰਤ ਰੱਖਿਆ ਗਿਆ।ਇਸ ਮੋਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਦੇਸ਼ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਗਾਂਧੀ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਦੇਸ਼ ਲਈ ਦਿੱਤੀ ਇਸ ਸ਼ਹਾਦਤ ਕਰਕੇ ਉਨ੍ਹਾਂ ਦਾ ਨਾਮ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਸ੍ਰੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਚੰਗੀ ਲੀਡਰਸ਼ਿਪ ਕਰਕੇ ਸਾਰੀ ਦੁਨੀਆਂ ਵਿੱਚ ਇੱਕ ਚੰਗੀ ਲੀਡਰ ਵਜੋਂ ਯਾਦ ਕੀਤਾ ਜਾਂਦਾ ਹੈ।ਇਸ ਮੌਕੇ ਕੈਪਟਨ ਸੰਧੂ ਵੱਲੋਂ ਭਗਵਾਨ ਬਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਵਧਾਈ ਦਿੰਦਿਆਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸ੍ਰ. ਵੱਲਭ ਭਾਈ ਪਟੇਲ ਦਾ ਜਨਮ ਦਿਵਸ ਵੀ ਮਨਾਇਆ ਗਿਆ।ਲੁਧਿਆਣਾ ਦਿਹਾਤੀ ਦੇ ਸਾਰੇ ਸਰਪੰਚਾਂ, ਪੰਚਾਂ ਅਤੇ ਬਲਾਕ ਪ੍ਰਧਾਨਾਂ ਨੇ ਵੀ ਸਮਾਗਮ ਵਿੱਚ ਹਿੱਸਾ ਲਿਆ, ਸ਼੍ਰੀ ਕੋਮਲ ਖੰਨਾ ਨੇ ਵਿਸ਼ੇਸ਼ ਤੋਰ 'ਤੇ ਹਾਜ਼ਰ ਹੋਏ। ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਸੋਨੀ ਗਾਲਿਬ ਵੱਲੋਂ ਇਸ ਸ਼ਰਧਾਂਜਲੀ ਦਿਵਸ ਮੌਕੇ ਹਾਜ਼ਰ ਸਾਰੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।ਇਸ ਮੋਕੇ ਸ਼੍ਰੀ ਸੁਰਿੰਦਰ ਸ਼ਰਮਾ, ਸ਼੍ਰੀ ਭਾਰਤ, ਸ਼੍ਰੀ ਅਮਨਦੀਪ, ਸ਼੍ਰੀ ਸੋਨੂੰ, ਸ਼੍ਰੀ ਅਸ਼ਵਨੀ ਕੋਸ਼ਲ, ਮੱਘੂ ਅਤੇ ਕਾਂਗਰਸ ਵਰਕਰ ਵੀ ਹਾਜ਼ਰ ਸਨ।

 

Tags: Krishan Kumar Bawa , Punjab Pradesh Congress Committee , Congress , Punjab Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD