Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਕਾਰਜਾਂ ਰਾਹੀਂ ਪੇਂਡੂ ਤੇ ਸ਼ਹਿਰੀ ਖੇਤਰਾਂ ਦੀ ਬਦਲੀ ਜਾਵੇਗੀ ਨੁਹਾਰ : ਗੁਰਪ੍ਰੀਤ ਸਿੰਘ ਕਾਂਗੜ

ਗੁਰਪ੍ਰੀਤ ਕਾਂਗੜ ਨੇ 624.76 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Web Admin

Web Admin

5 Dariya News

ਰਾਮਪੁਰਾ (ਬਠਿੰਡਾ) , 31 Oct 2020

Last updated on: Oct 31, 2020, 00:00 IST

ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ। ਵਿਕਾਸ ਕਾਰਜਾਂ ਰਾਹੀਂ ਪੇਂਡੂ ਤੇ ਸ਼ਹਿਰੀ ਖੇਤਰਾਂ ਦੀ ਨੁਹਾਰ ਬਦਲੀ ਜਾਵੇਗੀ। ਇਨਾਂ ਗੱਲਾਂ ਦਾ ਪ੍ਰਗਟਾਵਾਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲੇ ਦੀ ਤਹਿਸੀਲ ਰਾਮਪੁਰਾ ਫੂਲ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ 'ਤੇ ਤਕਰੀਬਨ 624.76 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਸ. ਕਾਂਗੜ ਨੇ ਫੂਲ ਟਾਊਨ ਵਿਖੇ 94.82 ਲੱਖ ਅਤੇ ਭਾਈ ਰੂਪਾ ਵਿਖੇ 176.11 ਲੱਖ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਉਨਾਂ ਰੂਰਲ ਅਰਬਨ ਮਿਸ਼ਨ ਅਧੀਨ ਪਿੰਡ ਗੁੰਮਟੀ ਕਲਾਂ 195.75 ਲੱਖ ਤੇ ਸਲਾਬਤਪੁਰਾ ਵਿਖੇ 158.08 ਲੱਖ ਰੁਪਏ ਦੀ ਨਾਲ ਬਨਣ ਵਾਲੇ ਜਲ ਘਰਾਂ ਦਾ ਵੀ ਨੀਂਹ ਪੱਥਰ ਰੱਖਿਆ।ਇਸ ਤੋਂ ਪਹਿਲਾਂ ਸ. ਕਾਂਗੜ ਨੇ ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮਿਕੀ ਭਾਈਚਾਰੇ ਵਲੋਂ ਵਾਲਮਿਕੀ ਮੰਦਰ ਰਾਮਪੁਰਾ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਮੌਜੂਦ ਵਾਲਮਿਕੀ ਭਾਈਚਾਰੇ ਤੇ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮਿਕੀ ਜੀ ਦੇ ਜਨਮ ਦਿਵਸ ਦੀ ਵਧਾਈ ਵੀ ਦਿੱਤੀ। ਉਨਾਂ ਆਦਿ ਕਵੀ ਭਗਵਾਨ ਵਾਲਮਿਕੀ ਜੀ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਭਗਵਾਨ ਵਾਲਮਿਕੀ ਜੀ ਵਲੋਂ ਲਿਖੀ ਗਈ ਰਮਾਇਣ ਸੰਸਕ੍ਰਿਤ ਸਹਿਤ ਦਾ ਇੱਕ ਉਤਮ ਨਮੂਨਾ ਹੈ। ਇਸ ਦਾ ਸੰਸਾਰ ਦੀਆਂ ਅਨੇਕਾਂ ਭਸ਼ਾਵਾਂ ਵਿਚ ਅਨੁਵਾਦ ਵੀ ਉਪਲੱਬਧ ਹੈ।ਇਸ ਤੋਂ ਪਹਿਲਾਂ ਸ. ਕਾਂਗੜ ਨੇ ਰਾਮਪੁਰਾ ਦੇ ਸਿਵਲ ਹਸਪਤਾਲ ਵਿਖੇ 108 ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਇਸ ਐਂਬੂਲੈਂਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਐਮਰਜੈਂਸੀ ਮੌਕੇ ਮੁਫ਼ਤ ਸਿਹਤ ਸੇਵਾਵਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ। ਇਸ ਮੌਕੇ ਐਸ.ਡੀ.ਐਮ. ਸ਼੍ਰੀ ਨਵਦੀਪ ਕੁਮਾਰ, ਐਸ.ਐਮ.ਓ. ਡਾ. ਨਰਿੰਦਰ ਬਾਂਸਲ, ਤਹਿਸੀਲਦਾਰ ਸ਼੍ਰੀ ਰਾਕੇਸ਼ ਕੁਮਾਰ, ਡਾ. ਸੀਮਾ ਗਰਗ, ਡਾ. ਭਾਨੂੰ ਪ੍ਰਿਆ, ਡਾ. ਆਰ.ਪੀ. ਸਿੰਘ, ਚੀਫ਼ ਫਾਰਮੇਸੀ ਅਫ਼ਸਰ ਪਵਨ ਕੁਮਾਰ, ਫ਼ਾਰਮੇਸੀ ਅਫ਼ਸਰ ਨਰੇਸ਼ ਕੁਮਾਰ ਤੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Bathinda , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD