Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਲੋਂ ਕਪੂਰਥਲਾ ਵਿਖੇ ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

5 ਵਿਦਿਆਰਥੀਆਂ ਨੂੰ ਸਕੀਮ ਤਹਿਤ ਰਜਿਸਟ੍ਰੇਸ਼ਨ ਦੇ ਸਰਟੀਫਿਕੇਟ ਸੌਂਪੇ

Web Admin

Web Admin

5 Dariya News

ਕਪੂਰਥਲਾ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਸਹੂਲਤ ਲਈ 'ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ' ਦੀ ਕਪੂਰਥਲਾ ਵਿਖੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਸ਼ੁਰੂਆਤ ਕੀਤੀ ਗਈ।ਸ਼੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਯੋਜਨਾ ਨੂੰ ਆਨਲਾਇਨ ਸ਼ੁਰੂ ਕਰਨ ਸਬੰਧੀ ਹੋਏ ਸਮਾਗਮ ਵਿਚ ਸ਼ਿਰਕਤ ਕੀਤੀ । ਇਸ ਤੋਂ ਬਾਅਦ ਉਨਾਂ ਇਸ ਯੋਜਨਾ ਤਹਿਤ 12 ਵੀਂ ਜਮਾਤ ਦੇ 5 ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਸਰਟੀਫਿਕੇਟ ਸੌਪਕੇ ਉਨਾਂ ਦੀ ਰਜਿਸਟ੍ਰੇਸ਼ਨ ਕੀਤੀ।ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਏ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ ਪੀ ਆਂਗਰਾ ਨੇ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਦੀ ਭਲਾਈ ਲਈ ਇਸ ਯੋਜਨਾ ਤਹਿਤ ਆਮਦਨ ਦਾ ਦਾਇਰਾ ਵੀ 4 ਲੱਖ ਰੁਪੈ ਸਾਲਾਨਾ ਤੱਕ ਕਰ ਦਿੱਤਾ ਹੈ, ਜਿਸ ਨਾਲ ਹੋਰ ਵਧੇਰੇ ਵਿਦਿਆਰਥੀ ਇਸ ਤਹਿਤ ਲਾਭ ਲੈ ਸਕਣਗੇ। ਇਹ ਯੋਜਨਾ ਸ਼ੈਸ਼ਨ 2020-21 ਤੋਂ ਲਾਗੂ ਹੈ ਅਤੇ ਇਸ ਯੋਜਨਾ ਤਹਿਤ ਕੇਂਦਰ ਦੇ ਪੰਜਾਬ , ਚੰਡੀਗੜ ਦੇ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰੇ ਕਵਰ ਹੋਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ 12 ਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੂੰ ਮੌਕੇ 'ਤੇ ਪੋਸਟ ਮੈਟਰਿਕ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੇ ਸਰਟੀਫਿਕੇਟ ਵੀ ਸੌਂਪੇ। ਡਿਪਟੀ ਕਮਿਸ਼ਨਰ ਨੇ ਭਲਾਈ ਵਿਭਾਗ ਤੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਇਸ ਨਵੀਂ ਯੋਜਨਾ ਸਬੰਧੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ।  ਜਿਲਾ ਭਲਾਈ ਅਫਸਰ ਜਗਦੇਵ ਸਿੰਘ ਨੇ ਦੱਸਿਆ ਕਿ ਉਨਾਂ ਦੇ ਵਿਭਾਗ ਵਲੋਂ ਜ਼ਮੀਨੀ ਪੱਧਰ 'ਤੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਲੋੜਵੰਦ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਅਧਿਕਾਰੀ ਵੀ ਤਾਇਨਾਤ ਕੀਤੇ ਜਾ ਰਹੇ ਹਨ।ਇਸ ਮੌਕੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਤੇ ਸਥਾਨਕ ਵਿਧਾਇਕ  ਰਾਣਾ ਗੁਰਜੀਤ ਸਿੰਘ ਦੀ ਤਰਫੋਂ ਸ. ਅਮਰਜੀਤ ਸਿੰਘ  ਸੈਦੋਵਾਲ, ਡੀ.ਡੀ.ਪੀ.ਓ. ਲਖਵਿੰਦਰ ਸਿੰਘ,ਡੀ.ਐਸ.ਪੀ. ਸੰਦੀਪ ਸਿੰਘ ਮੰਡ, ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ  ਹਾਜ਼ਰ ਸਨ।

 

Tags: DC Kapurthala , Deepti Uppal , Deputy Commissioner Kapurthala , Kapurthala , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD