Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਹੋਏ ਵਰਚੂਅਲ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿਚ ਡਾ. ਬੀ. ਆਰ. ਅੰਬੇਡਕਰ ਐਸ. ਸੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਅੱਜ ਸੂਬੇ ਭਰ ਵਿਚ ਮਨਾਇਆ ਗਿਆ, ਜਿਸ ਦਾ ਰਾਜ ਪੱਧਰੀ ਸਮਾਗਮ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮਤੀਰਥ ਵਿਖੇ ਹੋਇਆ। ਇਸ ਦੌਰਾਨ ਸੂਬੇ ਭਰ ਵਿਚ ਆਨਲਾਈਨ ਵਰਚੂਅਲ ਸਮਾਗਮ ਕਰਵਾਏ ਗਏ ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਇਸ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੂਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਵੱਖ-ਵੱਖ ਥਾਵਾਂ ’ਤੇ ਇਸ ਮੌਕੇ ਕਰਵਾਏ ਵਰਚੂਅਲ ਸਮਾਗਮਾਂ ਰਾਹੀਂ ਆਨਲਾਈਨ ਜੁੜਦਿਆਂ ਜ਼ਿਲੇ ਦੀਆਂ ਹਜ਼ਾਰਾਂ ਸੰਗਤਾਂ ਇਸ ਸ਼ੁੱਭ ਮੌਕੇ ਦੀਆਂ ਗਵਾਹ ਬਣੀਆਂ।ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੂਬਾ ਪੱਧਰੀ ਸਮਾਗਮ ਨਾਲ ਆਨਲਾਈਨ ਜੁੜਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਇਸ ਸ਼ੁੱਭ ਮੌਕੇ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਵੱਲੋਂ ਪੰਜ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਜ਼ਿਲੇ ਵਿਚ ਡਾ. ਬੀ. ਆਰ ਅੰਬੇਡਕਰ ਐਸ. ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗੀ ਅਤੇ ਉਨਾਂ ਲਈ ਮੁਫ਼ਤ ਸਿੱਖਿਆ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਅਤੇ ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕਰਨੀ ਪਵੇਗੀ ਅਤੇ ਉਨਾਂ ਨੂੰ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ। ਉਨਾਂ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਵਿਖੇ ਇਹ ਸਮਾਗਮ ਪੰਜ ਥਾਵਾਂ ’ਤੇ ਮਿਊਂਸਪਲ ਦਫ਼ਤਰ ਦੇ ਨਜ਼ਦੀਕ, ਵਾਲਮੀਕਿ ਮੁਹੱਲਾ, ਸਲੋਹ ਚੌਕ, ਰੇਲਵੇ ਸਟੇਸ਼ਨ ਅਤੇ ਟਾਹਲੀ ਸਾਹਿਬ ਗੁਰਦੁਆਰਾ ਗੜਸ਼ੰਕਰ ਰੋਡ ’ਤੇ ਕਰਵਾਏ ਗਏ। ਇਸੇ ਤਰਾਂ ਨਗਰ ਕੌਂਸਲ ਬੰਗਾ ਵਿਖੇ ਬੱਸ ਸਟੈਂਡ ਨਜ਼ਦੀਕ ਵਾਲਮੀਕਿ ਮੰਦਰ, ਨਗਰ ਕੌਂਸਲ ਬਲਾਚੌਰ ਵਿਖੇ ਮਹਾਰਿਸ਼ੀ ਵਾਲਮੀਕਿ ਮੰਦਰ ਵਾਰਡ ਨੰ: 11 ਅਤੇ ਨਗਰ ਕੌਂਸਲ ਰਾਹੋਂ ਵਿਖੇ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਆਰਨਹਾਲੀ ਵਿਖੇ ਵਰਚੂਅਲ ਪ੍ਰੋਗਰਾਮ ਕਰਵਾਏ ਗਏ।ਉਨਾਂ ਦੱਸਿਆ ਕਿ ਬਲਾਕ ਸੜੋਆ ਵਿਖੇ ਇਹ ਸਮਾਗਮ ਪਿੰਡ ਸੜੋਆ, ਚੰਦਿਆਣੀ ਖੁਰਦ ਅਤੇ ਸਾਹਿਬਾ, ਬਲਾਕ ਬੰਗਾ ਵਿਚ ਪਿੰਡ ਬਹਿਰਾਮ, ਹੀਓ ਅਤੇ ਮਾਹਿਲ ਗਹਿਲਾ, ਬਲਾਕ ਬਲਾਚੌਰ ਵਿਖੇ ਪਿੰਡ ਮਾਜਰਾ, ਭੱਦੀ ਅਤੇ ਕਾਠਗੜ ਦੇ ਭਗਵਾਨ ਵਾਲਮੀਕਿ ਮੰਦਰਾਂ ਵਿਖੇ ਕਰਵਾਏ ਗਏ। ਇਸੇ ਤਰਾਂ ਬਲਾਕ ਨਵਾਂਸ਼ਹਿਰ ਵਿਚ ਪਿੰਡ ਜਾਡਲਾ, ਹੰਸਰੋ, ਜਲਵਾਹਾ ਅਤੇ ਬਲਾਕ ਔੜ ਵਿਚ ਗੁਣਾਚੌਰ, ਰਟੈਂਡਾ ਅਤੇ ਸਰਹਾਲ ਕਾਜ਼ੀਆਂ ਵਿਖੇ ਸਥਿਤ ਧਰਮਸ਼ਾਲਾਵਾਂ ਵਿਚ ਇਹ ਵਰਚੂਅਲ ਸਮਾਗਮ ਕਰਵਾਏ ਗਏ। ਉਨਾਂ ਦੱਸਿਆ ਕਿ ਇਨਾਂ ਸਮਾਗਮਾਂ ਵਿਚ ਉਪਰੋਕਤ ਇਲਾਕਿਆਂ ਨਾਲ ਸਬੰਧਤ ਅਹਿਮ ਸ਼ਖਸੀਅਤਾਂ ਅਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਰਬਜੀਤ ਸਿੰਘ ਵਾਲੀਆ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੀਸ਼ ਕਥੂਰੀਆ, ਤਹਿਸੀਲ ਸਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼ੁਭਮ ਪੰਕਜ, ਸਰਕਾਰੀ ਕਾਲਜ ਪੋਜੇਵਾਲ ਦੇ ਵਾਈਸ ਪਿ੍ਰੰਸੀਪਲ ਧਰਮ ਕੌਰ ਅਤੇ ਹੋਰ ਹਾਜ਼ਰ ਸਨ। 

 

Tags: DC SBS Nagar , Dr. BR Ambedkar Post Matric Scholarship scheme , #ValmikiJayanti , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD