Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਮੋਗਾ ਦੇ 5000 ਤੋਂ ਵਧੇਰੇ ਵਿਦਿਆਰਥੀਆਂ ਨੂੰ ਮਿਲੇਗਾ ਡਾਕਟਰ ਬੀ.ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ - ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜਯੰਤੀ ਮੌਕੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਲਈ ਯੋਜਨਾ ਦੀ ਸ਼ੁਰੂਆਤ

Web Admin

Web Admin

5 Dariya News

ਮੋਗਾ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜਯੰਤੀ ਮੌਕੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਲਈ ਡਾਕਟਰ ਬੀ.ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਜ਼ਿਲ੍ਹਾ ਮੋਗਾ ਦੇ 5000 ਤੋਂ ਵਧੇਰੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਤੋਂ ਕੀਤੀ। ਇਸ ਮੌਕੇ ਮੁੱਖ ਸਮਾਗਮ ਰਾਮ ਤੀਰਥ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਗਿਆ ਜਦਕਿ ਵੱਖ ਵੱਖ ਮੰਤਰੀਆਂ ਨੇ ਅਲੱਗ ਅਲੱਗ ਜ਼ਿਲ੍ਹਿਆਂ ਤੋਂ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤੀ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 550 ਕਰੋੜ ਰੁਪਏ ਰੱਖੇ ਗਏ ਹਨ। ਇਹ ਯੋਜਨਾ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ। ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਦਿਵਾਇਆ ਜਾ ਸਕੇ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਦੇ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

ਇਹ ਸਕੀਮ ਸੈਸ਼ਨ 2020-21 ਤੋਂ ਲਾਗੂ ਹੋ ਜਾਵੇਗੀ ਅਤੇ ਇਸ ਵਿੱਚ ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਤੋਂ ਇਲਾਵਾ ਚੰਡੀਗੜ੍ਹ ਦੇ ਅਨੁਸੂਚਿਤ ਜਾਤੀ ਵਿਦਿਆਰਥੀ ਵੀ ਕਵਰ ਹੋਣਗੇ। ਸਕੀਮ ਨੂੰ ਲਾਗੂ ਕਰਨ ਲਈ ਪ੍ਰੀਵਾਰ ਦੀ ਕੁੱਲ ਸਾਲਾਨਾ ਆਮਦਨ 2.500 ਲੱਖ ਰੁਪਏ ਤੋਂ ਵਧਾ ਕੇ 4.00 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ ਕੇਂਦਰ ਦੇ ਪੰਜਾਬ/ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਉੱਚ ਸਿੱਖਿਆ ਦੇ ਅਦਾਰੇ ਕਵਰ ਹੋਣਗੇ। ਪ੍ਰਾਈਵੇਟ ਅਦਾਰਿਆਂ ਵਿੱਚ 60% ਗਰਾਂਟ ਡਾਇਰੈਕਟ ਬੈਨੀਫਿਟ (ਡੀ.ਬੀ.ਟੀ.) ਰਾਹੀਂ ਅਤੇ 40% ਖਰਚਾ ਉਸ ਪ੍ਰਾਈਵੇਟ ਅਦਾਰੇ ਵੱਲੋਂ ਕੀਤਾ ਜਾਵੇਗਾ। ਇਹ ਸਕੀਮ ਭਾਂਵੇਂ ਕੇਂਦਰ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 2018 ਦੀ ਲਗਾਤਾਰਤਾ ਵਿੱਚ ਹੈ ਪਰ ਇਸ ਨੂੰ ਜਿਉਂ ਦਾ ਤਿਉਂ ਹੀ ਪੰਜਾਬ ਸਰਕਾਰ ਵੱਲੋਂ ਅਡਾਪਟ ਕਰ ਲਿਆ ਗਿਆ ਹੈ, ਅਤੇ ਖਰਚਾ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਇਹ ਉੱਦਮ ਉੱਚ-ਸਿੱਖਿਆ ਦੇ ਮਿਆਰ ਵਿੱਚ ਵਾਧਾ ਕਰਨ ਲਈ ਬਹੁਤ ਸਹਾਈ ਹੋਵੇਗਾ।ਇਸ ਮੌਕੇ ਜ਼ਿਲ੍ਹਾ ਮੋਗਾ ਦੇ 5 ਯੋਗ ਵਿਦਿਆਰਥੀਆਂ ਨੂੰ ਲਾਭਪਾਤਰੀ ਵਜੋਂ ਸਰਟੀਫਿਕੇਟ ਵੰਡੇ ਗਏ। ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ ਚੜਿੱਕ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰ ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: DC Moga , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD