Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣਾਂ ਨੂੰ ਵਜ਼ੀਫਾ ਸਕੀਮ ਦੇ ਦਿੱਤੇ ਗਏ ਸਰਟੀਫਿਕੇਟ

Web Admin

Web Admin

5 Dariya News

ਬਰਨਾਲਾ , 31 Oct 2020

Last updated on: Oct 31, 2020, 00:00 IST

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਆਨਲਾਈਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ।ਇਹ ਸਮਾਗਮ ਬਰਨਾਲਾ ਜ਼ਿਲ੍ਹਾ ਸਦਰ ਮੁਕਾਮ ਤੋਂ ਇਲਾਵਾ ਜ਼ਿਲ੍ਹੇ ਵਿਚ ਦਰਜਨ ਦੇ ਕਰੀਬ ਹੋਰ ਥਾਵਾਂ ’ਤੇ ਸਿੱਧਾ ਪ੍ਰਸਾਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਮਾਗਮ ’ਚ ਸ਼ਿਰਕਤ ਕੀਤੀ ਤੇ ਉਨ੍ਹਾਂ ਸਮੂਹ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।ਆਨਲਾਈਨ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਅੰਮ੍ਰਿਤਸਰ ਵਿਖੇ 50 ਕਰੋੜ ਤੋਂ ਵੱਧ ਦੇ ਕੰਮਾਂ ਦੇ ਵਰਚੁਅਲ ਨੀਂਹ ਪੱਥਰ ਰੱਖੇ, ਜਿਸ ਵਿਚ ਨਵੀਂ ਆਈਟੀਆਈ ਵੀ ਸ਼ਾਮਲ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਡਾ. ਬੀ ਆਰ ਅੰਬੇਦਕਰ ਵਜ਼ੀਫਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਲਈ ਵਜ਼ੀਫਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ’ਤੇ ਪੰਜਾਬ ਸਰਕਾਰ 550 ਕਰੋੜ ਰੁਪਏ ਖਰਚ ਕਰੇਗੀ ਅਤੇ ਸੂਬੇ ਦੇ 3 ਲੱਖ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਮਾਪਿਆਂ ਦੀ ਆਮਦਨ ਦੀ ਹੱਦ ਵੀ 2.5 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਪੰਜ ਵਿਦਿਆਰਥਣਾਂ ਹਰਪ੍ਰੀਤ ਕੌਰ, ਅਮਨਜੋਤ ਕੌਰ, ਗਗਨਦੀਪ ਕੌਰ, ਕਿਰਨਦੀਪ ਕੌਰ ਤੇ ਰਮਨਦੀਪ ਕੌਰ ਨੂੰ ਵਜ਼ੀਫਾ ਸਕੀਮ ਦੇ ਸਰਟੀਫਿਕੇਟ ਦੇ ਕੇ ਜ਼ਿਲ੍ਹੇ ਵਿਚ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ।ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫਸਰ ਬਰਨਾਲਾ ਮੈਡਮ ਕਮਲਜੀਤ ਰਾਜੂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਇਸ ਦਾ ਲਾਭ ਲੈ ਸਕਣਗੇ।ਇਸ ਆਨਲਾਈਨ ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਐਸਡੀਐਮ ਵਰਜੀਤ ਵਾਲੀਆ, ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫਸਰ ਮੈਡਮ ਕਮਲਜੀਤ ਰਾਜੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੇ ਹੋਰ ਅਧਿਕਾਰੀਆਂ ਹਾਜ਼ਰ ਸਨ।  

 

Tags: DC Barnala , Deputy Commissioner Barnala , Tej Partap Singh Phoolka , Barnala , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD