Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਰਧਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ

ਭਗਵਾਨ ਵਾਲਮੀਕਿ ਦੇ ਜਨਮ ਦਿਨ ਮੌਕੇ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਕੀਤੀ ਗਈ ਲਾਂਚ

Web Admin

Web Admin

5 Dariya News

ਫਿਰੋਜ਼ਪੁਰ , 31 Oct 2020

Last updated on: Oct 31, 2020, 00:00 IST

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਆਨ ਲਾਈਨ ਸਮਾਗਮ ਦੌਰਾਨ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। ਇਹ ਸਮਾਗਮ ਫਿਰੋਜ਼ਪੁਰ  ਜ਼ਿਲਾ ਸਦਰ ਮੁਕਾਮ ਤੋਂ ਇਲਾਵਾਂ ਜ਼ਿਲੇ ਵਿਚ ਹੋਰਨਾਂ ਥਾਂਵਾ ਤੇ ਸਿੱਧਾ ਪ੍ਰਸਾਰਿਤ ਕੀਤਾ ਗਿਆ ਜਿੱਥੇ ਸੰਗਤਾਂ ਨੇ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਸਾਹਿਬ ਤੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਸਬੰਧੀ ਹੋਏ ਸਮਾਗਮ ਨੂੰ ਵੇਖਿਆ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਤੋਂ ਅਤੇ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਨੇ ਰਾਜ ਦੇ ਵੱਖ ਵੱਖ ਸ਼ਹਿਰਾਂ ਤੋਂ ਆਨਲਾਈਨ ਸ਼ਿਰਕਤ ਕੀਤੀ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਰਾਮ ਤੀਰਥ ਵਿਖੇ ਹੋਣ ਵਾਲੇ 50 ਕਰੋੜ ਤੋਂ ਵੱਧ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਜਿਸ ਵਿਚ ਭਗਵਾਨ ਵਾਲਮੀਕਿ ਜੀ ਦੇ ਜੀਵਨ ਸਿਧਾਂਤ ਨੂੰ ਦਰਸਾਉਂਦੇ ਪਨੋਰਮਾ ਦਾ ਨਿਰਮਾਣ ਵੀ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਪੰਜਾਬ  ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਵੀ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਿੱਚ ਕਾਫੀ ਮੱਦਦ ਮਿਲੇਗੀ।ਇਸ ਸਬੰਧੀ ਡਿਪਟੀ ਕਮਿਸ਼ਨਰ ਸ: ਗੁਰਪਾਲ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਦੀ ਪੜਾਈ ਲਈ ਵਜੀਫਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਇਸ ਤੇ ਪੰਜਾਬ ਸਰਕਾਰ 550 ਕਰੋੜ ਰੁਪਏ ਖਰਚ ਕਰੇਗੀ ਅਤੇ ਰਾਜ ਦੇ 3 ਲੱਖ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਇਸਦਾ ਲਾਭ ਹੋਵੇਗਾ। ਉਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਲਾਭ ਲੈਣ ਲਈ ਮਾਪਿਆਂ ਦੀ  ਆਮਦਨ ਦੀ ਹੱਦ ਵੀ  2.5 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ। ਇਸ ਤਹਿਤ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਵਿਚ ਪੜਨ ਵਾਲੇ ਵਿਦਿਆਰਥੀ ਲਾਭ ਲੈ ਸਕਣਗੇ। ਫਿਰੋਜ਼ਪੁਰ ਸ਼ਹਿਰ ਵਾਲਮਿਕੀ ਚੌਕ ਨੇੜੇ ਹੋਏ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਡਾ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ 5 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ, ਕਾਂਗਰਸੀ ਆਗੂ ਸ੍ਰੀ ਹਰਿੰਦਰ  ਸਿੰਘ ਖੋਸਾ, ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਅਫ਼ਸਰ ਸ. ਸੁਖਜੀਤ ਸਿੰਘ, ਬਲਬੀਰ ਬਾਠ, ਪ੍ਰਿੰਸ ਭਾਊ, ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: DC Ferozepur , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD