Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫ਼ਤਹਿਗੜ੍ਹ ਸਾਹਿਬ ’ਚ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ

ਉਚੇਰੀ ਸਿੱਖਿਆ ਪ੍ਰਦਾਨ ਕਰ ਲਈ ਚਲਾਈ ਗਈ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਰਵਾਈ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Oct 2020

Last updated on: Oct 31, 2020, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਮਹਾਂਰਿਸੀ ਵਾਲਮਿਕਿ ਜੀ ਦੇ ਜਨਮ ਦਿਵਸ ਮੌਕੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਬੀ.ਆਰ. ਅੰਬੇਦਕਰ ਐਸ.ਸੀ. ਸਕਾਲਰਸਿ਼ਪ ਸਕੀਮ ਦੀ ਸ਼ੁਰੂਆਤ ਐਸ.ਸੀ. ਵਰਗ ਦੇ 5 ਬੱਚਿਆਂ ਨੂੰ ਸਰਟੀਫਿਕੇਟ ਵੰਡ ਕੇ ਸ਼ੁਰੂਆਤ ਕੀਤੀ।ਇਸ ਮੌਕੇ ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮਹਾਂਰਿਸ਼ੀ ਵਾਲਮਿਕਿ ਜੀ ਨੇ ਸਮਾਜ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਉਸ ਨੂੰ ਜਿ਼ਲ੍ਹੇ ਵਿੱਚ ਹੇਠਲੇ ਪੱਧਰ ਤੱਕ ਪਹੁਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਸਕੀਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਹਰ ਸਾਲ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕਰਨੀ ਪਵੇਗੀ।  ਉਨ੍ਹਾਂ ਇਹ ਵੀ ਕਿਹਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ।ਸ਼੍ਰੀਮਤੀ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਕਾਰਨ  ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਹੋਵੇਗੀ ਅਤੇ ਉਹ ਵੀ ਸਮਾਜ ਵਿੱਚ ਹੋਰਨਾ ਵਰਗਾਂ ਵਾਂਗ ਅੱਗੇ ਵੱਧਣਗੇ। ਉਨ੍ਹਾਂ ਸਿੱਖਿਆ ਵਿਭਾਗ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਕੀਮ ਦਾ ਜਿ਼ਲ੍ਹੇ ਵਿੱਚ ਹੇਠਲੇ ਪੱਧਰ ਤੱਕ ਪ੍ਰਚਾਰ ਕੀਤਾ ਜਾਵੇ ਤਾਂ ਜੋ ਐਸ.ਸੀ. ਵਰਗ ਦਾ ਕੋਈ ਵੀ ਯੋਗ ਵਿਦਿਆਰਥੀ ਇਸ ਸਕੀਮ ਤੋਂ ਵਾਂਝਾ ਨਾ ਰਹੇ।ਇਸ ਮੌਕੇ ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸੁਭਾਸ਼ ਸੂਦ, ਜਿ਼ਲ੍ਹਾ ਸਿੱਖਿਆ ਅਫਸਰ ਪ੍ਰਭਸਿਮਰਨ ਕੌਰ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ਼੍ਰੀ ਮੁਕੁਲ ਬਾਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD