Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਤਰਨ ਤਾਰਨ ਦੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਵੰਸ਼, ਆਜਾਦਵਿੰਦਰ ਅਤੇ ਨਿਮਰਤ ਬਾਵਾ ਨੇ ਤਰਨ ਤਾਰਨ ਜ਼ਿਲੇ ’ਚੋਂ ਕ੍ਰਮਵਾਰ ਜਿੱਤੇ ਪਹਿਲੇ ਤਿੰਨ ਇਨਾਮ

5 Dariya News

ਤਰਨ ਤਾਰਨ , 30 Oct 2020

Last updated on: Oct 30, 2020, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਤਰਨ ਤਾਰਨ ਜ਼ਿਲੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਪੀ.ਏ.ਪੀ. ਜਲੰਧਰ ਵਿਖੇ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਤਰਨ ਤਾਰਨ ਸਮੇਤ ਤਿੰਨ ਜ਼ਿਲਿਆਂ ਦੇ ਵਿਦਿਆਰਥੀਆਂ ਲਈ ਕਰਵਾਏ ਇਨਾਮ ਵੰਡ ਸਮਾਰੋਹ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਤਰਨ ਤਾਰਨ ਜ਼ਿਲੇ ’ਚੋਂ 1,318 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਦਸਵੀਂ ਜਮਾਤ ’ਚ ਪੜਦੇ ਵੰਸ਼ ਪੁੰਜ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ ’ਚ ਬਾਰਵੀਂ ਜਮਾਤ ’ਚ ਪੜਦੇ ਆਜਾਦਵਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ। ਇਸੇ ਤਰਾਂ ਗੁਰੂ ਅਮਰ ਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ’ਚ ਦੂਜੀ ਜਮਾਤ ’ਚ ਪੜਦੀ ਨਿਮਰਤ ਬਾਵਾ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।

ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਛੋਟੀ ਬੱਚੀ ਨਿਮਰਤ ਬਾਵਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਬੜੀ ਬੇਸਬਰੀ ਨਾਲ ਇਨਾਮ ਮਿਲਣ ਦਾ ਇੰਤਜ਼ਾਰ ਕਰ ਰਹੀ ਸੀ ਅਤੇ ਰੋਜ਼ਾਨਾ ਇਨਾਮ ਮਿਲਣ ਦੀ ਕੋਈ ਜਾਣਕਾਰੀ ਲੈਣ ਬਾਰੇ ਆਪਣੇ ਮਾਤਾ ਪਿਤਾ ਨਾਲ ਗੱਲਬਾਤ ਕਰਦੀ ਸੀ। ਉਸਨੇ ਕਿਹਾ ਕਿ ਅੱਜ ਇਨਾਮ ਲੈ ਕੇ ਉਹ ਬਹੁਤ ਖੁਸ਼ ਹੈ। ਇਸੇ ਤਰਾਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵੰਸ਼ ਪੁੰਜ ਨੇ ਦੱਸਿਆ ਕਿ ਮੁਕਾਬਲਾ ਜਿੱਤਣ ਲਈ ਉਸਨੇ ਬਹੁਤ ਸਖ਼ਤ ਮਿਹਨਤ ਕੀਤੀ ਸੀ ਤੇ ਅੱਜ ਉਹ ਆਪਣੀ ਆਈਪੈਡ ਮਿਲਣ ’ਤੇ ਅੰਤਾਂ ਦੀ ਖੁਸ਼ੀ ਮਹਿਸੂਸ ਕਰ ਰਿਹਾ ਹੈ। ਉਸਨੇ ਇਨਾਮ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੱਚਿਆਂ ਨੂੰ ਚੰਗੇ ਪਾਸੇ ਜੋੜਨ ਲਈ ਸ਼ੁਰੂ ਕੀਤੀ ਇਸ ਪਹਿਲਕਦਮੀ ਲਈ ਉਨਾਂ ਦਾ ਧੰਨਵਾਦ ਵੀ ਕੀਤਾ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Ambassadors of Hope

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD