Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਿਨਟ ਮੰਤਰੀ ਆਸ਼ੂ ਵਲੋਂ ਕੀਤਾ ਗਿਆ ਲੰਗਰ ਸਮਾਰੋਹ ਦਾ ਉਦਘਾਟਨ

ਕੈਬਨਿਟ ਮੰਤਰੀ ਆਸ਼ੂ ਵਲੋਂ ਤੀਰਥ ਦੇ ਸਰੋਵਰ 'ਚ ਟ੍ਰੀਟਮੈਂਟ ਪਲਾਂਟ ਲਾਉਣ ਨਾਲ ਵਾਲਮੀਕਿ ਸਮਾਜ ਵਿਚ 'ਚ ਖੁਸ਼ੀ ਦੀ ਲਹਿਰ : ਡੁਲਗਚ

5 Dariya News

ਲੁਧਿਆਣਾ , 31 Oct 2020

Last updated on: Oct 31, 2020, 00:00 IST

ਅੱਜ ਸਥਾਨਕ ਮਹਾਰਾਜ ਨਗਰ ਵਿਖੇ ਵੀਰ ਏਕਲਵਯ ਯੂਥ ਫ਼ੈਡਰੇਸ਼ਨ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਪਰਮਪਿਤਾ, ਕਰੁਣਾਸਾਗਰ, ਸ਼੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸੰਬੰਧ ਵਿਚ ਲੰਗਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਈਸ਼ਵਰਜੋਤ ਸਿੰਘ ਚੀਮਾ ਚੇਅਰਮੈਨ ਇਕਨੋਮਿਕ ਐਂਡ ਪੋਲੀਟਿਕਲ ਪਲੈਨਿੰਗ ਸੈਲ ਕਾਂਗਰਸ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਪ੍ਰਤਿਮਾ ਅੱਗੇ ਜੋਤ ਰੋਸ਼ਨ ਕੀਤੀ ਗਈ ਅਤੇ ਲੰਗਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਤੇ ਪਿਤਾਮਾ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਸ਼ੁਸੋਭਿਤ ਕਲਮ ਸਾਨੂੰ ਸਿੱਖਿਆ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਜ ਦੇ ਦਿਨ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਈਏ ਤਾਂ ਜੋ ਉਹ ਪੜ ਲਿਖ ਕੇ ਚੰਗੇ ਨਾਗਰਿਕ ਬਣ ਸਕਣ ਤੇ ਚੰਗੇ ਰਾਸ਼ਟਰ ਦਾ ਨਿਰਮਾਣ ਕਰ ਸਕਣ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦਿਖਾਏ ਹੋਏ ਰਸਤੇ ਤੇ ਚੱਲਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ। 

ਇਸ ਮੌਕੇ ਰਾਹੁਲ ਡੁਲਗਚ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਰਿਆਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਵਨ ਵਾਲਮੀਕਿ ਤੀਰਥ ਦੀ ਦੇਖਭਾਲ ਲਈ 55 ਕਰੋੜ ਦੀ ਗ੍ਰਾਂਟ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਤੀਰਥ ਦੇ ਸਰੋਵਰ ਲਈ ਟ੍ਰੀਟਮੈਂਟ ਪਲਾਂਟ ਲਾਉਣ ਲਈ ਧੰਨਵਾਦ ਕੀਤਾ। ਇਸ ਰਾਹੁਲ ਡੁਲਗਚ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਸ ਸੀ ਸਮਾਜ ਦੇ ਬੱਚਿਆਂ ਲਈ ਡਾ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਸ਼ੁਰੂ ਕਰਨ ਅਤੇ ਪਾਵਨ ਵਾਲਮੀਕਿ ਤੀਰਥ ਵਲੋਂ 50 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਨਾਲ ਸਮੁੱਚੇ ਐਸ ਸੀ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਂਰਮਾਇਣ ਤੋਂ ਸਾਨੂੰ ਪਤਾ ਲੱਗਦਾ ਹੈ ਕਿ ਇਕ ਪਿਤਾ, ਪੁੱਤਰ, ਪਤਨੀ, ਭਰਾ ਦਾ ਕਿਰਦਾਰ ਕਿਹੋ ਜਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਾ ਚਾਹੀਦਾ ਕਿਉਂਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਬੁਰਾਈਆਂ ਦਾ ਹੱਲ ਹੈ। ਇਸ ਮੌਕੇ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ, ਐਡੋਵੇਕਟ ਸ਼ੀਲਾ ਦੁਗਰੀ, ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਚਿਰਾਗ ਥਾਪਰ, ਕ੍ਰਿਸ਼ਨ ਮੋਹਨ ਸ਼ੁਕਲਾ, ਪ੍ਰੀਤ ਰਾਜਧਾਨੀ, ਪੱਪਲ ਕਪੂਰ, ਨਰੇਸ਼ ਸ਼ਰਮਾ, ਚਰਨਜੋਤ ਸਿੰਘ ਕਿੱਟੂ, ਕੁਲਦੀਪ ਬਿਸਤ, ਵਿਵੇਕ ਸੂਦ, ਅਮਨ ਸੌਦੇ, ਮਨਦੀਪ ਹੰਬੜਾਂ, ਨੀਰਜ ਸਿਰਸਵਾਲ, ਕਰਨ ਚੌਹਾਨ, ਸਾਹਿਲ ਸੌਦੇ, ਸੁਮਿਤ ਚੰਡਾਲਿਆ ਆਦਿ ਆਗੂ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD