Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੁਨਾ ਚੋਧਰੀ ਨੇ ਪਠਾਨਕੋਟ 'ਚ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

11ਵੀਂ ਜਮਾਤ ਦੇ ਪੰਜ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਸਕੀਮ ਤਹਿਤ ਰਜਿਸਟਰਡ ਹੋਣ ਤੇ ਸੌਂਪੇ ਸਰਟੀਫਿਕੇਟ

5 Dariya News

ਪਠਾਨਕੋਟ , 31 Oct 2020

Last updated on: Oct 31, 2020, 00:00 IST

ਅਰੁਨਾ ਚੋਧਰੀ ਸਮਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਪਠਾਨਕੋਟ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ , ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਪ੍ਰਭਦੀਪ ਸਿੰਘ ਵਿਰਕ ਐਸ.ਪੀ. ਡੀ. ਪਠਾਨਕੋਟ , ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਸੈਕੰਡਰੀ , ਭਾਨੂ ਪ੍ਰਤਾਪ, ਸਾਹਿਬ ਸਿੰਘ ਸਾਬਾ ਅਤੇ ਹੋਰ ਪਾਰਟੀ ਕਾਰਜ ਕਰਤਾ ਹਾਜ਼ਰ ਸਨ। ਵਰਚੂਅਲ ਸਮਾਗਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਉਠਾਏ ਗਏ ਇਸ ਅਹਿਮ ਕਦਮ ਨੂੰ ਮੀਲ ਦਾ ਪੱਥਰ ਕਰਾਰ ਦਿੰਦਿਆਂ ਸ੍ਰੀਮਤੀ ਅਰੁਨਾ ਚੋਧਰੀ ਸਮਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਸਰਕਾਰ ਵਲੋਂ ਜ਼ਿਆਦਾ ਤੋਂ ਜ਼ਿਆਦਾ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਇਸ ਸਕੀਮ ਤਹਿਤ ਆਮਦਨ ਦਾ ਦਾਇਰਾ 4 ਲੱਖ ਰੁਪਏ ਤੱਕ ਕੀਤਾ ਗਿਆ ਹੈ ਜਦਕਿ ਕੇਂਦਰ ਸਰਕਾਰ ਦੀ ਪੁਰਾਣੀ ਸਕੀਮ ਵਿੱਚ ਇਹ ਸੀਮਾ ਢਾਈ ਲੱਖ ਰੁਪਏ ਸੀ। 

ਉਨ੍ਹਾਂ ਕਿਹਾ ਕਿ ਇਹ ਸਕੀਮ ਵਿੱਦਿਅਕ ਸੈਸ਼ਨ ਸਾਲ 2021-22 ਤੋਂ ਲਾਗੂ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਸਕੀਮ ਅਨੁਸੂਚਿਤ ਜਾਤੀ ਵਿਦਿਆਰਥੀਆਂ ਜੋ ਕਿ ਪੰਜਾਬ (ਚੰਡੀਗੜ੍ਹ ਸਮੇਤ) ਦੇ ਰਹਿਣ ਵਾਲੇ ਹਨ ਅਤੇ ਜਿਨਾਂ ਨੇ ਅਪਣੀ ਦਸਵੀਂ ਦੀ ਪੜ੍ਹਾਈ ਪੰਜਾਬ ਤੋਂ ਕੀਤੀ ਹੈ ਲਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਰੀਬ 600 ਕਰੋੜ ਰੁਪਏ ਐਸ.ਸੀ.ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਰਚ ਹੋਣਗੇ, ਜਿਸ ਵਿੱਚ 168 ਕਰੋੜ ਰੁਪਏ ਸਰਕਾਰੀ ਸਿੱਖਿਆ ਸੰਸਥਾਵਾਂ ਅਤੇ 432 ਕਰੋੜ ਰੁਪਏ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ 60 ਫੀਸਦੀ ਅਦਾਇਗੀ ਜੋ ਕਿ 260 ਕਰੋੜ ਰੁਪਏ ਬਣਦੀ ਹੈ ਪੰਜਾਬ ਸਰਕਾਰ ਵਲੋਂ ਅਦਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਸਕੀਮ ਲੱਖਾਂ ਐਸ.ਸੀ.ਵਿਦਿਆਰਥੀਆ ਲਈ ਰਾਹਤ ਭਰਿਆ ਕਦਮ ਹੋਵੇਗਾ ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਲਾਭ ਮਿਲਣੇ ਬੰਦ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਪੇਸ਼ ਆ ਰਹੀ ਸੀ, ਕਿਉਂਕਿ ਸਾਲ 2018 ਵਿੱਚ ਕੇਂਦਰ ਸਰਕਾਰ ਵਲੋਂ ਸਕੀਮ ਵਿੱਚ ਕਈ ਬਦਲਾਅ ਕਰਦੇ ਹੋਏ ਸਾਰਾ ਵਿੱਤੀ ਬੋਝ ਰਾਜ ਸਰਕਾਰਾਂ 'ਤੇ ਪਾ ਦਿੱਤਾ ਗਿਆ ਸੀ ਅਤੇ ਕੇਂਦਰੀ ਗ੍ਰਾਂਟ ਬੰਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਐਸ.ਸੀ.ਵਿਦਿਆਰਥੀਆ ਦੀ ਭਲਾਈ ਲਈ ਅਪਣਾ ਵਾਅਦਾ ਬੇਹੱਦ ਥੋੜ੍ਹੇ ਸਮੇਂ ਵਿੱਚ ਪੂਰਾ ਕਰਦੇ ਹੋਏ ਇਹ ਸਕੀਮ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਕੇਂਦਰ ਸਰਕਾਰ ਨੇ ਸਕੀਮ ਤਹਿਤ ਫੰਡ ਬੰਦ ਕਰਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਅੰਧੇਰੇ ਵਿੱਚ ਛੱਡ ਦਿੱਤਾ ਸੀ। ਕੈਪਟਨ ਸਰਕਾਰ ਵਲੋਂ ਲਏ ਗਏ ਇਸ ਅਹਿਮ ਫ਼ੈਸਲੇ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਐਸ.ਸੀ.ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕਰੇਗੀ ਅਤੇ ਉਨਾਂ ਨੂੰ ਉਚੱ ਸਿੱਖਿਆ ਹਾਸਿਲ ਕਰਕੇ ਆਪਣੇ ਸੁਪਨੇ ਪੂਰੇ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਮੌਕੇ 'ਤੇ ਹੀ ਪੰਜ ਵਿਦਿਆਰਥੀਆ ਨੂੰ ਸਕੀਮ ਤਹਿਤ ਰਜਿਸਟਰੇਸ਼ਨ ਸਰਟੀਫਿਕੇਟ ਵੰਡੇ ਗਏ।

 

Tags: Aruna Chaudhary , Punjab Pradesh Congress Committee , Congress , Pathankot , Punjab Congress , Government of Punjab , Punjab Government , Punjab , Punjab Social Security , Women and Child Development , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD