Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ ਨਗਰ ’ਚ ਸ਼ੁਰੂ ਕਰਵਾਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ

ਪੰਜਾਬ ਸਰਕਾਰ ਨੇ ਸਕਾਲਰਸ਼ਿਪ ਸਕੀਮ ਲਈ ਪਰਿਵਾਰ ਦੀ ਸਾਲਾਨਾ ਆਮਦਨ ਦੀ ਹੱਦ ਵਧਾ ਕੇ ਕੀਤੀ 4 ਲੱਖ ਰੁਪਏ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਕਾਵਿ ਅਤੇ ਨੈਤਿਕ ਤੇ ਮਾਨਵੀ ਕਦਰਾਂ ਕੀਮਤਾਂ ਦੇ ਮਹਾਨ ਗ੍ਰੰਥ ‘ਰਮਾਇਣ’ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬੇ ਭਰ ’ਚ ਕਰਵਾਏ ਗਏ ਸਮਾਗਮਾਂ ਦੀ ਲੜੀ ’ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਬਾਕਰਪੁਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਰਵਾਏ ਸਮਾਗਮ ਚ ਨਤਮਸਤਕ ਹੋ ਕੇ ਵਾਲਮੀਕਿ ਸਮਾਜ ਨਾਲ ਮੁਬਾਰਕਬਾਦ ਸਾਂਝੀ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਐਸ.ਏ.ਐਸ ਨਗਰ ਜ਼ਿਲੇ ’ਚ ਰਸਮੀਂ ਸ਼ੁਰੂਆਤ ਕੀਤੀ ਅਤੇ ਸਰਕਾਰੀ ਕਾਲਜ ਡੇਰਾਬਸੀ ’ਚ ਪੜ੍ਹਦੇ ਪੰਜ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਲਾਭ ਦੇ ਸਰਟੀਫਿਕੇਟ ਵੰਡੇ ।ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਹਮੇਸ਼ਾ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਅੱਗੇ ਲੈ ਕੇ ਆਉਣ ਲਈ ਸਿਰਤੋੜ ਯਤਨ ਕੀਤੇ ਹਨ। ਉਨਾਂ ਕਿਹਾ ਕਿ ਅੱਜ ਦਾ ਦਿਨ ਵੀ ਇਤਿਹਾਸਕ ਦਿਨ ਹੈ ਕਿਉਕਿ ਅੱਜ ਵੀ ਅਨੂਸਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੀਂ ਵਜੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਵਜੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਇਸਦਾ ਲਾਭ ਪੁੱਜਦਾ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਤਾਂ ਦਸਵੀਂ ਤੱਕ ਦੀ ਸਿੱਖਿਆ ਪਹਿਲਾਂ ਹੀ ਮੁਫ਼ਤ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ ਸਕੀਮ ਬੰਦ ਕਰਨ ਦੇ ਲਏ ਗਏ ਕਾਲੇ ਫੈਸਲੇ ਨਾਲ ਹੋ ਰਹੇ ਐਸ.ਸੀ. ਭਾਈਚਾਰੇ ਦੇ ਨੁਕਸਾਨ ਦੀ ਪੂਰਤੀ ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦਮ ’ਤੇ ਹੀ ਇਹ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਸ. ਸਿੱਧੂ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜ਼ਾਂ ਦੀ ਲੜੀ ਵਿੱਚ ਵਾਧਾ ਕਰਦੇ ਹੋਏ ਅੱਜ ਇਸ ਸ਼ੁਭ ਦਿਵਸ ਮੌਕੇ ਪਿੰਡ ਬਕਾਰਪੁਰ ਬਹੁਤ ਹੀ ਸੁੰਦਰ ਤੇ ਅਧੁਨਿਕ ਆਂਗਨਵਾੜੀ ਸੈਂਟਰ ਦਾ ਉਦਘਾਟਨ ਵੀ ਕੀਤਾ । ਇਹ ਆਂਗਨਵਾੜੀ ਸੈਂਟਰ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਜਿਸ ਵਿੱਚ 6.5 ਲੱਖ ਰੁਪਏ ਸਰਕਾਰੀ ਫੰਡ ਖਰਚ ਕੀਤਾ ਗਿਆ ਅਤੇ ਬਾਕੀ ਰਕਮ ਦਾਨੀ ਸੱਜਨਾ ਵੱਲੋਂ ਖਰਚ ਕੀਤੀ ਗਈ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੀਵ ਕੁਮਾਰ ਗੁਪਤਾ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਸ੍ਰੀ ਡੀ.ਕੇ ਸਾਲਦੀ, ਬਲਾਕ ਪੰਚਾਇਤ ਤੇ ਵਿਕਾਸ ਅਫਸਰ ਸ੍ਰੀ ਹਿਤੇਨ ਕਪਲਾ, ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਵਾਇਸ ਚੇਅਰਮੈਨ ਸ੍ਰੀ ਮੋਹਨ ਸਿੰਘ ਬਠਲਾਣਾ, ਬਲਾਕ ਸੰਮਤੀ ਖਰੜ ਦਾ ਚੇਅਰਮੈਲ ਗੁਰਵਿੰਦਰ ਸਿੰਘ, ਸਰਪੰਚ ਬਾਕਰਪੁਰ ਜਗਤਾਰ ਸਿੰਘ, ਸਰਪੰਚ ਕੁਰੜੀ ਛੱਜਾ ਸਿੰਘ, ਅਜੈਬ ਸਿੰਘ ਬਾਕਰਪੁਰ, ਜਸਵਿੰਦਰ ਸਿੰਘ, ਰਣਜੀਤ ਸਿੰਘ, ਹਰੀ ਸਿੰਘ (ਸਾਰੇ ਪੰਚ) ਬਲਾਕ ਸੰਮਤੀ ਮੈਂਬਰ ਸਰਿੰਦਰ ਕੌਰ, ਜਗਦੇਵ ਸਿੰਘ ਜੱਗੀ, ਸਰਪੰਚ ਮੋਟੇ ਮਾਜਰਾ, ਸਰਪੰਚ ਬੜੀ ਮਨਫੂਲ ਸਿੰਘ, ਸਰਪੰਚ ਕੰਬਾਲਾ ਅਮਰੀਕ ਸਿੰਘ, ਸਰਪੰਚ ਜਗਤਪੁਰ ਰਣਜੀਤ ਸਿੰਘ ਗਿੱਲ,ਸਰਪੰਚ ਦੁਰਾਲੀ ਸਰਵਨ ਸਿੰਘ , ਸਰਪੰਚ ਸਫੀਪੁਰ ਹਰਜਿੰਦਰ ਕੌਰ ਅਤੇ ਭਗਵਾਨ ਵਾਲਮੀਕਿ ਕਮੇਟੀ ਸਮੇਤ ਵਾਲਮੀਕਿ ਸਮਾਜ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD