Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਿੱਖਿਆ ਦੇ ਖੇਤਰ ’ਚ ਨਵੀਂਆਂ ਲੀਹਾਂ ਸਥਾਪਿਤ ਕਰੇਗੀ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ : ਸੁੰਦਰ ਸ਼ਾਮ ਅਰੋੜਾ

ਕੈਬਨਿਟ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ’ਤੇ ਹੁਸ਼ਿਆਰਪੁਰ ਦੇ ਪੰਜ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਸੌਂਪ ਕੇ ਕੀਤੀ ਸ਼ੁਰੂਆਤ

Web Admin

Web Admin

5 Dariya News

ਹੁਸ਼ਿਆਰਪੁਰ , 31 Oct 2020

Last updated on: Oct 31, 2020, 00:00 IST

ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਇਤਿਹਾਸਕ ਦਿਨ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਵਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ.ਸੀ. ਵਿਦਿਆਰਥੀਆਂ ਦੀ ਸਿੱਖਿਆ ਨੂੰ ਬੜਾਵਾ ਦੇਣ ਲਈ ਜੋ ਕਦਮ ਉਠਾਏ ਹਨ, ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਭਗਵਾਨ ਵਾਲਮੀਕਿ ਜੈਯੰਤੀ ’ਤੇ ਪੰਜਾਬ ਵਿੱਚ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਤੋਂ ਬਾਅਦ ਹੁਸ਼ਿਆਰਪੁਰ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਸਰਟੀਫਿਕੇਟ ਭੇਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅੱਜ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ 5 ਹੋਣਹਾਰ ਵਿਦਿਆਰਥੀਆਂ ਸਹਿੰਕਾ ਵਾਲੀਆ, ਰੂਬੀ, ਮੋਹਿਤ ਸਰੋਆ, ਗੁਰਪਾਲ ਮਹੇ ਅਤੇ ਜਸ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਤੋਂ ਬਾਅਦ ਜਿਥੇ ਐਸ.ਸੀ. ਵਿਦਿਆਰਥੀਆਂ ਦੇ ਮਨ ਵਿੱਚ ਆਪਣੀ ਸਿੱਖਿਆ ਨੂੰ ਲੈ ਕੇ ਬਹੁਤ ਚਿੰਤਾ ਸੀ, ਉਥੇ ਸਿੱਖਿਆ ਦੇ ਪੱਧਰ ਨੂੰ ਉਠਾਉਣ ਵਿੱਚ ਵੀ ਦਿੱਕਤ ਆ ਰਹੀ ਸੀ। ਇਸ ਸਮੱਸਿਆ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਕੇਂਦਰ ਦੀ ਇਸ ਸਕੀਮ ਨੂੰ ਅਡਾਪਟ ਕਰ ਲਿਆ ਅਤੇ ਅੱਜ ਪੂਰੇ ਸੂਬੇ ਵਿੱਚ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਸ.ਸੀ. ਵਿਦਿਆਰਥੀਆਂ ਤੱਕ ਇਸ ਸਕੀਮ ਦਾ ਪੂਰਾ ਲਾਭ ਪਹੁੰਚਾਉਣ ਲਈ ਇਸ ਸਕੀਮ ਤਹਿਤ ਪਰਿਵਾਰ ਦੀ ਆਮਦਨ ਸੀਮਾ 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ, ਜਿਸ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਅਨੁਸੂਚਿਤ ਜਾਤੀ ਤੋਂ ਇਲਾਵਾ ਚੰਡੀਗੜ੍ਹ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵੀ ਕਵਰ ਕੀਤੇ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਹੋਰ ਉਚਾ ਉਠੇਗਾ। ਇਸ ਦੌਰਾਨ ਉਨ੍ਹਾਂ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੁੰ ਅਪੀਲ ਕੀਤੀ ਕਿ ਉਹ ਲੋਕਾਂ ਵਿੱਚ ਜਾ ਕੇ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਲਈ ਹਰ ਸੰਭਵ ਯਤਨ ਕਰਨ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਪੜ੍ਹਾਈ ਲਈ ਸਕਾਲਰਸ਼ਿਪ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ। ਇਸ ਤਹਿਤ ਸਰਕਾਰੀ ਅਤੇ ਨਿਜੀ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਲਾਭ ਸਕਣਗੇ। ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਪੱਧਰ ’ਤੇ ਮਨਾਏ ਗਏ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਦਾ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਸਿੱਧਾ ਪ੍ਰਸਾਰਣ ਕੀਤਾ ਗਿਆ ਉਥੇ ਸੰਗਤਾਂ ਨੇ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਸਾਹਿਬ ਤੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਹੋਏ ਸਮਾਗਮ ਨੂੰ ਦੇਖਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਾਰਕਤਾ ਅਫ਼ਸਰ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD