Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਵੇਰਕਾ ਵੱਲੋਂ 'ਪੀਉ' ਅੰਤਰਰਾਸ਼ਟਰੀ ਮੰਡੀ ਲਈ ਨਵੀਂ ਪੈਕਿੰਗ ਲਾਂਚ

ਦੁੱਧ ਦਾ ਧੰਦਾ ਕਿਰਸਾਨੀ ਨੂੰ ਬਚਾਉਣ ਦੀ ਸਮਰੱਥਾ ਰੱਖਦਾ : ਸੁਖਜਿੰਦਰ ਸਿੰਘ ਰੰਧਾਵਾ

Web Admin

Web Admin

5 Dariya News

ਅੰਮ੍ਰਿਤਸਰ , 31 Oct 2020

ਉਤਰੀ ਭਾਰਤ ਦਾ ਪ੍ਰਮੁੱਖ ਸਹਿਕਾਰੀ ਅਦਾਰਾ 'ਵੇਰਕਾ' ਜੋ ਕਿ ਕਰੀਬ 55 ਸਾਲਾਂ ਤੋਂ ਖਪਤਕਾਰਾਂ ਨੂੰ ਚੰਗੀ ਕੁਆਲਟੀ ਦਾ ਦੁੱਧ ਅਤੇ ਦੁੱਧ ਉਤਪਾਦ ਮੁਹੱਇਆ ਕਰਵਾ ਰਿਹਾ ਹੈ, ਨੇ ਆਪਣੇ ਸਵਾਦਿਸ਼ਟ ਦੁੱਧ, ਜੋ ਕਿ ਵੱਖ-ਵੱਖ ਸਾਵਦਾਂ ਵਿਚ ਤਿਆਰ ਹੋ ਕੇ ਕੱਚ ਦੀ ਬੋਤਲ ਵਿਚ 'ਪੀਉ' ਦੇ ਨਾਮ ਨਾਲ ਵੇਚਿਆ ਜਾ ਰਿਹਾ ਸੀ, ਨੂੰ ਅੰਤਰਰਾਸ਼ਟਰੀ ਮੰਡੀ ਤੱਕ ਪੁੱਜਦਾ ਕਰਨ ਲਈ ਨਵੀਂ ਪੀ.ਪੀ. ਪੈਕਿੰਗ ਵਿਚ ਲਾਂਚ ਕੀਤਾ ਹੈ। ਅੱਜ ਵੇਰਕਾ ਸਥਿਤ ਪਲਾਂਟ ਵਿਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ, ਐਮ ਡੀ. ਸ. ਕਮਲਦੀਪ ਸਿੰਘ ਸੰਘਾ, ਚੇਅਰਮੈਨ ਸ੍ਰੀ ਨਰਿੰਦਰ ਸਿੰਘ ਵਾਂਸਲ, ਜੀ ਐਮ ਸ. ਹਰਮਿੰਦਰ ਸਿੰਘ ਸੰਧੂ ਵੱਲੋਂ ਸਾਂਝੇ ਤੌਰ ਉਤੇ ਇਹ ਉਤਪਾਦ ਬਾਜ਼ਾਰ ਵਿਚ ਉਤਾਰਿਆ ਗਿਆ।ਇਸ ਮੌਕੇ ਬੋਲਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪੈਕਿੰਗ ਲੰਮੀ ਦੂਰੀ ਤੱਕ ਭੇਜਣ ਲਈ ਤਿਆਰ ਕੀਤੀ ਗਈ ਹੈ। ਉਨਾਂ ਕਿਹਾ ਕਿ ਵੇਰਕਾ ਵੱਲੋਂ ਕੋਰੋਨਾ ਸੰਕਟ ਦੇ ਬਾਵਜੂਦ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਦੁੱਧ ਪ੍ਰੋਸੈਸ ਕੀਤਾ ਜਾ ਰਿਹਾ ਹੈ ਅਤੇ ਵੇਰਕਾ ਨੇ ਹਮੇਂਸਾਂ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ ਹੈ। ਉਨਾਂ ਕਿਹਾ ਕਿ ਕੋਰੋਨਾ ਵਿਚ ਸਰੀਰ ਦੀ ਅੰਦਰੂਨੀ ਤਾਕਤ ਵਧਾਉਣ ਲਈ ਹਲਦੀ ਵਾਲਾ ਦੁੱਧ ਵੀ ਲਾਂਚ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੇ ਅਕਸ਼ ਵਾਲੇ ਲੋਕਾਂ ਨੂੰ ਸਹਿਕਾਰੀ ਅਦਾਰਿਆਂ ਦੇ ਪ੍ਰਬੰਧ ਵਿਚ ਅੱਗੇ ਲੈ ਕੇ ਆਉਣ, ਤਾਂ ਜੋ ਕਿਸਾਨ ਦਾ ਆਰਥਿਕ ਵਿਕਾਸ ਹੋ ਸਕੇ। 

ਇਸ ਮੌਕੇ ਬੋਲਦੇ ਸੰਸਦ ਮੈਂਬਰ ਸ. ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਜਿਸ ਤਰਾਂ ਸ. ਰੰਧਾਵਾ ਬਤੌਰ ਮੰਤਰੀ ਇਸ ਅਦਾਰੇ ਲਈ ਕੰਮ ਕਰ ਰਹੇ ਹਨ, ਉਸ ਨਾਲ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਮੌਜੂਦਾ ਆਰਥਿਕ ਸੰਕਟ ਵਿਚ ਵੀ ਡੇਅਰੀ ਧੰਦੇ ਲਈ ਮਾਰਕੀਟ ਵਿਚ ਚੰਗਾ ਸਕੋਪ ਹੈ ਅਤੇ ਕਿਸਾਨਾਂ ਨੌਜਵਾਨ ਇਸ ਪਾਸੇ ਜ਼ਰੂਰ ਧਿਆਨ ਦੇਣ। ਮਿਲਕਫੈਡ ਦੇ ਐਮ ਡੀ ਸ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਵੇਰਕਾ ਨੇ ਕੋਰੋਨਾ ਤੋਂ ਪਹਿਲਾਂ 13 ਫੀਸਦੀ ਦਾ ਵਾਧਾ ਦਰਜ ਕੀਤਾ ਸੀ, ਜੋ ਕਿ ਇਕ ਰਿਕਾਰਡ ਹੈ ਅਤੇ ਕੋਰੋਨਾ ਵਿਚ ਕੁੱਝ ਦਿਨ ਦਿਕਤ ਆਉਣ ਮਗਰੋਂ ਅਸੀਂ ਮੁੜ ਪੈਰਾਂ ਸਿਰ ਖੜੇ ਹੋਏ ਹਾਂ ਅਤੇ ਅਗਲੇ ਕੁੱਝ ਮਹੀਨਿਆਂ ਤੱਕ 13 ਫੀਸਦੀ ਤੋਂ ਵੱਧ ਵਾਧਾ ਦਰਜ ਕਰਾਂਗੇ। ਉਨਾਂ ਦੱਸਿਆ ਕਿ ਦੁੱਧ, ਘਿਉ, ਆਈਸ ਕਰੀਮ ਅਤੇ ਪੀਉ ਦੀ ਸੇਲ ਵਿਚ ਕ੍ਰਮਵਾਰ 121, 50, 21 ਅਤੇ 10 ਪ੍ਰਤੀਸ਼ਤ ਦਾ ਵਾਧਾ ਜੁਲਾਈ ਤੋਂ ਸਤੰਬਰ 2020 ਤੱਕ ਦਰਜ ਕੀਤਾ ਗਿਆ ਹੈ। ਉਨਾਂ ਇਕ ਮੰਤਰੀ ਵਜੋਂ ਸ. ਰੰਧਾਵਾ ਵੱਲੋਂ ਮਿਲ ਰਹੀ ਸਾਬਾਸ਼ ਅਤੇ ਉਤਸ਼ਾਹ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ। ਚੇਅਰਮੈਨ ਨਰਿੰਦਰ ਸਿੰਘ ਵਾਂਸਲ ਨੇ ਇਸ ਮੌਕੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਸ. ਨਵਦੀਪ ਸਿੰਘ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ , ਦਲਜੀਤ ਸਿੰਘ, ਰਤਨ ਸਿੰਘ, ਅਨਜੈਬ ਸਿੰਘ, ਮੈਨੇਜਰ ਮਾਰਕਟਿੰਗ ਸ੍ਰੀ ਪੀ ਪੀ ਸਿੰਘ, ਮੈਨੇਜਰ ਪਰਚੇਜ਼ ਸ. ਗੁਰਦੇਵ ਸਿੰਘ ਸੰਧੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Amritsar , Jasbir Singh Gill , Jasbir Singh Gill Dimpa , Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD