Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸਾਧੂ ਸਿੰਘ ਧਰਮਸੋਤ ਵੱਲੋਂ ਭਗਵਾਨ ਵਾਲਮੀਕਿ ਤੋਂ ਸਿੱਖਿਆ ਲੈ ਕੇ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣ ਸਮੇਤ ਇੱਕ ਦੂਜੇ ਦੀ ਮਦਦ ਕਰਨ ਲਈ ਅੱਗੇ ਆਉਣ ਦਾ ਸੱਦਾ

ਪੰਜਾਬ ਸਰਕਾਰ ਵੱਲੋਂ ਨਵੀਂ ਅਰੰਭੀ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜ਼ਿਲ੍ਹੇ 'ਚ ਸ਼ੁਰੂਆਤ

Web Admin

Web Admin

5 Dariya News

ਪਟਿਆਲਾ , 31 Oct 2020

Last updated on: Oct 31, 2020, 00:00 IST

ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੱਦਾ ਦਿੱਤਾ ਹੈ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਜਾਤ-ਬਰਾਦਰੀ ਤੋਂ ਉਪਰ ਉਠਕੇ ਸਮਾਜ ਅੰਦਰ ਆਪਸੀ ਭਾਈਚਾਰੇ ਤੇ ਸਦਭਾਵਨਾ ਨਾਲ ਰਹਿਣ ਸਮੇਤ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਦਾ ਸੰਕਲਪ ਲੈਣਾ ਚਾਹੀਦਾ ਹੈ।ਕੈਬਨਿਟ ਮੰਤਰੀ ਸ. ਧਰਮਸੋਤ ਅੱਜ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਸ਼ੇਸ਼ ਆਨ ਲਾਈਨ ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਸ. ਧਰਮਸੋਤ ਨੇ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਅਰੰਭੀ ਨਵੀਂ ਵਜੀਫ਼ਾ ਸਕੀਮ 'ਡਾ. ਬੀ.ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ' ਦੀ ਸ਼ੁਰੂਆਤ ਵਜੋਂ 5 ਲਾਭਪਾਤਰੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ।ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸਾਧੂ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਮੌਕੇ ਭਗਵਾਨ ਵਾਲਮੀਕਿ ਯਾਦਗਾਰੀ ਸਥਲ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਸਰਕਾਰੀ ਆਈ.ਟੀ.ਆਈ. ਅਤੇ ਯਾਦਗਾਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਵਾਲਮੀਕਿ ਨੇ ਲਾਚਾਰ, ਦੱਬੇ ਕੁਚਲੇ ਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ, ਸਾਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਸੇ ਤਰ੍ਹਾਂ ਸਮਾਜ ਦਾ ਭਲਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਸ. ਧਰਮਸੋਤ ਨੇ ਦੱਸਿਆ ਕਿ ਅੱਜ ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਕੇ ਰਾਜ ਦੇ 3 ਲੱਖ ਤੋਂ ਵਧੇਰੇ ਐਸ.ਸੀ. ਵਿਦਿਆਰਥੀਆਂ ਨੂੰ ਲਾਭ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਕੀਮ ਦਾ ਲਾਭ ਹੋਰ ਵਧੇਰੇ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਇਸ ਦਾ ਘੇਰਾ ਵਧਾਕੇ ਲਾਭਪਾਤਰੀ ਪਰਿਵਾਰਾਂ ਲਈ ਆਮਦਨ ਦੀ ਸ਼ਰਤ ਢਾਈ ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ। ਇਸ ਦਾ ਲਾਭ ਕੇਵਲ ਸਰਕਾਰੀ ਹੀ ਨਹੀਂ ਬਲਕਿ ਨਿਜੀ ਅਦਾਰਿਆਂ 'ਚ ਪੜ੍ਹਦੇ ਐਸ.ਸੀ. ਵਿਦਿਆਰਥੀ ਵੀ ਲੈ ਸਕਣਗੇ।

ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ 2012 'ਚ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਯੂ.ਪੀ.ਏ. ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਨੂੰ ਮੋਦੀ ਸਰਕਾਰ ਨੇ 2017 'ਚ ਬੰਦ ਕਰ ਦਿੱਤਾ ਸੀ। ਪਰੰਤੂ ਹੁਣ ਪੰਜਾਬ ਹੀ ਦੇਸ਼ ਦਾ ਇਕੱਲਾ ਅਜਿਹਾ ਸੂਬਾ ਹੈ, ਜਿੱਥੇ ਰਾਜ ਸਰਕਾਰ ਨੇ ਮੁੜ ਇਹ ਸਕੀਮ ਆਪਣੇ ਖ਼ਰਚੇ 'ਤੇ ਮੁੜ ਸ਼ੁਰੂ ਕੀਤੀ ਹੈ, ਜਿਸ ਉਪਰ ਪੰਜਾਬ ਸਰਕਾਰ ਕਰੀਬ 600 ਕਰੋੜ ਰੁਪਏ ਸਾਲਾਨਾ ਖ਼ਰਚ ਕਰੇਗੀ।ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਦੀ ਮੋਦੀ ਸਰਕਾਰ 'ਚ ਭਾਈਵਾਲ ਹੁੰਦਿਆਂ ਇਸ ਸਕੀਮ ਨੂੰ ਬੰਦ ਕਰਨ ਮੌਕੇ ਆਵਾਜ਼ ਨਹੀਂ ਉਠਾਈ ਅਤੇ ਹੁਣ ਜਦੋਂ ਕੈਪਟਨ ਸਰਕਾਰ ਇਸ ਸਕੀਮ ਨੂੰ ਮੁੜ ਸ਼ੁਰੂ ਕਰ ਰਹੀ ਹੈ ਤਾਂ ਉਸਨੂੰ ਵਿਰੋਧ ਕਰਨਾ ਯਾਦ ਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਹਰ ਜਿੰਮੇਵਾਰੀ ਤੋਂ ਭੱਜ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਮਾਰੂ ਫੈਸਲੇ ਕੀਤੇ ਹਨ, ਜਿਸ ਦੇ ਵਿਰੋਧ 'ਚ ਸੂਬਾ ਸਰਕਾਰ ਤੇ ਸਾਰੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰਪਤੀ ਨੂੰ ਮਿਲਣ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ 'ਚ ਕਿਹਾ ਕਿ ਉਨ੍ਹਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਦੀ ਖ਼ੁਦ ਜਾਂਚ ਕਰਵਾਈ ਅਤੇ ਕੁਝ ਵੀ ਗ਼ਲਤ ਹੋਣਾ ਨਹੀਂ ਪਾਇਆ ਗਿਆ ਪਰੰਤੂ ਅਕਾਲੀ ਦਲ ਸਮੇਤ ਵਿਰੋਧੀ ਧਿਰਾਂ ਆਪਣਾ ਖੁੱਸਿਆ ਵਕਾਰ ਹਾਸਲ ਕਰਨ ਲਈ ਹੀ ਵਿਰੋਧ ਕਰ ਰਹੀਆਂ ਹਨ।ਇਸ ਮੌਕੇ ਕੈਬਨਿਟ ਮੰਤਰੀ ਸ. ਧਰਮਸੋਤ ਨੇ ਵਿਦਿਆਰਥੀਆਂ ਮਨਪ੍ਰੀਤ ਕੌਰ, ਜਸਕਰਨ ਸਿੰਘ, ਕਲਵੀਰ ਕੌਰ, ਮੁਸਕਾਨ ਅਤੇ ਸੰਧਿਆ ਨੂੰ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਵੀ ਸੌਂਪੇ। ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਿਪਟੀ ਮੇਅਰ ਵਿਨਤੀ ਸੰਗਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਇੰਪਰੂਵਮੈਂਟ ਟਰਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ ਵੀ ਮੌਜੂਦ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਮਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਹਰਭਜਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD