Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੈਬਨਿਟ ਮੰਤਰੀ ਓ.ਪੀ.ਸੋਨੀ ਵਲੋਂ ਜਲੰਧਰ 'ਚ ਡ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

12ਵੀਂ ਜਮਾਤ ਦੇ ਪੰਜ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਸਕੀਮ ਤਹਿਤ ਰਜਿਸਟਰਡ ਹੋਣ ਦੇ ਸੌਂਪੇ ਸਰਟੀਫਿਕੇਟ

Web Admin

Web Admin

5 Dariya News

ਜਲੰਧਰ , 31 Oct 2020

ਕੈਬਨਿਟ ਮੰਤਰੀ ਓ.ਪੀ.ਸੋਨੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਜਲੰਧਰ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੇ ਨਾਲ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਰਾਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਵਰਚੂਅਲ ਸਮਾਗਮ ਦੌਰਾਨ ਮੌਜੂਦ ਸਨ। ਇਸ ਸਮਾਗਮ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਉਠਾਏ ਗਏ ਇਸ ਅਹਿਮ ਕਦਮ ਨੂੰ ਮੀਲ ਦਾ ਪੱਥਰ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਜ਼ਿਆਦਾ ਤੋਂ ਜ਼ਿਆਦਾ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਇਸ ਸਕੀਮ ਤਹਿਤ ਆਮਦਨ ਦਾ ਦਾਇਰਾ 4 ਲੱਖ ਰੁਪਏ ਤੱਕ ਕੀਤਾ ਗਿਆ ਹੈ ਜਦਕਿ ਕੇਂਦਰ ਸਰਕਾਰ ਦੀ ਪੁਰਾਣੀ ਸਕੀਮ ਵਿੱਚ ਇਹ ਸੀਮਾ ਢਾਈ ਲੱਖ ਰੁਪਏ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ ਵਿਦਿਅਕ ਸੈਸ਼ਨ ਸਾਲ 2021-22 ਤੋਂ ਲਾਗੂ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਸਕੀਮ ਅਨੁਸੂਚਿਤ ਜਾਤੀ ਵਿਦਿਆਰਥੀਆਂ ਜੋ ਕਿ ਪੰਜਾਬ (ਚੰਡੀਗੜ੍ਹ ਸਮੇਤ) ਦੇ ਰਹਿਣ ਵਾਲੇ ਹਨ ਅਤੇ ਜਿਨਾਂ ਨੇ ਅਪਣੀ ਦਸਵੀਂ ਦੀ ਪੜ੍ਹਾਈ ਪੰਜਾਬ ਤੋਂ ਕੀਤੀ ਹੈ ਲਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਰੀਬ 600 ਕਰੋੜ ਰੁਪਏ ਐਸ.ਸੀ.ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਰਚ ਹੋਣਗੇ, ਜਿਸ ਵਿੱਚ 168 ਕਰੋੜ ਰੁਪਏ ਸਰਕਾਰੀ ਸਿੱਖਿਆ ਸੰਸਥਾਵਾਂ ਅਤੇ 432 ਕਰੋੜ ਰੁਪਏ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ ਪ੍ਰਾਪਤ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ 60 ਫੀਸਦੀ ਅਦਾਇਗੀ ਜੋ ਕਿ 260 ਕਰੋੜ ਰੁਪਏ ਬਣਦੀ ਹੈ ਪੰਜਾਬ ਸਰਕਾਰ ਵਲੋਂ ਅਦਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਸਕੀਮ ਲੱਖਾਂ ਐਸ.ਸੀ.ਵਿਦਿਆਰਥੀਆ ਲਈ ਰਾਹਤ ਭਰਿਆ ਕਦਮ ਹੋਵੇਗਾ ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਲਾਭ ਮਿਲਣੇ ਬੰਦ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਪੇਸ਼ ਆ ਰਹੀ ਸੀ, ਕਿਉਂਕਿ ਸਾਲ 2018 ਵਿੱਚ ਕੇਂਦਰ ਸਰਕਾਰ ਵਲੋਂ ਸਕੀਮ ਵਿੱਚ ਕਈ ਬਦਲਾਅ ਕਰਦੇ ਹੋਏ ਸਾਰਾ ਵਿੱਤੀ ਬੋਝ ਰਾਜ ਸਰਕਾਰਾਂ 'ਤੇ ਪਾ ਦਿੱਤਾ ਗਿਆ ਸੀ ਅਤੇ ਕੇਂਦਰੀ ਗ੍ਰਾਂਟ ਬੰਦ ਕਰ ਦਿੱਤੀ ਸੀ। ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਐਸ.ਸੀ.ਵਿਦਿਆਰਥੀਆ ਦੀ ਭਲਾਈ ਲਈ ਅਪਣਾ ਵਾਅਦਾ ਬੇਹੱਦ ਥੋੜ੍ਹੇ ਸਮੇਂ ਵਿੱਚ ਪੂਰਾ ਕਰਦੇ ਹੋਏ ਇਹ ਸਕੀਮ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਕੇਂਦਰ ਸਰਕਾਰ ਨੇ ਸਕੀਮ ਤਹਿਤ ਫੰਡ ਬੰਦ ਕਰਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਅੰਧੇਰੇ ਵਿੱਚ ਛੱਡ ਦਿੱਤਾ ਸੀ। ਕੈਪਟਨ ਸਰਕਾਰ ਵਲੋਂ ਲਏ ਗਏ ਇਸ ਅਹਿਮ ਫ਼ੈਸਲੇ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਐਸ.ਸੀ.ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕਰੇਗੀ ਅਤੇ ਉਨਾਂ ਨੂੰ ਉਚੱ ਸਿੱਖਿਆ ਹਾਸਿਲ ਕਰਕੇ ਆਪਣੇ ਸੁਪਨੇ ਪੂਰੇ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਮੌਕੇ 'ਤੇ ਹੀ ਪੰਜ ਵਿਦਿਆਰਥੀਆ ਈਸ਼ਾ, ਟਵਿੰਕਲ, ਸੁਨੈਨਾ ਕੌਲ, ਹਰਪ੍ਰੀਤ ਕੌਰ ਅਤੇ ਈਸ਼ਾ ਨੂੰ ਸਕੀਮ ਤਹਿਤ ਰਜਿਸਟਰੇਸ਼ਨ ਸਰਟੀਫਿਕੇਟ ਵੰਡੇ ਗਏ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਕਾਂਗਰਸੀ ਆਗੂ ਅੰਗਦ ਦੱਤਾ ਅਤੇ ਹੋਰ ਵੀ ਮੌਜੂਦ ਸਨ।

 

Tags: O P Soni , Om Parkash Soni , Congress , Punjab Congress , Government of Punjab , Punjab Government , Punjab , Jalandhar , Chaudhary Santokh Singh , Pargat Singh , Avtar Singh Junior Bawa Henry , Rajinder Beri , Ghanshyam Thori , Santokh Singh Chaudhary , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD