Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਰਾਮ ਤੀਰਥ ਆਈ.ਟੀ.ਆਈ. ਦਾ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ

Web Admin

Web Admin

5 Dariya News

ਅੰਮ੍ਰਿਤਸਰ , 31 Oct 2020

Last updated on: Oct 31, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਦਿਵਸ ਮੌਕੇ ਰਾਮਤੀਰਥ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਰਾਜ ਭਰ ਵਿਚ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਇੰਟਰਨੈਟ ਮੌਕੇ ਸੰਗਤਾਂ ਵਿਚ ਹਾਜ਼ਰੀ ਲਗਵਾਉਂਦੇ ਮੁੱਖ ਮੰਤਰੀ ਨੇ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ।ਜਿਸ ਵਿਚ ਰਾਮ ਤੀਰਥ ਵਿਖੇ ਇੱਕ ਨਵੀਂ ਆਈ.ਟੀ.ਆਈ. ਅਤੇ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ। ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹਰ ਵਰੇ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਦੁਆਰਾ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ।

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ।ਆਈ.ਟੀ.ਆਈ. ਦੇ ਰਾਮ ਤੀਰਥ ਵਿਖੇ ਆਰਜੀ ਕੈਂਪਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾਨ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਉਨਾਂ ਅੱਗੇ ਕਿਹਾ ਕਿ ਇਸ ਸੰਸਥਾਨ ਵਿਚ ਹੁਣ ਤੱਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ ਅਤੇ ਜਦੋਂ ਅਗਲੇ ਵਰੇ ਤੱਕ ਇਸ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਦੀ ਖਰੀਦ ਹੋਵੇਗੀ ਤਾਂ ਵਿਦਿਆਰਥੀਆਂ ਦੀ ਗਿਣਤੀ ਵਧ ਕੇ 240 ਹੋ ਜਾਵੇਗੀ। ਕੋਰਸਾਂ ਦੀ ਗਿਣਤੀ ਵੀ ਮੌਜੂਦਾ ਸਮੇਂ ਦੇ 4 ਤੋਂ ਵਧ ਕੇ 9 ਹੋ ਜਾਵੇਗੀ।ਇਸ ਮੌਕੇ ਸੰਬੋਧਨ ਕਰਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ।ਉਨਾਂ ਮੁੱਖ ਮੰਤਰੀ ਪੰਜਾਬ ਵੱਲੋਂ ਦਲਿਤ ਸਮਾਜ ਲਈ ਸ਼ੁਰੂ ਕੀਤੀਆਂ ਨਵੀਆਂ ਯੋਜਨਾਵਾਂ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ। ਇਸ ਮੌਕੇ ਉਨਾਂ ਨੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਪੇਸ਼ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਰਾਜਕੁਮਾਰ ਵੇਰਕਾ ਵਲੋਂ ਸੰਤ ਸਮਾਜ ਦੇ ਮੁਖੀਆਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ ਤੇ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ, ਚੇਅਰਮੈਨ ਸਫਾਈ ਕਮਿਸ਼ਨ ਸ੍ਰੀ ਗੇਜਾ ਰਾਮ, ਸ੍ਰੀ ਓਮ ਪ੍ਰਕਾਸ਼ ਗੱਬਰ ਨੇ ਵੀ ਸੰਗਤਾਂ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ  ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਮੈਨ  ਨਗਰ ਸੁਧਾਰ ਟਰਸੱਟ ਸ੍ਰੀ ਦਿਨੇਸ਼ ਬੱਸੀ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਡਾਇਰੈਕਟਰ ਸ: ਲਖਬੀਰ ਸਿੰਘ ਸੱਭਿਆਚਾਰਕ ਵਿਭਾਗ, ਐਸ.ਐਸ.ਪੀ. ਦਿਹਾਤੀ ਸ੍ਰੀ ਧਰੁਵ ਦਹਿਆ, ਐਸ.ਡੀ.ਐਮ.ਅਜਨਾਲਾ ਸ੍ਰੀ ਦੀਪਕ ਭਾਟੀਆ, ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸ੍ਰੀਮਤੀ ਮਮਤਾ ਦੱਤਾ, ਸ: ਹਰਜਿੰਦਰ ਸਿੰਘ ਠੇਕੇਦਾਰ ਸਾਬਕਾ ਵਿਧਾਇਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Amritsar , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD