Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਸ਼ੁਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਐਸ.ਸੀ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਬਚਤ ਭਵਨ ਵਿਖੇ ਆਯੋਜਿਤ ਜ਼ਿਲ੍ਹਾ ਸਮਾਰੋਹ ਆਯੋਜਿਤ, ਸਕੀਮ ਤਹਿਤ 5 ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

Web Admin

Web Admin

5 Dariya News

ਲੁਧਿਆਣਾ , 31 Oct 2020

Last updated on: Oct 31, 2020, 00:00 IST

ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਸ਼ੁਭ ਦਿਹਾੜੇ ਮੌਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਐਸ.ਸੀ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸ੍ਰੀ ਵਾਲਮੀਕਿ ਜੈਯੰਤੀ ਸਮਾਰੋਹ ਵਿਚ ਹਿੱਸਾ ਲੈਂਦਿਆਂ ਅਨੁਸੂਚਿਤ ਜਾਤੀ ਦੇ ਪੰਜ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਰਟੀਫਿਕੇਟ ਵੰਡੇ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ ਕੇ ਬਾਵਾ, ਪੀ.ਐਲ.ਆਈ.ਡੀ.ਬੀ. ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਟਿੱਕਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਏ.ਡੀ.ਸੀ. (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰੀ ਅਸ਼ਵਨੀ ਸਹੋਤਾ, ਸ੍ਰੀ ਨਰੇਸ਼ ਧੀਗਨ, ਜਰਨੈਲ ਸਿੰਘ ਸ਼ਿਮਲਾਪੁਰੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਕਾਲਰਸ਼ਿਪ ਸਕੀਮ ਇਹ ਸੁਨਿਸ਼ਚਿਤ ਕਰੇਗੀ ਕਿ ਗਰੀਬ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਉੱਚ ਸਿੱਖਿਆ ਪ੍ਰਾਪਤ ਹੋਵੇ, ਜਿਸ ਨੂੰ ਭਾਰਤ ਸਰਕਾਰ ਨੇ 800 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੇ ਅਚਾਨਕ ਵਾਪਸ ਲੈਣ ਨਾਲ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵਾਂਝਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਬਿਨਾਂ ਕਿਸੇ ਵਿੱਤੀ ਯੋਗਦਾਨ ਦੇ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਐਸ.ਸੀ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਗਭਗ 550 ਕਰੋੜ ਰੁਪਏ ਦੀ ਬਚਤ ਦੇਣ ਲਈ 100 ਪ੍ਰਤੀਸ਼ਤ ਫੀਸ ਮੁਆਫੀ ਪ੍ਰਦਾਨ ਕਰੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਰਾਜ ਵਿੱਚ 3 ਲੱਖ ਤੋਂ ਵੱਧ ਗਰੀਬ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਵਿਦਿਅਕ ਸੰਸਥਾਵਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਰਾਜ ਸਰਕਾਰ ਤੋਂ ਸਿੱਧੀ ਸਬਸਿਡੀ ਸਕੀਮ ਤਹਿਤ ਮੁਫਤ ਸਿੱਖਿਆ ਪ੍ਰਦਾਨ ਕਰਨਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਿਤਾਬਾਂ, ਵਰਦੀਆਂ ਆਦਿ ਖਰੀਦਣ ਲਈ ਮਹੀਨਾਵਾਰ ਵਜ਼ੀਫ਼ਾ ਵੀ ਮਿਲੇਗਾ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD