Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਦਿ ਕਵੀ ਭਗਵਾਨ ਵਾਲਮਿਕੀ ਨੇ ਰਮਾਇਣ ਨੂੰ ਮਾਧਿਅਮ ਬਣਾ ਕੇ ਭਾਰਤੀ ਸੰਸਕ੍ਰਿਤੀ ਦੀ ਰੱਖੀ ਨੀਂਹ : ਮਨਪ੍ਰੀਤ ਸਿੰਘ ਬਾਦਲ

ਗ਼ਰੀਬ ਵਿਦਿਆਰਥੀਆਂ ਲਈ ਸਹਾਈ ਸਿੱਧ ਹੋਵੇਗੀ ਡਾ. ਭੀਮ ਰਾਓ ਅੰਬੇਦਕਰ ਸਕਾਲਰਸ਼ਿਪ ਸਕੀਮ

Web Admin

Web Admin

5 Dariya News

ਬਠਿੰਡਾ , 31 Oct 2020

Last updated on: Oct 31, 2020, 00:00 IST

ਮਹਾਂ ਕਾਵਿ ਰਮਾਇਣ ਦੇ ਪੂਜਨੀਕ ਰਚੇਤਾ ਅਤੇ ਆਦਿ ਕਵੀ, ਬ੍ਰਹਮਗਿਆਨੀ ਤੇ ਮਹਾਂਰਿਸ਼ੀ ਦੇ ਨਾਵਾਂ ਨਾਲ ਸਤਿਕਾਰੇ ਜਾਂਦੇ ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਇੱਕਲੇ ਭਾਰਤ ਵਿਚ ਹੀ ਨਹੀਂ ਸਗੋਂ ਪੂਰੇ ਵਿਸ਼ਵ ਵਿਚ ਫ਼ੈਲੀ ਹੋਈ ਹੈ। ਭਗਵਾਨ ਵਾਲਮਿਕੀ ਨੇ ਰਮਾਇਣ ਨੂੰ ਮਾਧਿਅਮ ਬਣਾ ਕੇ ਭਾਰਤੀ ਸੰਸਕ੍ਰਿਤੀ ਦੀ ਨੀਂਹ ਰੱਖੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ ਮੌਕੇ ਆਨ-ਲਾਇਨ ਵਰਚੂਅਲ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਮੌਕੇ ਕੀਤਾ। ਇਸ ਮੌਕੇ ਸ. ਬਾਦਲ ਨੇ ਭਗਵਾਨ ਵਾਲਮਿਕੀ ਪ੍ਰਗਟ ਦਿਵਸ ਦੀ ਸਮੂਹ ਵਾਲਮਿਕੀ ਭਾਈਚਾਰੇ ਤੇ ਜ਼ਿਲਾ ਵਾਸੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਜ਼ਿਲਾ ਭਲਾਈ ਅਫ਼ਸਰ ਸ. ਸਰਦੂਲ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਸ਼੍ਰੀ ਪਵਨ ਮਾਨੀ ਆਦਿ ਹਾਜ਼ਰ ਸਨ।ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਬਾਦਲ ਵਲੋਂ ਸੂਬਾ ਸਰਕਾਰ ਦੁਆਰਾ ਭਗਵਾਨ ਵਾਲਮਿਕੀ ਪ੍ਰਗਟ ਦਿਵਸ ਮੌਕੇ ਸ਼ੁਰੂ ਕੀਤੀ ਗਈ ਡਾ. ਬੀ. ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਜ਼ਿਲੇ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਗ਼ਰੀਬ ਵਰਗ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਇਹ ਸਕੀਮ ਸਹਾਈ ਸਿੱਧ ਹੋਵੇਗੀ। ਉਨਾਂ ਕਿਹਾ ਕਿ ਸ਼ੁਰੂ ਕੀਤੀ ਇਹ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਨਤੀਜ਼ਾ ਹੈ। ਇਸ ਸਕੀਮ ਤਹਿਤ ਖ਼ਰਚ ਕੀਤੇ ਜਾਣ ਵਾਲੇ ਸਾਰੇ ਪੈਸੇ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ।ਵਿੱਤ ਮੰਤਰੀ ਸ. ਬਾਦਲ ਨੇ ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਕਰਦਿਆਂ ਕਿਹਾ ਕਿ ਉਨਾਂ ਜਿੱਥੇ ਰਾਮ ਦਾ ਜੀਵਨ ਚਰਿੱਤਰ ਵਰਣਨ ਕੀਤਾ ਉੱਥੇ ਮਨੁੱਖੀ ਸਮਾਜਿਕ ਕਦਰਾਂ-ਕੀਮਤਾਂ ਅਤੇ ਭਾਰਤੀ ਸੱਭਿਆਚਾਰ ਦਾ ਉਲੇਖ਼ ਆਪਣੇ ਮਹਾਂ ਕਾਵਿ ਵਿਚ ਕੀਤਾ। ਇਹ ਮਹਾਂ ਕਾਵਿ ਜਿੱਥੇ ਚੌਵੀ ਹਜ਼ਾਰ ਸਲੋਕਾਂ ਵਿਚ ਰਚਿੱਤ ਸੰਸਕ੍ਰਿਤ ਸਹਿਤ ਦਾ ਇੱਕ ਉਤਮ ਨਮੂਨਾ ਹੈ ਉੱਥੇ ਹੀ ਇਸ ਦਾ ਸੰਸਾਰ ਦੀਆਂ ਅਨੇਕਾਂ ਭਸ਼ਾਵਾਂ ਵਿਚ ਅਨੁਵਾਦ ਵੀ ਉਪਲੱਬਧ ਹੈ।ਇਸ ਉਪਰੰਤ ਵਿੱਤ ਮੰਤਰੀ ਸ. ਬਾਦਲ ਵਲੋਂ ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ ਦੀ ਖ਼ੁਸ਼ੀ ਵਿੱਚ ਸਮੂਹ ਵਾਲਮਿਕੀ ਭਾਈਚਾਰੇ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਵੀ ਸ਼ਮੂਲੀਅਤ ਕੀਤੀ ਗਈ। ਭਗਵਾਨ ਵਾਲਮਿਕੀ ਸਭਾ ਵਲੋਂ ਕੱਢੀ ਗਈ ਇਹ ਸ਼ੋਭਾ ਯਾਤਰਾ ਭਗਵਾਨ ਵਾਲਮਿਕੀ ਮੰਦਰ ਅਮਰੀਕ ਸਿੰਘ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿਚੋਂ ਹੁੰਦੀ ਹੋਈ 80 ਫੁੱਟੀ ਰੋਡ ਕਪਾਹ ਮੰਡੀ ਵਿਖੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਦੌਰਾਨ ਸ਼੍ਰੀ ਹੰਸਰਾਜ ਭਾਰਤੀ, ਸ਼੍ਰੀ ਵੀਰਭਾਨ, ਸ਼੍ਰੀ ਨਵੀਨ ਵਾਲਮਿਕੀ, ਸ਼੍ਰੀ ਪ੍ਰਲਾਹਦ ਰਾਏ, ਸ਼੍ਰੀ ਗੌਰਵ, ਸ਼੍ਰੀ ਅਰਜਨ ਸਿੰਘ ਹੋਲੂ, ਸ਼੍ਰੀ ਸ਼ਾਮ ਲਾਲ, ਸ਼੍ਰੀ ਦੀਪਕ ਪਰੋਚਾ, ਸ਼੍ਰੀ ਕ੍ਰਿਸ਼ਨ ਬਿੱਲੀ, ਸ਼੍ਰੀ ਰਾਮ ਚਰਨ, ਸ਼੍ਰੀ ਰਘੂਵੀਰ ਸਿੰਘ ਰਵੀ, ਸ਼੍ਰੀ ਬਲਵਿੰਦਰ ਸਿੰਘ ਬੰਟੀ, ਸ਼੍ਰੀ ਛੋਟੇ ਲਾਲ ਸਾਰਵਾਨ, ਸ਼੍ਰੀ ਮੋਹਨ ਲਾਲ ਬਿਰਗਟੀ, ਸ਼੍ਰੀ ਮਗਨ ਭਾਰਤੀ ਆਦਿ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD