Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਦੀ ਸ਼ੁਰੂਆਤ

ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਦੇ ਲਾਭ ਸਰਟੀਫਿਕੇਟਾਂ ਦੀ ਵੰਡ

Web Admin

Web Admin

5 Dariya News

ਮਾਨਸਾ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਕਾਵਿ ਰਾਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਆਗਾਜ਼ ਮਾਨਸਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 5 ਵਿਦਿਆਰਥਣਾਂ ਨੂੰ ਰਸਮੀ ਤੌਰ 'ਤੇ ਇਸ ਸਕੀਮ ਦੇ ਲਾਭ ਸਰਟੀਫਿਕੇਟਾਂ ਦੀ ਵੰਡ ਕੀਤੀ।ਇਸ ਪਵਿੱਤਰ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਬਾਅਦ ਸ. ਕਾਂਗੜ ਨੇ ਸਮੂਹ ਵਾਲਮੀਕਿ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਮ ਤੀਰਥ ਆਈ.ਟੀ.ਆਈ ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ ਗਿਆ ਅਤੇ ਤੀਰਥ ਸਥੱਲ ਵਿਖੇ 50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਮੁੱਖ ਮੰਤਰੀ ਨੇ ਨੈਗੋਸ਼ੀਏਬਲ ਇੰਸਟਰੁਮੈਂਟ ਐਕਟ ਦੇ ਤਹਿਤ ਭਗਵਾਨ ਵਾਲਮੀਕਿ ਜਯੰਤੀ ਮੌਕੇ ਸਾਲਾਨਾ ਛੁੱਟੀ ਦਾ ਐਲਾਨ ਵੀ ਕੀਤਾ।ਵਰਚੂਅਲ ਵੀਡੀਓ ਕਾਨਫਰੰਸ ਤੋਂ ਬਾਅਦ ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਪੀ.ਐਚ.ਡੀ ਤੱਕ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ਾ ਯੋਜਨਾ ਬੰਦ ਕਰਨ ਦੇ ਲਏ ਗਏ ਕਾਲੇ ਫੈਸਲੇ ਨਾਲ ਐਸ.ਸੀ. ਭਾਈਚਾਰੇ ਦੇ ਹੋਣ ਵਾਲੇ ਵਿੱਤੀ ਨੁਕਸਾਨ ਦੀ ਪੂਰਤੀ ਹੁਣ ਪੰਜਾਬ ਸਰਕਾਰ ਵੱਲੋਂ ਆਪਣੇ ਦਮ 'ਤੇ ਹੀ ਕਰਨ ਲਈ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਆਰੰਭ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੂੰ ਸਾਲਾਨਾ ਲਾਭ ਦੇਵੇਗੀ ਜਿਸ ਤਹਿਤ ਵਿਦਿਆਰਥੀਆਂ ਵੱਲੋਂ ਸਿੱਖਿਆ ਹਾਸਲ ਕਰਨ ਲਈ ਸਰਕਾਰੀ ਤੇ ਨਿੱਜੀ ਸਿੱਖਿਆ ਸੰਸਥਾਵਾਂ ਨੂੰ ਫੀਸ ਦੀ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ ।ਵੀਡੀਓ ਕਾਨਫਰੰਸ ਦੌਰਾਨ ਵਿਧਾਇਕ ਮਾਨਸਾ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ, ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਡਾ. ਸ਼ਿਖਾ ਭਗਤ, ਸੀਨੀਅਰ ਆਗੂ ਗੁਰਪ੍ਰੀਤ ਕੌਰ ਗਾਗੋਵਾਲ, ਸ਼੍ਰੀ ਇੰਦਰਪ੍ਰੀਤ ਸਿੰਘ ਹੈਪੀ ਮਾਨਸਾਹੀਆ, ਸ਼੍ਰੀ ਗੁਰਦੀਪ ਸਿੰਘ ਮਾਨਸਾਹੀਆ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD