Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਲਾਂਚ

ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਸਰਟੀਫਿਕੇਟ ਤਕਸੀਮ ਕੀਤੇ

Web Admin

Web Admin

5 Dariya News

ਬਟਾਲਾ , 31 Oct 2020

Last updated on: Oct 31, 2020, 00:00 IST

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਇਕ ਆਨ ਲਾਈਨ ਸਮਾਗਮ ਦੌਰਾਨ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। ਇਸ ਸਮਾਗਮ ਨੂੰ ਬਟਾਲਾ ਸ਼ਹਿਰ ਵਿੱਚ 11 ਥਾਵਾਂ ਸਮੇਤ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਿੱਧਾ ਪ੍ਰਸਾਰਿਤ ਕੀਤਾ ਗਿਆ ਜਿੱਥੇ ਸੰਗਤਾਂ ਨੇ ਸ੍ਰੀ ਰਾਮ ਤੀਰਥ ਅੰਮਿ੍ਰਤਸਰ ਸਾਹਿਬ ਤੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਨ ਸਬੰਧੀ ਹੋਏ ਸਮਾਗਮ ਨੂੰ ਵੇਖਿਆ। ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਤੋਂ ਅਤੇ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਨੇ ਰਾਜ ਦੇ ਵੱਖ ਵੱਖ ਸ਼ਹਿਰਾਂ ਤੋਂ ਆਨਲਾਈਨ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਤੋਂ ਆਨ ਲਾਈਨ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਰਾਮ ਤੀਰਥ ਵਿਖੇ ਹੋਣ ਵਾਲੇ 50 ਕਰੋੜ ਤੋਂ ਵੱਧ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਜਿਸ ਵਿਚ ਭਗਵਾਨ ਵਾਲਮੀਕਿ ਜੀ ਦੇ ਜੀਵਨ ਸਿਧਾਂਤ ਨੂੰ ਦਰਸਾਉਂਦੇ ਪਨੋਰਮਾ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਸੇ ਤਰਾਂ ਉਨਾਂ ਨੇ ਇੱਥੇ ਬਣੇ ਸਰਕਾਰੀ ਆਈਟੀਆਈ ਦਾ ਵੀ ਉਦਘਾਟਨ ਕੀਤਾ। ਇਸੇ ਤਰਾਂ ਉਨਾਂ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਵੀ ਕੀਤੀ।

ਬਟਾਲਾ ਵਿਖੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਸ. ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਲਈ ਵਜੀਫਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤੇ ਪੰਜਾਬ ਸਰਕਾਰ 550 ਕਰੋੜ ਰੁਪਏ ਖਰਚ ਕਰੇਗੀ ਅਤੇ ਰਾਜ ਦੇ 3 ਲੱਖ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਇਸਦਾ ਲਾਭ ਹੋਵੇਗਾ। ਉਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਲਾਭ ਲੈਣ ਲਈ ਮਾਪਿਆਂ ਦੀ ਆਮਦਨ ਦੀ ਹੱਦ ਵੀ 2.5 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ।ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਸ. ਬਾਜਵਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿਖਿਆਵਾਂ ਸਮੂਹ ਜਗਤ ਲਈ ਚਾਨਣ-ਮੁਨਾਰਾ ਹਨ ਅਤੇ ਸਾਨੂੰ ਉਨ੍ਹਾਂ ਉੱਪਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਚੇਅਰਮੈਨ ਨਗਰ ਸੁਧਾਰ ਟਰੱਸਟ ਕਸਤੂਰੀ ਲਾਲ ਸੇਠ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਐੱਸ.ਪੀ. ਹੈੱਡ-ਕੁਆਟਰ ਗੁਰਪ੍ਰੀਤ ਸਿੰਘ ਗਿੱਲ, ਸੁਖਦੀਪ ਸਿੰਘ ਤੇਜਾ, ਸਵਰਨ ਮੁੱਢ, ਸਹਿਕਾਰੀ ਖੰਡ ਮਿੱਲ ਬਟਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋ, ਗੌਤਮ ਸੇਠ ਗੁੱਡੂ, ਰਾਜਾ ਗੁਰਬਖਸ਼ ਸਿੰਘ ਵੀ ਹਾਜ਼ਰ ਸਨ।

 

Tags: Tript Rajinder Singh Bajwa , Batala , Punjab Pradesh Congress Committee , Congress , Punjab Congress , Government of Punjab , Punjab Government , Punjab , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD