Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਰਾਮ ਤੀਰਥ ਆਈ.ਟੀ.ਆਈ. ਦਾ ਵਰਚੁਅਲ ਢੰਗ ਨਾਲ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ

Web Admin

Web Admin

5 Dariya News

ਚੰਡੀਗੜ , 31 Oct 2020

Last updated on: Oct 31, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮਿ੍ਰਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ।ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇੱਥੋਂ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ ਇੱਕ ਨਵੀਂ ਆਈ.ਟੀ.ਆਈ. ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ। ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ। 

ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹਰ ਵਰੇ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਦੁਆਰਾ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ।ਆਈ.ਟੀ.ਆਈ. ਦੇ ਰਾਮ ਤੀਰਥ ਵਿਖੇ ਆਰਜੀ ਕੈਂਪਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾਨ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਉਨਾਂ ਅੱਗੇ ਕਿਹਾ ਕਿ ਇਸ ਸੰਸਥਾਨ ਵਿਚ ਹੁਣ ਤੱਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ ਅਤੇ ਜਦੋਂ ਅਗਲੇ ਵਰੇ ਤੱਕ ਇਸ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਦੀ ਖਰੀਦ ਹੋਵੇਗੀ ਤਾਂ ਵਿਦਿਆਰਥੀਆਂ ਦੀ ਗਿਣਤੀ ਵਧ ਕੇ 240 ਹੋ ਜਾਵੇਗੀ। ਕੋਰਸਾਂ ਦੀ ਗਿਣਤੀ ਵੀ ਮੌਜੂਦਾ ਸਮੇਂ ਦੇ 4 ਤੋਂ ਵਧ ਕੇ 9 ਹੋ ਜਾਵੇਗੀ।ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ। ਇਸ ਮੌਕੇ ਉਨਾਂ ਨੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਪੇਸ਼ ਕੀਤੀ।ਇਨਾਂ ਜਸ਼ਨਾਂ ਮੌਕੇ ਵਾਲਮੀਕਿ ਸੰਤ ਸਮਾਜ ਦੇ ਕਈ ਉੱਘੇ ਪ੍ਰਤੀਨਿਧੀ ਵੀ ਮੌਜੂਦ ਸਨ। 

   

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Bhagwan Valmiki Tirath Sthal , Ram Tirath , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD