Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਤਰਨਤਾਰਨ ਵਿਖੇ ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

5 ਵਿਦਿਆਰਥੀਆਂ ਨੂੰ ਸਕੀਮ ਤਹਿਤ ਰਜਿਸਟ੍ਰੇਸ਼ਨ ਦੇ ਸਰਟੀਫਿਕੇਟ ਸੌਂਪੇ

Web Admin

Web Admin

5 Dariya News

ਤਾਰਨ ਤਾਰਨ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਸਹੂਲਤ ਲਈ “ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ” ਦੀ ਤਰਨ ਤਾਰਨ ਵਿਖੇ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ  ਸ਼ੁਰੂਆਤ ਕੀਤੀ ਗਈ। ਸ਼੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਯੋਜਨਾ ਨੂੰ ਆਨਲਾਇਨ ਸ਼ੁਰੂ ਕਰਨ ਸਬੰਧੀ ਹੋਏ ਸਮਾਗਮ ਵਿਚ ਸ਼ਿਰਕਤ ਕੀਤੀ । ਇਸ ਤੋਂ ਬਾਅਦ ਉਨਾਂ ਇਸ ਯੋਜਨਾ ਤਹਿਤ 12 ਵੀਂ ਜਮਾਤ ਦੇ 5 ਵਿਦਿਆਰਥੀਆਂ ਨੂੰ ਮੌਕੇ `ਤੇ ਹੀ ਸਰਟੀਫਿਕੇਟ ਸੌਂਪਕੇ ਉਨਾਂ ਦੀ ਰਜਿਸਟ੍ਰੇਸ਼ਨ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਲੇ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਸ. ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਦੀ ਭਲਾਈ ਲਈ ਇਸ ਯੋਜਨਾ ਤਹਿਤ ਆਮਦਨ ਦਾ ਦਾਇਰਾ ਵੀ 4 ਲੱਖ ਰੁਪੈ ਸਾਲਾਨਾ ਤੱਕ ਕਰ ਦਿੱਤਾ ਹੈ, ਜਿਸ ਨਾਲ ਹੋਰ ਵਧੇਰੇ ਵਿਦਿਆਰਥੀ ਇਸ ਤਹਿਤ ਲਾਭ ਲੈ ਸਕਣਗੇ।ਉਨਾਂ ਕਿਹਾ ਕਿ ਇਸ ਯੋਜਨਾ ਤਹਿਤ 600 ਕਰੋੜ ਰੁਪੈ ਐਸ. ਸੀ. ਭਾਈਚਾਰੇ ਦੇ ਵਿਦਿਆਰਥੀਆਂ ਦੀ ਪੜਾਈ `ਤੇ ਖਰਚ ਹੋਣਗੇ , ਜਿਸ ਵਿਚੋਂ 168 ਕਰੋੜ ਰੁਪੈ  ਸਰਕਾਰੀ ਸਿੱਖਿਆ ਸੰਸਥਾਵਾਂ ਤੇ 432 ਕਰੋੜ ਰੁਪੈ ਪ੍ਰਾਈਵੇਟ ਅਦਾਰਿਆਂ ਵਲੋਂ ਵਿਦਿਆਰਥੀਆਂ ਦੀ ਫੀਸ ਵਿਰੁੱਧ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਸਾਲ 2018 ਵਿਚ ਕੇਂਦਰ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਵਿਚ ਅਨੇਕਾਂ ਬਦਲਾਅ ਕਰਕੇ ਸੂਬਾ ਸਰਕਾਰਾਂ `ਤੇ ਸਿੱਧਾ ਬੋਝ ਪਾ ਕੇ ਵਿਦਿਆਰਥੀਆਂ ਦਾ ਹੱਕ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹੁਣ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਭਲਾਈ ਲਈ ਇਹ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਯੋਜਨਾ ਸ਼ੈਸ਼ਨ 2020-21 ਤੋਂ ਲਾਗੂ ਹੈ ਅਤੇ ਇਸ ਯੋਜਨਾ ਤਹਿਤ ਕੇਂਦਰ ਦੇ ਪੰਜਾਬ , ਚੰਡੀਗੜ ਦੇ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰੇ ਕਵਰ ਹੋਣਗੇ।ਇਸ ਮੌਕੇ ਕੈਬਨਿਟ ਮੰਤਰੀ ਵਲੋਂ 12 ਵੀਂ ਜਮਾਤ ਦੇ 5 ਵਿਦਿਆਰਥੀਆਂ  ਨੂੰ ਮੌਕੇ `ਤੇ ਪੋਸਟ ਮੈਟਰਿਕ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੇ ਸਰਟੀਫਿਕੇਟ ਵੀ ਸੌਂਪੇ। ਡਿਪਟੀ ਕਮਿਸ਼ਨਰ ਨੇ ਭਲਾਈ ਵਿਭਾਗ ਤੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਇਸ ਨਵੀਂ ਯੋਜਨਾ ਸਬੰਧੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ। ਜਿਲਾ ਭਲਾਈ ਅਫਸਰ ਬਿਕਰਮਜੀਤ  ਸਿੰਘ ਨੇ ਦੱਸਿਆ ਕਿ ਉਨਾਂ ਦੇ ਵਿਭਾਗ ਵਲੋਂ ਜ਼ਮੀਨੀ ਪੱਧਰ `ਤੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਲੋੜਵੰਦ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਅਧਿਕਾਰੀ ਵੀ ਤਾਇਨਾਤ ਕੀਤੇ ਜਾ ਰਹੇ ਹਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Tarn Taran , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD