Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ’ਚ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਵਾਈ

ਆਮਦਨ ਦੀ ਹੱਦ 4 ਲੱਖ ਰੁਪਏ ਕਰਕੇ ਕੈਪਟਨ ਸਰਕਾਰ ਨੇ ਵਜੀਫ਼ਾ ਸਕੀਮ ਦਾ ਲਾਭ 2.5 ਲੱਖ ਤੋਂ

Web Admin

Web Admin

5 Dariya News

ਸੰਗਰੂਰ , 31 Oct 2020

Last updated on: Oct 31, 2020, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਕਾਵਿ ਅਤੇ ਨੈਤਿਕ ਤੇ ਮਾਨਵੀ ਕਦਰਾਂ ਕੀਮਤਾਂ ਦੇ ਮਹਾਨ ਗ੍ਰੰਥ ‘ਰਮਾਇਣ’ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬੇ ਭਰ ’ਚ ਕਰਵਾਏ ਗਏ ਸਮਾਗਮਾਂ ਦੀ ਲੜੀ ’ਚ ਸੰਗਰੂਰ ਵਿਖੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਮੰਦਿਰ ਵਿਖੇ ਨਤਮਸਤਕ ਹੋ ਕੇ ਵਾਲਮੀਕਿ ਸਮਾਜ ਨਾਲ ਮੁਬਾਰਕਬਾਦ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੀ ਸੰਗਰੂਰ ਜ਼ਿਲੇ ’ਚ ਰਸਮੀਂ ਸ਼ੁਰੂਆਤ ਕੀਤੀ ਅਤੇ ਸਰਕਾਰੀ ਸਕੂਲਾਂ ’ਚ ਪੜਦੇ ਪੰਜ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਲਾਭ ਦੇ ਸਰਟੀਫਿਕੇਟ ਵੰਡੇ।ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਹਮੇਸ਼ਾ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਅੱਗੇ ਲੈ ਕੇ ਆਉਣ ਲਈ ਸਿਰਤੋੜ ਯਤਨ ਕੀਤੇ ਹਨ। ਉਨਾਂ ਕਿਹਾ ਕਿ ਅੱਜ ਦਾ ਦਿਨ ਵੀ ਇਤਿਹਾਸਕ ਦਿਨ ਹੈ ਕਿਉਕਿ ਅੱਜ ਵੀ ਅਨੂਸਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੀਂ ਵਜੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਭਰ ਵਿਚ ਲਗਭਗ 2.5 ਲੱਖ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲੇ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 2 ਲੱਖ ਤੋਂ ਵਧੇਰੇ ਬੱਚਿਆਂ ਨੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਵੀ ਕਰ ਦਿੱਤਾ ਹੈ। 

ਉਨਾਂ ਕਿਹਾ ਕਿ ਇਸ ਵਜੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਇਸਦਾ ਲਾਭ ਪੁੱਜਦਾ ਕੀਤਾ ਜਾ ਸਕੇ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਡਾ. ਬੀ.ਆਰ. ਅੰਬੈਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਤਾਂ ਦਸਵੀਂ ਤੱਕ ਦੀ ਸਿੱਖਿਆ ਪਹਿਲਾਂ ਹੀ ਮੁਫ਼ਤ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ ਸਕੀਮ ਬੰਦ ਕਰਨ ਦੇ ਲਏ ਗਏ ਕਾਲੇ ਫੈਸਲੇ ਨਾਲ ਹੋਣ ਰਹੇ ਐਸ.ਸੀ. ਭਾਈਚਾਰੇ ਦੇ ਨੁਕਸਾਨ ਦੀ ਪੂਰਤੀ ਹੁਣ ਕਾਂਗਰਸ ਸਰਕਾਰ ਵੱਲੋਂ ਆਪਣੇ ਦਮ ’ਤੇ ਹੀ ਇਹ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਸਕੀਮ ਲਈ ਲਗਭਗ 600 ਕਰੋੜ ਰੁਪਏ ਖਰਚੇ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਮਾਰਕਿਟ ਕਮੇਟੀ ਚੇਅਰਮੈਨ ਅਨਿਲ ਘੀਚਾ, ਨਗਰ ਸੁਧਾਰ ਟਰੱਸਟ ਚੇਅਰਮੈਨ ਨਰੇਸ਼ ਘਾਬਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਬਲਬੀਰ ਕੌਰ ਸੈਣੀ ਅਤੇ ਭਗਵਾਨ ਵਾਲਮੀਕਿ ਸਰੋਵਰ ਮੰਦਰ ਮੈਨੇਜਮੈਂਟ ਕਮੇਟੀ ਅਤੇ ਵਾਲਮੀਕਿ ਸਮਾਜ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Sangrur , Punjab Pradesh Congress Committee , Congress , Punjab Congress , Government of Punjab , Punjab Government , Punjab , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD