Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁਹਾਲੀ ਦੇ ਸਨਅਤਕਾਰਾਂ ਲਈ ‘ਕਾਲੀ-ਦੀਵਾਲੀ’, ਉਦਯੋਗਾਂ ਨੂੰ ਕੱਚੇ ਮਾਲ ਦੀ ਘਾਟ ਦਾ ਕਰਨਾ ਪੈ ਰਿਹਾ ਸਾਹਮਣਾ

ਅੱਤਵਾਦ ਦੇ ਸਿਖਰਲੇ ਦਿਨਾਂ ਦੌਰਾਨ ਵੀ ਰੇਲ ਸੇਵਾਵਾਂ ਬੰਦ ਨਹੀਂ ਕੀਤੀਆਂ ਗਈਆਂ; ਕੇਂਦਰ ਸਰਕਾਰ ਰੇਲ ਸੇਵਾਵਾਂ ਨੂੰ ਜਲਦ ਤੋਂ ਜਲਦ ਬਹਾਲ ਕਰੇ : ਪਵਨ ਦੀਵਾਨ

Web Admin

Web Admin

5 Dariya News

ਐਸ ਏ ਐਸ ਨਗਰ , 01 Nov 2020

Last updated on: Nov 01, 2020, 00:00 IST

ਸੂਬੇ ਵਿਚ ਮਾਲ ਗੱਡੀਆਂ ਦੀ ਆਵਾਜਾਈ `ਤੇ ਪਾਬੰਦੀ ਲਗਾ ਕੇ ਇੰਡਸਟਰੀ ਨੂੰ ਬੁਰੀ ਤਰ੍ਹਾਂ ਸੱਟ ਮਾਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ `ਤੇ ਵਰ੍ਹਦਿਆਂ ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਰੇਲ ਸੇਵਾਵਾਂ ਅੱਤਵਾਦ ਦੇ ਸਿਖ਼ਰਲੇ ਦਿਨਾਂ ਦੌਰਾਨ ਵੀ ਬੰਦ ਨਹੀਂ ਕੀਤੀਆਂ ਗਈਆਂ ਸਨ। ਮਾਲ ਰੇਲ ਗੱਡੀਆਂ ਦੀ ਮੁਅੱਤਲੀ ਨੇ ਉਦਯੋਗ ਦੇ ਜਖ਼ਮਾਂ `ਤੇ ਲੂਣ ਭੁੱਕਣ ਵਲਾ ਕੰਮ ਕੀਤਾ ਹੈ ਜੋ ਪਹਿਲਾਂ ਹੀ ਕੋਵਿਡ-19 ਤੋਂ ਬਾਹਰ ਆਉਣ ਲਈ ਜੂਝ ਰਹੇ ਹਨ। ਇਥੇ ਜਾਰੀ ਇੱਕ ਬਿਆਨ ਵਿੱਚ ਦੀਵਾਨ ਨੇ ਕਿਹਾ ਕਿ ਕੇਂਦਰ ਵੱਲੋਂ ਵਾਅਦਾ ਕੀਤੇ ਗਏ 20 ਹਜ਼ਾਰ ਕਰੋੜ ਦੇ ਆਰਥਿਕ ਪੈਕੇਜ ਨੂੰ ਹਾਲੇ ਤੱਕ ਸਹੀ ਅਰਥਾਂ ਵਿੱਚ ਲਾਗੂ ਨਹੀਂ ਕੀਤਾ, “ਕੇਂਦਰ ਸਰਕਾਰ ਦਾ ਇਹ ਫੈਸਲਾ  ਉਦਯੋਗਾਂ ਦੀ ਰੀੜ੍ਹ ਦੀ ਹੱਡੀ ਤੋੜਨ ਦੇ ਬਾਰਬਰ ਹੈ। ”,ਦੀਵਾਨ ਨੇ ਕਿਹਾ ਕਿ ਰੇਲ ਗੱਡੀਆਂ ਦੇ ਨਾ ਚੱਲਣ ਕਰਕੇ ਆਯਾਤ ਅਤੇ ਨਿਰਯਾਤ ਦੋਵਾਂ `ਤੇ ਬੁਰਾ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਉਦਯੋਗ ਕੱਚੇ ਮਾਲ ਦੀ ਅਣਹੋਂਦ ਵਿੱਚ ਉਤਪਾਦਨ ਕਰਨ ਵਿੱਚ ਅਸਮਰੱਥ ਹਨ। ਉਨ੍ਹਾਂ ਕਿਹਾ ਉਦਯੋਗਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਸਾਰੀ ਆਰਥਿਕਤਾ ਉੱਤੇ ਮਾੜਾ ਪ੍ਰਭਾਵ ਪਏਗਾ, ਇਸ ਲਈ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਆਪਣੇ ਫੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ।ਹੌਜ਼ਰੀ ਉਦਯੋਗ ਦੀ ਮਿਸਾਲ ਦਿੰਦਿਆਂ ਦੀਵਾਨ ਨੇ ਕਿਹਾ ਕਿ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਹੋਜ਼ਰੀ ਦੀ ਵਿਕਰੀ ਪੰਜਾਬ ਤੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਅਤੇ ਇਸ ਤੋਂ ਬਾਹਰ  ਕੀਤੀ ਜਾਏਗੀ; ਪਰ ਰੇਲ ਆਵਾਜਾਈ ਦੇ ਬੰਦ ਹੋਣ ਕਰਕੇ ਇਸ ਵਿੱਚ ਰੁਕਾਵਟ ਖੜ੍ਹੀ ਹੋ ਗਈ ਹੈ। ਹੋਰ ਉਦਯੋਗਾਂ ਸਾਹਮਣੇ ਵੀ ਇਹੀ ਮੁਸ਼ਕਿਲਾਂ ਦਰਪੇਸ਼ ਹਨ।

ਮੁਹਾਲੀ ਇੰਡਸਟਰੀਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਯੋਗੇਸ਼ ਸਾਗਰ ਜਿਨ੍ਹਾਂ ਦਾ ਸ਼ੀਟ ਮੈਟਲ ਕੰਪੋਨੈਂਟਸ ਮੈਨੂਫੈਕਚਰਿੰਗ ਦਾ ਕੰਮ ਹੈ, ਨੇ ਕਿਹਾ, “ਇਹ ਅਸਲ ਵਿੱਚ ਉਦਯੋਗਾਂ ਲਈ ਬਹੁਤ ਔਖਾ ਸਮਾਂ ਹੈ; ਲੇਬਰ ਦੀ ਘਾਟ, ਕੋਵਿਡ ਦਾ ਪ੍ਰਭਾਵ, ਵਿੱਤੀ ਮੁਸ਼ਕਲਾਂ ਅਤੇ ਸਭ ਤੋਂ ਉੱਪਰ ਮਾਲ-ਗੱਡੀਆਂ ਦੀ ਆਵਾਜਾਈ `ਤੇ ਰੋਕ, ਜਿਸ ਕਰਕੇ ਬਹੁਤ ਮਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਨਿਰਯਾਤਕਾਰਾਂ ਨੂੰ ਡਰ ਹੈ ਕਿ ਆਰਡਰ ਸਮੇਂ ਸਿਰ ਨਾ ਭੇਜਣ ਕਰਕੇ ਉਨ੍ਹਾਂ ਨੂੰ ਆਰਡਰ ਰੱਦ ਹੋਣ, ਵਸਤਾਂ ਦੀ ਡਲਿਵਰੀ ਨਾ ਹੋਣ ਕਰਕੇ ਜੁਰਮਾਨੇ ਅਤੇ ਭਰੋਸੇਯੋਗਤਾ ਗਵਾਉਣ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਆਰਡਰਾਂ ਨੂੰ ਪੂਰਾ ਕਰਨਾ ਵੀ ਮੁਸ਼ਕਿਲ ਜਾਪਦਾ ਹੈ ਕਿਉਂਕਿ ਰੇਲ ਦੀ ਬਜਾਏ ਸੜਕ ਰਾਹੀਂ ਆਵਾਜਾਈ ਨਾਲ ਖ਼ਰਚੇ ਕਾਫ਼ੀ ਵਧ ਜਾਣਗੇ। ਸਨਅਤਕਾਰਾਂ ਨੂੰ ਖਦਸ਼ਾ ਹੈ ਕਿ  ਇਸ ਸੀਜ਼ਨ ਦੀ ਦਿਵਾਲੀ  ‘ਕਾਲੀ-ਦੀਵਾਲੀ’ ਹੋਵੇਗੀ।ਦੀਵਾਲੀ ਬੋਨਸ ਦੀ ਉਮੀਦ ਕਰ ਰਹੇ ਕੋਵਿਡ ਨਾਲ ਝੰਬੇ ਮਜ਼ਦੂਰਾਂ ਨੂੰ  ਹੁਣ ਨੌਕਰੀਆਂ ਜਾਣ ਦਾ ਡਰ ਹੈ ਅਤੇ ਨਿਰਮਾਤਾ ਹਾਲਾਤ ਸਾਵੇਂ ਹੋਣ ਦੀ ਉਡੀਕ ਕਰ ਰਹੇ ਹਨ।ਇਸੇ ਤਰ੍ਹਾਂ ਸਿਲਾਈ ਮਸ਼ੀਨ ਸਪੇਅਰ ਪਾਰਟਸ ਦੇ ਨਿਰਮਾਤਾ ਬਹਾਦੁਰ ਉਦਯੋਗ ਦੇ ਬਹਾਦਰ ਸਿੰਘ ਅਤੇ ਨੈਸ਼ਨਲ ਸਟੀਲ ਇੰਡਸਟਰੀਜ਼ ਦੇ ਜਸਵਿੰਦਰ ਸਿੰਘ ਸੈਣੀ ਨੇ ਕੋਲੇ ਦੀ ਘਾਟ ਅਤੇ ਅੰਬਾਲਾ, ਹਰਿਆਣਾ ਵਿਚ ਵਿੱਚ ਮਾਲ ਦੇ ਰੈਕ ਫਸੇ ਹੋਣ `ਤੇ ਦੁੱਖ ਜਤਾਇਆ।ਛੱਤੀਸਗੜ ਤੋਂ ਲੋਹੇ ਦਾ ਆਰਡਰ ਨਾ ਆਉਣ `ਤੇ  ਏ.ਵੀ. ਫੈਬਰਿਕੇਸ਼ਨਜ਼ ਦੇ ਏ.ਆਰ. ਚੌਧਰੀ ਨੇ ਕਿਹਾ ਕਿ ਹੁਣ ਅਸੀਂ ਆਪਣੀ ਉਪਲੱਬਧ ਸਮੱਗਰੀ ਨਾਲ ਕੰਮ ਚਲਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਥਾਨਕ ਬਾਜ਼ਾਰਾਂ ਤੋਂ ਵੱਧ ਕੀਮਤ `ਤੇ ਕੱਚਾ ਮਾਲ ਖਰੀਦਣ ਲਈ ਮਜਬੂਰ ਹੋਣਾ ਪਿਆ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD