Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਸ ਪੋਲੀਓ ਮੁਹਿੰਮ :ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਪਹਿਲੇ ਦਿਨ 20 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਸਿਵਲ ਸਰਜਨ ਡਾ. ਜੀ.ਬੀ. ਸਿੰਘ ਨੇ ਸੋਹਾਣਾ ਲਾਗਲੀਆਂ ਝੁੱਗੀਆਂ ਵਿਚ ਮੁਹਿੰਮ ਦਾ ਜਾਇਜ਼ਾ ਲਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 01 Nov 2020

Last updated on: Nov 01, 2020, 00:00 IST

ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.)  ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਪਹਿਲੇ ਦਿਨ 19,860 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ 41,071 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਦਸਿਆ ਕਿ 'ਕੋਰੋਨਾ ਵਾਇਰਸ' ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।ਡਾ. ਜੀ. ਬੀ. ਸਿੰਘ ਨੇ ਖ਼ੁਦ ਸੋਹਾਣਾ ਲਾਗੇ ਪੈਂਦੀਆਂ ਝੁੱਗੀਆਂ ਵਿਚ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਜਿਹੜੇ ਵੀ ਬੱਚੇ ਨੂੰ ਵੇਖਿਆ, ਉਸ ਨੂੰ ਦਵਾਈ ਪਿਲਾਈ ਹੋਈ ਸੀ। ਡਾ. ਜੀ. ਬੀ. ਸਿੰਘ ਨੇ ਪੋਲੀਓ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿਚ ਲੱਗੀਆਂ ਆਸ਼ਾ ਵਰਕਰਾਂ, ਮਲਟੀਪਰਪਜ਼ ਹੈਲਥ ਵਰਕਰਾਂ, ਡਾਕਟਰਾਂ, ਵਲੰਟੀਅਰਾਂ ਤੇ ਹੋਰ ਸਿਹਤ ਕਾਮਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨਾ ਜਰੇਵਾਲ ਨੇ ਦਸਿਆ ਕਿ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਜ਼ਿਲ੍ਹਾ ਭਰ ਵਿਚ ਕੁਲ 354 ਟੀਮਾਂ ਬਣਾਈਆਂ ਗਈਆਂ ਹਨ ਜਿਹੜੀਆਂ ਕੁਲ 113241 ਘਰਾਂ ਵਿਚ ਫੇਰੀ ਪਾਉਣਗੀਆਂ। ਮੁਹਿੰਮ ਦੀ ਨਿਗਰਾਨੀ ਕਰਨ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 50 ਹੈ ਜਦਕਿ ਵੈਕਸੀਨੇਟਰਾਂ ਦੀ ਗਿਣਤੀ 708 ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ।  ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ 'ਤੇ ਸਹਾਇਕ ਸਿਵਲ ਸਰਜਨ ਡਾ. ਕੁਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ, ਡੀ.ਐਚ.ਓ. ਡਾ. ਸੁਭਾਸ਼ ਕੁਮਾਰ ਨੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। 

 

Tags: Civil Surgeon Mohali , Pulse Polio Campaign , Pulse Polio , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD